Bathinda News: ਨਾਜਾਇਜ਼ ਸਬੰਧਾਂ ਕਾਰਨ ਚਾਚੀ-ਭਤੀਜੇ ਨੇ ਖਾਧੀ ਸਲਫਾਸ
Bathinda News: ਬਠਿੰਡਾ ਦੇ ਪਿੰਡ ਰਾਏ ਕੇ ਖੁਰਦ ਦੇ ਸੂਏ ਤੋਂ ਪ੍ਰੇਮੀ ਜੋੜੇ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ।
Bathinda News: ਬਠਿੰਡਾ ਦੇ ਪਿੰਡ ਰਾਏ ਕੇ ਖੁਰਦ ਦੇ ਸੂਏ ਤੋਂ ਪ੍ਰੇਮੀ ਜੋੜੇ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ। ਇਨ੍ਹਾਂ ਲਾਸ਼ਾਂ ਬਾਰੇ ਪੁਲਿਸ ਨੂੰ ਉਸ ਸਮੇਂ ਪਤਾ ਜਦੋਂ ਰਾਹਗੀਰ ਵੱਲੋਂ ਇਸ ਦੀ ਸੂਚਨਾ ਦਿੱਤੀ ਗਈ। ਘਟਨਾ ਸਥਾਨ ਉਪਰ ਪੁੱਜੀ ਪੁਲਿਸ ਵੱਲੋਂ ਸਮਾਜ ਸੇਵੀ ਸੰਸਥਾ ਦੇ ਸਹਿਯੋਗ ਨਾਲ ਦੋਵੇਂ ਲਾਸ਼ਾਂ ਨੂੰ ਹਸਪਤਾਲ ਪਹੁੰਚਾਇਆ ਗਿਆ।
ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਸਿੰਘ ਤੇ ਮਨਦੀਪ ਕੌਰ ਵਾਸੀ ਰਾਏ ਕੇ ਖੁਰਦ ਵਜੋਂ ਹੋਈ ਹੈ। ਮ੍ਰਿਤਕ ਮਨਦੀਪ ਕੌਰ ਦੇ ਦਿਓਰ ਨੇ ਦੱਸਿਆ ਕਿ ਇਨ੍ਹਾਂ ਦੇ ਆਪਸ ਵਿੱਚ ਪਿਛਲੇ ਕਰੀਬ ਚਾਰ ਸਾਲਾਂ ਤੋਂ ਨਾਜਾਇਜ਼ ਸੰਬੰਧ ਸਨ। ਇਨ੍ਹਾਂ ਸਬੰਧਾਂ ਦੇ ਚੱਲਦਿਆਂ ਪਰਿਵਾਰਿਕ ਮੈਂਬਰਾਂ ਵੱਲੋਂ ਇਨ੍ਹਾਂ ਨੂੰ ਵਾਰ-ਵਾਰ ਰੋਕਿਆ ਜਾ ਰਿਹਾ ਸੀ ਪਰ ਬੀਤੀ ਦੇਰ ਰਾਤ ਇਨ੍ਹਾਂ ਵੱਲੋਂ ਸੂਏ ਦੀ ਪਟੜੀ ਉਤੇ ਜਾ ਕੇ ਸਲਫਾਸ ਨਿਗਲ ਲਈ ਗਈ ਅਤੇ ਦੋਵਾਂ ਦੀ ਮੌਤ ਹੋ ਗਈ।
ਪਰਿਵਾਰਕ ਮੈਂਬਰਾਂ ਅਨੁਸਾਰ ਮਨਦੀਪ ਕੌਰ ਰਿਸ਼ਤੇ ਵਿੱਚ ਗੁਰਪ੍ਰੀਤ ਸਿੰਘ ਦੀ ਚਾਚੀ ਲੱਗਦੀ ਸੀ। ਗੁਰਪ੍ਰੀਤ ਸਿੰਘ ਹਾਲੇ ਕੁਆਰਾ ਸੀ ਪਰ ਮਨਦੀਪ ਕੌਰ ਦੇ ਦੋ ਬੱਚੇ ਸਨ। ਪੁਲਿਸ ਵੱਲੋਂ ਮ੍ਰਿਤਕਾਂ ਕੋਲੋਂ ਸਲਫਾਸ ਦੀ ਪੁੜੀ ਬਰਾਮਦ ਕੀਤੀ ਹੈ ਅਤੇ ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਹੈ।
ਇਹ ਵੀ ਪੜ੍ਹੋ : Punjab News: ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ 5 ਬਕਾਇਆ ਬਿੱਲਾਂ ਵਿੱਚੋਂ ਇੱਕ ਬਿੱਲ ਨੂੰ ਦਿੱਤੀ ਮਨਜ਼ੂਰੀ
ਉਧਰ ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਚਓ ਥਾਣਾ ਨੰਦਗੜ੍ਹ ਤਰਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸੂਏ ਦੀ ਪਟੜੀ ਉਤੇ ਦੋ ਲਾਸ਼ਾਂ ਪਈਆਂ ਸਨ ਜਿਨ੍ਹਾਂ ਸਬੰਧੀ ਉਨ੍ਹਾਂ ਵੱਲੋਂ ਮੌਕੇ ਉਤੇ ਪਹੁੰਚ ਕੇ ਜਦੋਂ ਜਾਂਚ ਕੀਤੀ ਗਈ ਤਾਂ ਇਹ ਗੱਲ ਸਾਹਮਣੇ ਆਈ ਕਿ ਗੁਰਪ੍ਰੀਤ ਸਿੰਘ ਦੇ ਆਪਣੇ ਚਾਚੀ ਮਨਦੀਪ ਕੌਰ ਨਾਲ ਪ੍ਰੇਮ ਸਬੰਧ ਸਨ ਤੇ ਬੀਤੀ ਰਾਤ ਇਨ੍ਹਾਂ ਵੱਲੋਂ ਸਲਫਾਸ ਖਾ ਕੇ ਖੁਦਕੁਸ਼ੀ ਕਰ ਲਈ ਗਈ। ਫਿਲਹਾਲ ਪੁਲਿਸ ਵੱਲੋਂ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Punjab Farmers Protest: ਗੰਨਾ ਕਾਸ਼ਤਕਾਰਾਂ ਨੇ ਹਾਈਵੇ ਜਾਮ ਕਰਨ ਦੀ ਕੀਤੀ ਕੋਸ਼ਿਸ਼; ਕਈ ਕਿਸਾਨ ਆਗੂ ਗ੍ਰਿਫ਼ਤਾਰ
ਰਿਪੋਰਟ ਕੁਲਬੀਰ ਬੀਰਾ