Amritpal Singh in Dibrugarh: ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਲੈ ਕੇ ਪੁੱਜੀ ਪੰਜਾਬ ਪੁਲਿਸ, ਪਹਿਲੀ ਤਸਵੀਰ ਆਈ ਸਾਹਮਣੇ
Amritpal Singh in Dibrugarh: ਪੰਜਾਬ ਪੁਲਿਸ ਦੇ ਮੁਲਾਜ਼ਮ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਅਸਾਮ ਦੇ ਡਿਬਰੂਗੜ੍ਹ ਜੇਲ੍ਹ ਵਿੱਚ ਲੈ ਕੇ ਪੁੱਜ ਚੁੱਕੇ ਹਨ। ਜਿਥੇ ਉਹ ਸਖ਼ਤ ਸੁਰੱਖਿਆ ਪਹਿਰੇ ਹੇਠ ਰਹਿਣਗੇ।
Amritpal Singh in Dibrugarh: ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਪੰਜਾਬ ਪੁਲਿਸ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਨੂੰ ਲੈ ਕੇ ਸਾਮ ਦੇ ਡਿਬਰੂਗੜ੍ਹ ਪੁੱਜ ਗਈ ਹੈ। ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਰੱਖਿਆ ਜਾਵੇਗਾ। ਮੋਹਨਬਾੜੀ ਹਵਾਈ ਅੱਡੇ 'ਤੇ ਪੁੱਜਣ ਮਗਰੋਂ ਅੰਮ੍ਰਿਤਪਾਲ ਨੂੰ ਅਸਾਮ ਪੁਲਿਸ ਦੇ ਵੱਡੇ ਕਾਫ਼ਲੇ ਰਾਹੀਂ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਲਿਆਂਦਾ ਗਿਆ। ਇਸ ਦੇ ਨਾਲ ਹੀ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਦੇ ਬਾਹਰ ਤੇ ਅੰਦਰ ਫ਼ੌਜ ਤੇ ਕਮਾਂਡੋ ਵੱਲੋਂ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਇਸ ਤੋਂ ਇਲਾਵਾ ਸੀਆਰਪੀਐਫ ਬਲ ਵੀ ਤਾਇਨਾਤ ਕੀਤੇ ਗਏ ਹਨ। ਗੌਰਤਲਬ ਹੈ ਕਿ ਅੰਮ੍ਰਿਤਪਾਲ ਸਿੰਘ ਦੇ 9 ਸਾਥੀ ਤੇ ਖਾਲਿਸਤਾਨ ਪੱਖੀ ਆਗੂ ਪਹਿਲਾਂ ਹੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਪੁਲਿਸ ਦੀ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਵਿਚੋਂ ਇੱਕ ਤਸਵੀਰ ਸਾਹਮਣੇ ਆਈ ਹੈ, ਜਿਥੇ ਪੁਲਿਸ ਕਾਗਜ਼ੀ ਪ੍ਰਕਿਰਿਆ ਪੂਰੀ ਕਰ ਰਹੀ ਹੈ। ਕਾਬਿਲੇਗੌਰ ਹੈ ਕਿ ਐਤਵਾਰ ਸਵੇਰੇ 7 ਵਜੇ ਪੰਜਾਬ ਪੁਲਿਸ ਅਤੇ ਇੰਟੈਲੀਜੈਂਸ ਬਿਊਰੋ ਦੇ ਸਾਂਝੇ ਆਪ੍ਰੇਸ਼ਨ ਵਿੱਚ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ (Amritpal Singh Arrested) ਕਰਨ ਵਿੱਚ ਸਫਲਤਾ ਹਾਸਲ ਕੀਤੀ। ਅੰਮ੍ਰਿਤਪਾਲ ਪਿਛਲੇ ਕਈ ਦਿਨਾਂ ਤੋਂ ਫਰਾਰ ਸੀ। ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਲਗਾਤਾਰ ਉਸਦੀ ਤਲਾਸ਼ ਵਿੱਚ ਜੁਟੀਆਂ ਹੋਈਆਂ ਸਨ।
