Amritpal Singh News: ਅੰਮ੍ਰਿਤਪਾਲ ਸਿੰਘ ਹੁਣ ਪੰਜਾਬ ਪੁਲਿਸ ਦੀ ਗ੍ਰਿਫ਼ਤ ਵਿੱਚ ਹੈ। ਇਸ ਦਰਮਿਆਨ ਉਸ ਦੀ ਮੋਗਾ ਜ਼ਿਲ੍ਹੇ ਦੇ ਰੋਡੇ ਪਿੰਡ ਵਿੱਚ ਭਾਸ਼ਣ ਦਿੰਦੇ ਦੀ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਆਓ ਜਾਣਦੇ ਹਾਂ ਰੋਡੇ ਪਿੰਡ ਦਾ ਪਿਛੋਕੜ ਕੀ ਹੈ ਤੇ ਇਸ ਦਾ ਅੰਮ੍ਰਿਤਪਾਲ ਸਿੰਘ ਨਾਲ ਕੀ ਸਬੰਧ ਹੈ।
Trending Photos
Amritpal Singh News: ਵਾਰਿਸ ਪੰਜਾਬ ਦੇ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ 18 ਮਾਰਚ ਤੋਂ ਪੰਜਾਬ ਪੁਲਿਸ ਦੀ ਗ੍ਰਿਫ਼ਤ ਤੋਂ ਫ਼ਰਾਰ ਚੱਲ ਰਿਹਾ ਸੀ। ਇਸ ਦਰਮਿਆਨ ਐਤਵਾਰ ਨੂੰ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਜ਼ਿਲ੍ਹੇ ਦੇ ਰੋਡੇ ਪਿੰਡ ਤੋਂ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ। ਅੰਮ੍ਰਿਤਪਾਲ ਖ਼ਿਲਾਫ਼ ਐਨਐਸਏ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਵਾਰਿਸ ਪੰਜਾਬ ਦੇ ਮੁਖੀ ਨੂੰ ਬਠਿੰਡਾ ਤੋਂ ਉਡਾਣ ਰਾਹੀਂ ਅਸਾਮ ਦੇ ਡਿਬਰੂਗੜ੍ਹ ਭੇਜ ਦਿੱਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਅੰਮ੍ਰਿਤਪਾਲ ਨੇ ਗ੍ਰਿਫਤਾਰੀ ਦੇਣ ਲਈ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਜੱਦੀ ਪਿੰਡ ਨੂੰ ਚੁਣਿਆ ਸੀ। ਜਿਸ ਗੁਰਦੁਆਰੇ ਵਿੱਚ ਉਨ੍ਹਾਂ ਨੇ ਸੰਬੋਧਨ ਤੋਂ ਬਾਅਦ ਆਤਮ ਸਮਰਪਣ ਕੀਤਾ, ਉਸੇ ਗੁਰਦੁਆਰੇ ਵਿੱਚ ਉਸ ਦੀ ਦਸਤਾਰਬੰਦੀ ਕੀਤੀ ਗਈ ਸੀ। ਕਾਬਿਲੇਗੌਰ ਹੈ ਕਿ ਰੋਡ ਪਿੰਡ ਗੁਰਜੰਟ ਸਿੰਘ ਦਾ ਵੀ ਪਿੰਡ ਹੈ। ਪਿਛਲੇ ਦਿਨਾਂ ਤੋਂ ਭਿੰਡਰਾਂਵਾਲਿਆਂ ਦੇ ਪਿੰਡ ਰੋਡੇ 'ਤੇ ਸੰਨਾਟਾ ਛਾਇਆ ਹੋਇਆ ਸੀ।
