Amritpal Singh Live Today News: ਅੰਮ੍ਰਿਤਪਾਲ ਸਿੰਘ ਨੇ ਵੀਡੀਓ ਜਾਰੀ ਕਰਕੇ ਸਰੰਡਰ ਦੀਆਂ ਅਟਕਲਾਂ `ਤੇ ਲਗਾਇਆ ਵਿਰਾਮ, ਲੋਕਾਂ ਨੂੰ ਕੀਤੀ ਇਹ ਅਪੀਲ
Amritpal Singh Live Today News: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅ੍ਰੰਮਿਤਪਾਲ ਸਿੰਘ ਨੇ ਬੁੱਧਵਾਰ ਨੂੰ ਸ਼ਾਮ ਨੂੰ ਲਾਈਵ ਹੋ ਕੇ ਸਿੱਖ ਸੰਗਤ ਨੂੰ ਵੱਡੀ ਅਪੀਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਜਥੇਦਾਰ ਸਾਹਿਬ ਨੂੰ ਵੀ ਸਿੱਖ ਸੰਗਤ ਦੀ ਅਗਵਾਈ ਕਰਨ ਦੀ ਅਪੀਲ ਕੀਤੀ।
Amritpal Singh Live Today News: ਬੁੱਧਵਾਰ ਨੂੰ ਸਵੇਰ ਤੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਰੰਡਰ ਕਰਨ ਦੀਆਂ ਖ਼ਬਰਾਂ ਦਾ ਦੌਰ ਪੂਰੀ ਤਰ੍ਹਾਂ ਸਰਗਰਮ ਰਿਹਾ। ਇਸ ਦਰਮਿਆਨ ਸ਼ਾਮ ਹੁੰਦੇ-ਹੁੰਦੇ ਅੰਮ੍ਰਿਤਪਾਲ ਸਿੰਘ ਅਚਾਨਕ ਲਾਈਵ ਹੋ ਗਿਆ। ਅੰਮ੍ਰਿਤਪਾਲ ਸਿੰਘ ਨੇ 18 ਮਾਰਚ ਤੋਂ ਬਾਅਦ ਵਾਪਰੇ ਸਾਰੇ ਘਟਨਾਕ੍ਰਮ ਬਾਰੇ ਵਿਸਥਾਰ ਨਾਲ ਦੱਸਿਆ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨੇ ਸੂਬਾ ਸਰਕਾਰ ਉਤੇ ਵੀ ਨਿਸ਼ਾਨਾ ਬੰਨ੍ਹਿਆ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਸਬੰਧੀ ਵੀ ਅੰਮ੍ਰਿਤਪਾਲ ਸਿੰਘ ਨੇ ਨਿਖੇਧੀ ਕੀਤੀ। ਉਸ ਨੇ ਕਿਹਾ ਕਿ ਮੈਂ ਠੀਕ ਹਾਂ। ਬੜੀ ਮੁਸ਼ੱਕਤ ਨਾਲ ਮੈਂ ਪੁਲਿਸ ਦਾ ਘੇਰਾ ਤੋੜਨ ਵਿੱਚ ਕਾਮਯਾਬ ਹੋਇਆ। ਅੰਮ੍ਰਿਤਪਾਲ ਦੀ ਪਹਿਲੀ ਵੀਡੀਓ ਜਾਰੀ ਹੋਣ ਤੋਂ ਬਾਅਦ ਸਰੰਡਰ ਕਰਨ ਦੀਆਂ ਕਿਆਸਅਰਾਈਆਂ 'ਤੇ ਵਿਰਾਮ ਲਗਾ ਦਿੱਤਾ ਹੈ। ਉਸ ਨੇ ਕਿਹਾ ਕਿ ਗ੍ਰਿਫਤਾਰੀ ਪ੍ਰਮਾਤਮਾ ਦੇ ਹੱਥ ਵਿੱਚ ਹੈ।
ਇਹ ਵੀ ਪੜ੍ਹੋ : Babbu Maan news: ਹੁਣ ਬੱਬੂ ਮਾਨ ਦੇ ਟਵਿੱਟਰ ਅਕਾਊਂਟ 'ਤੇ ਲੱਗੀ ਪਾਬੰਦੀ, ਭਾਰਤ ‘ਚ ਹੋਇਆ ਬੰਦ
ਇਸ ਵੀਡੀਓ ਵਿੱਚ ਅੰਮ੍ਰਿਤਪਾਲ ਵੱਲੋਂ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਕਿ ਉਹ ਇਸ ਸਮੇਂ ਕਿੱਥੇ ਹੈ। ਉਸ ਨੇ ਇਹ ਜਾਣਕਾਰੀ ਵੀ ਨਹੀਂ ਦਿੱਤੀ ਕਿ ਉਹ ਇੰਨੇ ਦਿਨ ਕਿੱਥੇ ਰਿਹਾ ਹੈ। ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਆਤਮਸਮਰਪਣ ਦੀਆਂ ਖਬਰਾਂ ਦਾ ਦੌਰ ਸਰਗਰਮ ਸੀ। ਉਸ ਨੇ ਸਰੰਡਰ ਕਰਨ ਲਈ ਪੁਲਿਸ ਅੱਗੇ 4 ਸ਼ਰਤਾਂ ਰੱਖੀਆਂ ਸਨ। ਪਹਿਲੀ ਸ਼ਰਤ ਕਿ ਉਸ ਦੀ ਗ੍ਰਿਫ਼ਤਾਰੀ ਨੂੰ ਆਤਮ ਸਮਰਪਣ ਦਿਖਾਇਆ ਜਾਵੇ। ਦੂਜਾ ਉਸ ਨੂੰ ਪੰਜਾਬ ਦੀ ਜੇਲ੍ਹ ਵਿੱਚ ਹੀ ਰੱਖਿਆ ਜਾਵੇ। ਇਸ ਤੋਂ ਇਲਾਵਾ ਤੀਜੀ ਸ਼ਰਤ ਹੈ ਕਿ ਜੇਲ੍ਹ ਜਾਂ ਪੁਲਿਸ ਹਿਰਾਸਤ ਵਿੱਚ ਉਸ ਨਾਲ ਕੁੱਟਮਾਰ ਨਾ ਕੀਤੀ ਜਾਵੇ। ਉਸ ਨੇ ਚੌਥੀ ਸ਼ਰਤ ਰੱਖੀ ਹੈ ਕਿ ਉਸ ਉਪਰ ਰਾਸ਼ਟਰੀ ਸੁਰੱਖਿਆ ਐਕਟ (NSA)ਨਾ ਲਗਾਇਆ ਜਾਵੇ। ਚਰਚਾ ਹੈ ਕਿ ਕੁਝ ਧਾਰਮਿਕ ਆਗੂ ਪੁਲਿਸ ਤੇ ਅੰਮ੍ਰਿਤਪਾਲ ਵਿਚਕਾਰ ਵਿਚੋਲੇ ਵਜੋਂ ਕੰਮ ਕਰ ਰਹੇ ਹਨ।
ਇਹ ਵੀ ਪੜ੍ਹੋ : Amritpal Singh Latest news: ਪੰਜਾਬ 'ਚ ਅੰਮ੍ਰਿਤਪਾਲ ਸਿੰਘ? ਹੁਸ਼ਿਆਰਪੁਰ ਦੇ ਇੱਕ ਪਿੰਡ ਨੂੰ ਪੁਲਿਸ ਨੇ ਪਾਇਆ ਘੇਰਾ