ਅੰਮ੍ਰਿਤਪਾਲ ਨੂੰ ਫੜਨ ਲਈ ਨੇਪਾਲ ਬਾਰਡਰ ਤੱਕ ਦੇਸ਼ ਭਰ ਵਿੱਚ ਆਪ੍ਰੇਸ਼ਨ ਚਲਾਇਆ ਗਿਆ ਸੀ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਟਵੀਟ ਕਰਕੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਦੀ ਜਾਣਕਾਰੀ ਦਿੱਤੀ ਹੈ। ਪੁਲਿਸ ਨੇ ਅੰਮ੍ਰਿਤਪਾਲ ਨੂੰ ਮੋਗਾ ਦੇ ਰੋਡੇ ਪਿੰਡ ਤੋਂ ਗ੍ਰਿਫ਼ਤਾਰ ਕੀਤਾ। ਖਾਸ ਗੱਲ ਇਹ ਹੈ ਕਿ ਅੰਮ੍ਰਿਤਪਾਲ ਨੇ ਆਤਮ ਸਮਰਪਣ ਕਰਨ ਲਈ ਭਿੰਡਰਾਂਵਾਲੇ ਦੇ ਜੱਦੀ ਪਿੰਡ ਨੂੰ ਚੁਣਿਆ ਸੀ। ਜਿਸ ਗੁਰਦੁਆਰੇ ਵਿੱਚ ਉਨ੍ਹਾਂ ਨੇ ਸੰਬੋਧਨ ਤੋਂ ਬਾਅਦ ਆਤਮ ਸਮਰਪਣ ਕੀਤਾ, ਉਸੇ ਗੁਰਦੁਆਰੇ ਵਿੱਚ ਉਸ ਦੀ ਦਸਤਾਰਬੰਦੀ ਕੀਤੀ ਗਈ ਸੀ।
ਇਹ ਵੀ ਪੜ੍ਹੋ : Amritpal Singh Arrested Live Updates: ਪੁਲਿਸ ਸ਼ਿੰਕਜੇ 'ਚ ਅੰਮ੍ਰਿਤਪਾਲ, ਸਰੰਡਰ ਕਰਨ ਮਗਰੋਂ ਪਹਿਲੀ ਤਸਵੀਰ ਆਈ ਸਾਹਮਣੇ
ਕਾਬਿਲੇਗੌਰ ਹੈ ਕਿ ਰੋਡ ਪਿੰਡ ਗੁਰਜੰਟ ਸਿੰਘ ਦਾ ਵੀ ਪਿੰਡ ਹੈ। ਪਿਛਲੇ ਦਿਨਾਂ ਤੋਂ ਭਿੰਡਰਾਂਵਾਲਿਆਂ ਦੇ ਪਿੰਡ ਰੋਡੇ 'ਤੇ ਸੰਨਾਟਾ ਛਾਇਆ ਹੋਇਆ ਸੀ। ਇਸ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਹੀ ਅੰਮ੍ਰਿਤਪਾਲ ਸਿੰਘ ਦੀ 29 ਸਤੰਬਰ 2022 ਨੂੰ ਦਸਤਾਰਬੰਦੀ ਹੋਈ ਸੀ। ਅੰਮ੍ਰਿਤਪਾਲ ਸਿੰਘ ਨੇ ਆਤਮ ਸਮਰਪਣ ਕਰਨ ਤੋਂ ਪਹਿਲਾਂ ਗੁਰਦੁਆਰੇ ਵਿੱਚ ਭਾਸ਼ਣ ਦਿੱਤਾ। ਉਨ੍ਹਾਂ ਇੱਥੇ ਦੱਸਿਆ ਕਿ ਉਨ੍ਹਾਂ ਨੇ ਇੱਥੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਵਾਗਡੋਰ ਸੰਭਾਲੀ ਸੀ। ਉਨ੍ਹਾਂ ਕਿਹਾ ਕਿ ਮੈਂ ਇੱਥੋਂ ਹੀ ਸ਼ੁਰੂਆਤ ਕੀਤੀ ਸੀ ਅਤੇ ਅੱਜ ਇੱਥੋਂ ਹੀ ਆਤਮ ਸਮਰਪਣ ਕਰਨ ਜਾ ਰਿਹਾ ਹਾਂ। ਗ੍ਰਿਫਤਾਰੀ ਮਗਰੋਂ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਡਿਬਰੂਗੜ੍ਹ ਲਈ ਰਵਾਨਾ ਹੋ ਗਈ ਸੀ।
ਇਹ ਵੀ ਪੜ੍ਹੋ : Amritpal Singh Arrested: ਫਰਾਰ ਹੋਣ ਤੋਂ ਫੜੇ ਜਾਣ ਤੱਕ ਅੰਮ੍ਰਿਤਪਾਲ ਸਿੰਘ ਦੀ ਕਹਾਣੀ! ਜਾਣੋ ਹੁਣ ਤੱਕ ਕੀ-ਕੀ ਹੋਇਆ?