Amritsar News: ਪੰਜਾਬ ਪੁਲਿਸ ਲਗਾਤਾਰ ਨਸ਼ਾ ਤਸਕਰਾਂ ਦੇ ਖ਼ਿਲਾਫ਼ ਸਿਕੰਜ਼ਾ ਕੱਸ ਰਹੀ ਹੈ ਅਤੇ ਵੱਡਾ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਾਬੂ ਵੀ ਕਰ ਰਹੀ ਹੈ। ਸੀ.ਆਈ.ਏ ਸਟਾਫ ਦੀ ਪੁਲਿਸ ਟੀਮ ਵੱਲੋਂ ਇੱਕ ਵਿਅਕਤੀ ਨੂੰ ਨਸ਼ਾ ਤਸਕਰੀ ਦਾ ਧੰਦਾ ਕਰਨ ਵਾਲੇ ਇੱਕ ਨੌਜਵਾਨਾਂ ਨੂੰ ਕਾਬੂ ਕੀਤਾ ਹੈ।ਪੁਲਿਸ ਵੱਲੋਂ ਫੜੇ ਗਏ ਵਿਅਕਤੀ ਦੀ ਪਛਾਣ ਹਰਦੀਪ ਸਿੰਘ ਵਾਸੀ ਪੈਰਿਸ ਐਵੀਨਿਊ, ਛੇਹਰਟਾ ਅੰਮ੍ਰਿਤਸਰ ਵਜੋਂ ਹੋਈ ਹੈ। ਜਿਸ ਪਾਸੋਂ ਪੁਲਿਸ ਨੇ 400 ਗ੍ਰਾਮ ਹੈਰੋਇਨ ਅਤੇ ਇੱਕ ਡਿਜ਼ੀਟਲ ਕੰਡਾ ਵੀ ਬਰਾਮਦ ਕੀਤਾ ਹੈ।


COMMERCIAL BREAK
SCROLL TO CONTINUE READING

ਏਸੀਪੀ ਕਮਲਜੀਤ ਸਿੰਘ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਪੁਲਿਸ ਨੇ ਇਸ ਨੌਜਵਾਨਾਂ ਨੂੰ ਪੈਰਿਸ ਐਵੀਨਿਊ, ਛੇਹਰਟਾ ਦੇ ਇਲਾਕੇ ਤੋਂ ਕਾਬੂ ਕੀਤਾ। ਜਿਸ ਦੀ ਉਮਰ 22 ਸਾਲ ਦੇ ਕਰੀਬ ਹੈ ਅਤੇ ਇਹ ਬਾਰਵੀਂ ਜਮਾਤ ਤੱਕ ਪੜ੍ਹਿਆ ਹੈ ਅਤੇ ਇਹ ਸਲੂਨ ਦਾ ਕੰਮ ਕਰਦਾ ਸੀ। ਉਨ੍ਹਾਂ ਨੇ ਦੱਸਿਆ ਕਿ ਸਾਨੂੰ ਜਾਣਕਾਰੀ ਮਿਲੀ ਸੀ ਕਿ ਹਰਦੀਪ ਨਸ਼ਾ ਕਿਸੇ ਵਿਅਕਤੀ ਨੂੰ ਸਪਲਾਈ ਕਰਨ ਲਈ ਜਾ ਰਿਹਾ ਸੀ। ਜਦੋਂ ਇਹ ਸਪਲਾਈ ਕਰਨ ਲਈ ਜਾ ਰਿਹਾ ਸੀ ਤਾਂ ਪੁਲਿਸ ਨੇ ਉਸਨੂੰ ਪਹਿਲਾ ਹੀ ਕਾਬੂ ਕਰ ਲਿਆ। ਸ਼ੁਰੂਆਤੀ ਪੁੱਛਗਿੱਛ ਦੌਰਾਨ ਨੌਜਵਾਨਾਂ ਨੇ ਪੁਲਿਸ ਨੂੰ ਦੱਸਿਆ ਕਿ ਇਸਨੇ ਇਹ ਹੈਰੋਇਨ ਗੁਰੂ ਕੀ ਵਡਾਲੀ, ਛੇਹਰਟਾ, ਅੰਮ੍ਰਿਤਸਰ ਦੇ ਰਹਿਣ ਵਾਲੇ ਸੰਦੀਪ ਸਿੰਘ ਪਾਸੋਂ ਤੋਂ ਖਰੀਦੀ ਸੀ। 


ਇਹ ਵੀ ਪੜ੍ਹੋ: Punjab News: ਸਾਂਸਦ ਰਵਨੀਤ ਬਿੱਟੂ ਦੇ ਗੰਨਮੈਨ ਨੇ ਖੁੱਦ ਨੂੰ ਮਾਰੀ ਗੋਲੀ, ਮੌਕੇ 'ਤੇ ਹੋਈ ਮੌਤ


ਏਸੀਪੀ ਦਾ ਕਹਿਣਾ ਹੈ ਕਿ ਹਰਦੀਪ ਦੇ ਬਿਆਨ ਦਰਜ ਕਰਕੇ ਸਾਡੀ ਟੀਮ ਵੱਲੋਂ ਸੰਦੀਪ ਸਿੰਘ ਦੀ ਗ੍ਰਿਫ਼ਤਾਰੀ ਦੇ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਤੋਂ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰ ਲਿਆ ਹੈ। ਰਿਮਾਂਡ ਦੌਰਾਨ ਮੁਲਜ਼ਮ ਤੋਂ ਉਸ ਦੇ ਲਿੰਕ ਸਾਰੇ ਪਤਾ ਕਰਕੇ ਇਸ ਧੰਦੇ ਨਾਲ ਜੁੜੇ ਹੋਰ ਵਿਅਕਤੀਆਂ ਨੂੰ ਵੀ ਕਾਬੂ ਕੀਤਾ ਜਾਵੇਗਾ। ਇਸ ਦੇ ਨਾਲ ਹੀ  ਅੰਮ੍ਰਿਤਸਰ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਉਹ ਜਲਦ ਤੋਂ ਜਲਦ ਨਸ਼ੇ ਦਾ ਧੰਦਾ ਛੱਡਕੇ ਆ ਜਿੰਦਗੀ ਬੀਤੀ ਕਰਨੀ ਸ਼ੁਰੂ ਕਰ ਦੇਣ।


ਇਹ ਵੀ ਪੜ੍ਹੋ: Gangster Arrest News: ਗੈਂਗਸਟਰ ਬੁੱਟਰ ਦੇ ਕਰੀਬੀ CIA ਸਟਾਫ ਨੇ ਕੀਤੇ ਕਾਬੂ