Mohali News: ਪੁਲਿਸ ਵੱਲੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; 4 ਗੁਰਗੇ ਗ੍ਰਿਫ਼ਤਾਰ
Mohali News: ਪੰਜਾਬ ਪੁਲਿਸ ਨੇ ਬੱਬਰ ਖ਼ਾਲਸਾ ਇੰਟਰਨੈਸ਼ਨਲ (BKI) ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਟਾਰਗੇਟ ਕਿਲਿੰਗ ਦੀ ਵਿਉਂਤ ਬਣਾਉਂਦੇ ਹੋਏ 4 ਗੁਰਗਿਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
Mohali News: ਪੰਜਾਬ ਪੁਲਿਸ ਨੇ ਬੱਬਰ ਖ਼ਾਲਸਾ ਇੰਟਰਨੈਸ਼ਨਲ (BKI) ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਟਾਰਗੇਟ ਕਿਲਿੰਗ ਦੀ ਵਿਉਂਤ ਬਣਾਉਂਦੇ ਹੋਏ 4 ਗੁਰਗਿਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਹਾਲੀ ਪੁਲਿਸ ਪਾਕਿਸਤਾਨ ਸਥਿਤ ਖਾਲਿਸਤਾਨ ਪੱਖੀ ਅੱਤਵਾਦੀ ਸੰਗਠਨਾਂ ਦੇ ਇੱਕ ਮਾਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।
ਐਸਏਐਸ ਨਗਰ (ਮੁਹਾਲੀ) ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ 4 ਕਾਰਕੁੰਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਅੱਤਵਾਦੀ ਤਿਉਹਾਰਾਂ ਦੇ ਦਿਨਾਂ 'ਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਯੋਜਨਾ ਬਣਾ ਰਹੇ ਸਨ। ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਗਏ ਹਨ।
ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਐਸਏਐਸ ਨਗਰ ਪੁਲਿਸ ਦੇ ਸੀਆਈਏ ਵਿੰਗ ਨੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ 6 ਵਿਦੇਸ਼ੀ ਪਿਸਤੌਲ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਇਨ੍ਹਾਂ ਕੋਲੋਂ 275 ਕਾਰਤੂਸ ਵੀ ਬਰਾਮਦ ਹੋਏ ਹਨ।
ਇਹ ਵੀ ਪੜ੍ਹੋ : Canada News: ਕੈਨੇਡਾ ਨੇ ਗਲੋਬਲ ਵਿਦਿਆਰਥੀਆਂ ਨੂੰ ਧੋਖਾਧੜੀ ਤੋਂ ਬਚਾਉਣ ਲਈ ਵੈਰੀਫਿਕੇਸ਼ਨ ਪ੍ਰਕਿਰਿਆ 'ਚ ਕੀਤਾ ਬਦਲਾਅ
ਇਨ੍ਹਾਂ ਗੁਰਗਿਆਂ ਦੀ ਪਾਕਿਸਤਾਨ 'ਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਨਾਲ ਸਬੰਧ ਹਨ। ਰਿੰਦਾ ਦੇ ਅੱਤਵਾਦੀ ਸੰਗਠਨ BKI ਨਾਲ ਮਿਲ ਕੇ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਕਰ ਰਹੇ ਸਨ। ਡਰੋਨ ਦੀ ਮਦਦ ਨਾਲ ਇਹ ਕਾਰਕੁੰਨ ਪਾਕਿਸਤਾਨ ਤੋਂ ਹਥਿਆਰ ਮੰਗਵਾ ਕੇ ਪੰਜਾਬ ਵਿਚ ਸਪਲਾਈ ਕਰਨ ਦਾ ਕੰਮ ਵੀ ਕਰ ਰਹੇ ਸਨ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਇਹ ਜਾਣਕਾਰੀ ਹਾਸਲ ਕੀਤੀ ਜਾ ਸਕੇ ਕਿ ਇਹ ਹਥਿਆਰ ਕਿੱਥੇ ਵਰਤੇ ਜਾਣੇ ਸਨ ਅਤੇ ਕਿਸ ਨੂੰ ਪਹੁੰਚਾਏ ਜਾਣੇ ਸਨ।
ਕਾਬਿਲੇਗੌਰ ਹੈ ਕਿ ਬੀਤੇ ਦਿਨ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਪੁਲਿਸ ਨੇ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐੱਲਐੱਫ) ਦੇ ਚਾਰ ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਸੀ। ਇਹ ਚਾਰੋਂ ਪਾਕਿਸਤਾਨ ਵਿੱਚ ਲੁਕੇ ਕੇਐਲਐਫ ਦੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨਜ਼ਦੀਕੀ ਹਨ। ਇਨ੍ਹਾਂ ਨੂੰ ਅਮਰੀਕਾ ਸਥਿਤ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ISYF) ਦੇ ਅੱਤਵਾਦੀ ਅਤੇ NIA ਨੂੰ ਹਰਪ੍ਰੀਤ ਸਿੰਘ ਉਰਫ ਹੈਪੀ ਵੱਲੋਂ ਸੰਚਾਲਿਤ ਕੀਤਾ ਜਾ ਰਿਹਾ ਸੀ। ਮੁਲਜ਼ਮਾਂ ਦੀ ਪਛਾਣ ਵਿਕਰਮਜੀਤ ਸਿੰਘ ਉਰਫ਼ ਰਾਜਾ ਬੈਂਸ ਵਾਸੀ ਬਟਾਲਾ, ਬਾਵਾ ਸਿੰਘ ਵਾਸੀ ਪਿੰਡ ਲੁੱਧਰ (ਅੰਮ੍ਰਿਤਸਰ), ਗੁਰਕ੍ਰਿਪਾਲ ਸਿੰਘ ਉਰਫ਼ ਗਗਨ ਰੰਧਾਵਾ ਅਤੇ ਅਮਾਨਤ ਗਿੱਲ ਦੋਵੇਂ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ 32 ਬੋਰ ਦਾ ਪਿਸਤੌਲ ਅਤੇ 10 ਕਾਰਤੂਸ ਵੀ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ : Kullu Dussehra Fire News: ਅੰਤਰਰਾਸ਼ਟਰੀ ਕੁੱਲੂ ਦੁਸਹਿਰਾ ਪ੍ਰੋਗਰਾਮ 'ਚ ਦੇਵੀ-ਦੇਵਤਿਆਂ ਦੇ ਆਰਜ਼ੀ ਕੈਂਪ 'ਚ ਲੱਗੀ ਅੱਗ