Amritsar Encounter News: ਨਸ਼ਾ ਸਮੱਗਲਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਇੱਕ ਮੁਲਜ਼ਮ ਜ਼ਖ਼ਮੀ
Amritsar Encounter News: ਪੰਜਾਬ ਪੁਲਿਸ ਨੇ ਨਸ਼ਾ ਸਮੱਗਲਰਾਂ ਨਾਲ ਮੁਕਾਬਲੇ ਮਗਰੋਂ ਦੋ ਸਮੱਗਲਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਇਸ ਮੁਕਾਬਲੇ ਦੌਰਾਨ ਇੱਕ ਮੁਲਜ਼ਮ ਜ਼ਖਮੀ ਹੋ ਗਿਆ।
Amritsar Encounter News: ਅੰਮ੍ਰਿਤਸਰ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਨੂੰ ਫੜ੍ਹਨ ਗਈ ਐਸਟੀਐਫ ਦੀ ਟੀਮ ਅਤੇ ਸਮੱਗਲਰਾਂ ਦਰਮਿਆਨ ਫਾਇਰਿੰਗ ਹੋਣ ਦੀ ਸੂਚਨਾ ਮਿਲ ਰਹੀ ਹੈ। ਪੁਲਿਸ ਨੇ ਮੁਕਾਬਲੇ ਦੌਰਾਨ ਇੱਕ ਜ਼ਖ਼ਮੀ ਹੋਏ ਨਸ਼ਾ ਸਮੱਗਲਰ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਹੈ। ਜਲੰਧਰ ਐਸਟੀਐਫ ਦੀ ਟੀਮ ਗਾਹਕ ਬਣ ਕੇ ਸਮੱਗਲਰਾਂ ਤੱਕ ਪੁੱਜੀ। ਇਸ ਦੌਰਾਨ ਜਦੋਂ ਟੀਮ ਨੇ ਨਸ਼ਾ ਸਮੱਗਲਰਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸਮੱਗਲਰਾਂ ਨੇ ਪੁਲਿਸ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਦੋਵਾਂ ਵਿਚਾਲੇ ਮੁਕਾਬਲਾ ਹੋਇਆ ਤੇ ਇਸ ਮੁਕਾਬਲੇ 'ਚ ਇੱਕ ਸਮੱਗਲਰ ਜ਼ਖਮੀ ਹੋ ਗਿਆ। ਇਸ ਦੇ ਨਾਲ ਹੀ ਐਸਟੀਐਫ ਨੇ ਦੋ ਸਮੱਗਲਰਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਪੁਲਿਸ ਤੇ ਐਸਟੀਐਫ ਨੇ ਨਸ਼ਾ ਸਮੱਗਲਰਾਂ ਨੂੰ ਫੜਨ ਲਈ ਸਾਂਝਾ ਆਪ੍ਰੇਸ਼ਨ ਚਲਾਇਆ ਸੀ, ਜਿਸ ਦੌਰਾਨ ਨਸ਼ਾ ਸਮੱਗਲਰਾਂ ਨੂੰ ਘੇਰਾ ਪਾ ਕੇ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਮੁਕਾਬਲੇ ਦੌਰਾਨ ਪੁਲਿਸ ਨੇ ਦੋ ਨਸ਼ਾ ਸਮੱਗਲਰਾਂ ਨੂੰ ਹਿਰਾਸਤ 'ਚ ਲੈ ਲਿਆ ਹੈ। ਮੁਕਾਬਲੇ ਦੌਰਾਨ ਪੁਲਿਸ ਤੇ ਸਮੱਗਲਰਾਂ ਵਿਚਾਵੇ ਫਾਇਰਿੰਗ ਵੀ ਹੋਈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਰੋਡ 'ਤੇ ਪਲਾਟ 'ਚ ਨਸ਼ਾ ਸਮੱਗਲਰ ਬੈਠੇ ਹਨ। ਪੁਲਿਸ ਨੇ ਉਨ੍ਹਾਂ ਨੂੰ ਘੇਰਾ ਪਾ ਲਿਆ ਤੇ ਮੁਕਾਬਲੇ ਪਿੱਛੋਂ ਉਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ।
ਐਸਟੀਐੱਫ ਅਧਿਕਾਰੀ ਹਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਤਰਨਤਾਰਨ ਰੋਡ ਉੁਪਰ ਤਿੰਨ ਨਸ਼ਾ ਤਸਕਰ ਹਨ। ਉਨ੍ਹਾਂ ਕਿਹਾ ਕਿ ਪੁਲਿਸ ਟੀਮ ਵੱਲੋਂ ਤਰਨਤਾਰਨ ਰੋਡ ਉੱਤੇ ਨਾਕਾਬੰਦੀ ਕੀਤੀ ਗਈ ਤੇ ਇਸ ਦੌਰਾਨ ਪੁਲਿਸ ਵੱਲੋਂ ਦੋ ਤਸਕਰਾਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਦਾ ਤੀਜਾ ਸਾਥੀ ਐਸਟੀਐੱਫ ਟੀਮ ਉੱਤੇ ਫਾਇਰਿੰਗ ਕਰਕੇ ਫਰਾਰ ਹੋ ਗਿਆ।
ਇਹ ਵੀ ਪੜ੍ਹੋ : Punjab News: 'ਸਰਕਾਰ ਤੁਹਾਡੇ ਦੁਆਰ'! ਨਵੀਆਂ ਪੋਸਟਾਂ ਤੋਂ ਲੈ ਕੇ ਮਾਲ ਪਟਵਾਰੀ ਨੂੰ ਰਾਹਤ, ਪੰਜਾਬ ਸਰਕਾਰ ਨੇ ਲਏ ਵੱਡੇ ਫੈਸਲੇ
ਐਸਟੀਐੱਫ ਅਧੀਕਾਰੀ ਨੇ ਦੱਸਿਆ ਕਿ ਇਨ੍ਹਾਂ ਕੋਲੋਂ ਇਕ ਪਿਸਤੌਲ ਤੇ 150 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਐਸ ਟੀ ਐੱਫ ਅਧੀਕਾਰੀ ਨੇ ਦੱਸਿਆ ਕਿ ਇਨ੍ਹਾਂ ਦੇ ਤੀਸਰੇ ਸਾਥੀ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਹ ਪਿਸਤੌਲ ਵੀ ਰਿਕਵਰ ਕੀਤਾ ਜਾਣਾ ਹਾਲੇ ਬਾਕੀ ਹੈ, ਜਿਸ ਰਾਹੀਂ ਉਨ੍ਹਾ ਉੱਤੇ ਫਾਇਰਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖ਼ਿਲਾਫ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕੀਤੀ ਗਈ ਹੈ। ਪੁਲਿਸ ਫੜੇ ਗਏ ਨਸ਼ਾ ਸਮੱਗਲਰਾਂ ਤੋਂ ਬਾਰੀਕੀ ਨਾਲ ਪੁੱਛਗਿੱਛ ਕਰੇਗੀ।
ਇਹ ਵੀ ਪੜ੍ਹੋ : Gurdaspur news: ਗੁਰਦਾਸਪੁਰ 'ਚ ਪੰਜਾਬ ਪੁਲਿਸ ਮੁਲਾਜ਼ਮ ਨੇ ਮਹਿਲਾ ਨੂੰ ਮਾਰਿਆ ਥੱਪੜ!