ਇਸ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਹੀ ਅੰਮ੍ਰਿਤਪਾਲ ਸਿੰਘ ਦੀ 29 ਸਤੰਬਰ 2022 ਨੂੰ ਦਸਤਾਰਬੰਦੀ ਹੋਈ ਸੀ। ਅੰਮ੍ਰਿਤਪਾਲ ਸਿੰਘ ਨੇ ਗ੍ਰਿਫਤਾਰੀ ਦੇਣ ਤੋਂ ਪਹਿਲਾਂ ਗੁਰਦੁਆਰੇ ਵਿੱਚ ਭਾਸ਼ਣ ਦਿੱਤਾ। ਗ੍ਰਿਫਤਾਰੀ ਤੋਂ ਪਹਿਲਾਂ ਉਹ ਰੋਡੇਵਾਲ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਇਆ ਤੇ ਸੰਗਤ ਨੂੰ ਸੰਬੋਧਨ ਵੀ ਕੀਤਾ। ਉਨ੍ਹਾਂ ਇੱਥੇ ਦੱਸਿਆ ਕਿ ਉਨ੍ਹਾਂ ਨੇ ਇੱਥੋਂ ਵਾਰਿਸ ਦੇ ਪੰਜਾਬ ਦੇ ਜਥੇਬੰਦੀ ਦੀ ਵਾਗਡੋਰ ਸੰਭਾਲੀ ਸੀ। ਉਨ੍ਹਾਂ ਕਿਹਾ ਕਿ ਮੈਂ ਇੱਥੋਂ ਹੀ ਸ਼ੁਰੂਆਤ ਕੀਤੀ ਸੀ ਅਤੇ ਅੱਜ ਇੱਥੋਂ ਹੀ ਆਤਮ ਸਮਰਪਣ ਕਰਨ ਜਾ ਰਿਹਾ ਹਾਂ।
ਵਾਰਿਸ ਪੰਜਾਬ ਦੀ ਕਮਾਨ ਸੰਭਾਲਣ ਤੋਂ ਬਾਅਦ ਅੰਮ੍ਰਿਤਪਾਲ ਨੇ ਕਿਹਾ ਸੀ ਕਿ ਸਿੱਖ ਅਜੇ ਵੀ ਗੁਲਾਮ ਹਨ। ਦੀਪ ਸਿੱਧੂ ਦੇ ਸੰਗਠਨ ਦੀ ਵਾਗਰੋਡ ਸੰਭਾਲਣ ਤੋਂ ਬਾਅਦ ਉਹ ਲਗਾਤਾਰ ਇੱਥੇ ਆਉਂਦੇ ਰਹਿੰਦੇ ਸਨ। ਕੁਝ ਦਿਨ ਪਹਿਲਾਂ ਪੁਲਿਸ ਨੇ ਇੱਥੋਂ ਦੀ ਦੇਖਭਾਲ ਕਰਨ ਵਾਲੇ ਸ਼ਖਸ ਨੂੰ ਵੀ ਚੁੱਕ ਲਿਆ ਸੀ।
18 ਮਾਰਚ ਤੋਂ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : Amritpal Singh Arrested Live Updates: ਪੁਲਿਸ ਸ਼ਿੰਕਜੇ 'ਚ ਅੰਮ੍ਰਿਤਪਾਲ, ਸਰੰਡਰ ਕਰਨ ਮਗਰੋਂ ਪਹਿਲੀ ਤਸਵੀਰ ਆਈ ਸਾਹਮਣੇ
ਉਂਜ ਜਦੋਂ ਤੋਂ ਉਸ ਖ਼ਿਲਾਫ਼ ਕਾਰਵਾਈ ਸ਼ੁਰੂ ਹੋਈ ਹੈ, ਉਦੋਂ ਤੋਂ ਪਿੰਡ ਵਿੱਚ ਕੋਈ ਖਾਸ ਹਿਲਜੁਲ ਨਹੀਂ ਹੋਈ। ਕੋਈ ਪ੍ਰਦਰਸ਼ਨ ਜਾਂ ਵਿਰੋਧ ਨਹੀਂ ਹੋਇਆ। ਹਾਲਾਂਕਿ ਵੱਡਾ ਸਵਾਲ ਇਹ ਹੈ ਕਿ ਭਿੰਡਰਾਂਵਾਲੇ ਦਾ ਇਹ ਪਿੰਡ ਅੰਮ੍ਰਿਤਪਾਲ ਲਈ ਇੰਨਾ ਮਾਅਨੇ ਰੱਖਦਾ ਸੀ ਪਰ ਪੁਲਿਸ ਨੇ ਇਸ ਗੱਲ ਨੂੰ ਅਣਗੌਲਿਆ ਕਰ ਦਿੱਤਾ। ਅੰਮ੍ਰਿਤਪਾਲ ਸਿੰਘ ਪਿਛਲੇ 36 ਦਿਨਾਂ ਤੋਂ ਫ਼ਰਾਰ ਸੀ। ਉਸ ਨੇ ਆਪਣੇ ਇੱਕ ਸਮਰਥਕ ਦੀ ਰਿਹਾਈ ਲਈ 23 ਫਰਵਰੀ ਨੂੰ ਪੰਜਾਬ ਦੇ ਅਜਨਾਲਾ ਥਾਣੇ ਉਪਰ ਹਮਲਾ ਕੀਤਾ ਸੀ। 18 ਮਾਰਚ ਨੂੰ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਘੇਰਾਬੰਦੀ ਕੀਤੀ ਪਰ ਉਹ ਫ਼ਰਾਰ ਹੋ ਗਿਆ।
ਇਹ ਵੀ ਪੜ੍ਹੋ : Amritpal Singh Arrested: ਫਰਾਰ ਹੋਣ ਤੋਂ ਫੜੇ ਜਾਣ ਤੱਕ ਅੰਮ੍ਰਿਤਪਾਲ ਸਿੰਘ ਦੀ ਕਹਾਣੀ! ਜਾਣੋ ਹੁਣ ਤੱਕ ਕੀ-ਕੀ ਹੋਇਆ?