ਬਲਵੰਤ ਸਿੰਘ ਮੁਲਤਾਨੀ ਕਿਡਨੈਪਿੰਗ ਮਾਮਲੇ 'ਚ ਸੁਮੇਧ ਸੈਣੀ ਤੋਂ ਬਾਅਦ ਹੁਣ ਇਨ੍ਹਾਂ ਨੂੰ ਮਿਲੀ ਵੱਡੀ ਰਾਹਤ

 ਕਿਡਨੈਪਿੰਗ ਮਾਮਲੇ ਵਿੱਚ ਮੁਲਜ਼ਮ 4 ਪੁਲਿਸ ਮੁਲਾਜ਼ਮਾਂ ਨੂੰ ਮਿਲੀ ਜ਼ਮਾਨਤ 

ਬਲਵੰਤ ਸਿੰਘ ਮੁਲਤਾਨੀ ਕਿਡਨੈਪਿੰਗ ਮਾਮਲੇ 'ਚ ਸੁਮੇਧ ਸੈਣੀ ਤੋਂ ਬਾਅਦ ਹੁਣ ਇਨ੍ਹਾਂ ਨੂੰ ਮਿਲੀ ਵੱਡੀ ਰਾਹਤ
ਕਿਡਨੈਪਿੰਗ ਮਾਮਲੇ ਵਿੱਚ ਮੁਲਜ਼ਮ 4 ਪੁਲਿਸ ਮੁਲਾਜ਼ਮਾਂ ਨੂੰ ਮਿਲੀ ਜ਼ਮਾਨਤ

ਨਿਤਿਕਾ ਮਹੇਸ਼ਵਰੀ :  29 ਸਾਲ ਪੁਰਾਣੇ ਬਲਵੰਤ ਸਿੰਘ ਕਿਡਨੈਪਿੰਗ ਮਾਮਲੇ ਵਿੱਚ ਹੁਣ 4 ਮੁਲਜ਼ਮ ਪੁਲਿਸ ਮੁਲਾਜ਼ਮਾਂ ਨੂੰ ਵੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ, ਮੁਹਾਲੀ ਕੋਰਟ ਨੇ ਸੋਮਵਾਰ ਨੂੰ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ, ਜਿਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਜ਼ਮਾਨਤ ਮਿਲੀ ਹੈ ਉਨ੍ਹਾਂ ਦਾ ਨਾਂ ਹੈ ਅਨੋਖ ਸਿੰਘ,ਜਗੀਰ ਸਿੰਘ,ਕੁਲਦੀਪ ਸਿੰਘ ਸੰਧੂ ਅਤੇ ਹਰਸਹਾਏ ਸ਼ਰਮਾ, ਇਸ ਤੋਂ ਪਹਿਲਾਂ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਵੀ ਬਲਵੰਤ ਸਿੰਘ ਕਿਡਨੈਪਿੰਗ ਮਾਮਲੇ ਵਿੱਚ ਮੁਹਾਲੀ ਦੀ ਅਦਾਲਤ ਨੇ ਹੀ ਜ਼ਮਾਨਤ ਦਿੱਤੀ ਸੀ, ਇਸ ਦੌਰਾਨ ਅਦਾਲਤ ਨੇ ਸੈਣੀ ਨੂੰ ਨਿਰਦੇਸ਼ ਦਿੱਤੇ ਸਨ ਕੀ ਉਹ ਜਾਂਚ ਵਿੱਚ ਪੁਲਿਸ ਦੇ ਨਾਲ ਪੂਰਾ ਸਹਿਯੋਗ ਕਰੇ, ਹੁਣ ਤੱਕ ਮੁਹਾਲੀ ਪੁਲਿਸ ਸਟੇਸ਼ਨ ਵਿੱਚ ਸੁਮੇਧ ਸਿੰਘ ਸੈਣੀ ਨੂੰ 2 ਵਾਰ ਸੱਦਿਆ ਗਿਆ ਹੈ, ਪਹਿਲੀ ਵਾਰ ਸੁਮੇਧ ਸਿੰਘ ਨੇ 50 ਹਜ਼ਾਰ ਰੁਪਏ ਦਾ ਮੁਚੱਲਕਾ ਭਰਿਆ ਸੀ ਅਤੇ ਆਪਣਾ ਪਾਸਪੋਰਟ ਸਰੰਡਰ ਕੀਤਾ ਸੀ, 17 ਮਈ ਨੂੰ ਦੂਜੀ ਵਾਰ ਸੁਮੇਧ ਸਿੰਘ ਸੈਣੀ ਤੋਂ ਤਰਕੀਬਨ 2 ਘੰਟੇ ਤੱਕ ਪੁੱਛ-ਗਿੱਛ ਹੋਈ ਸੀ, ਹਾਲਾਂਕਿ ਪੁੱਛ-ਗਿੱਛ ਦੌਰਾਨ ਕੀ ਸਵਾਲ ਪੁੱਛੇ ਗਏ ਸਨ ਇਸ ਬਾਰੇ ਕੋਈ ਖ਼ੁਲਾਸਾ ਨਹੀਂ ਹੋਇਆ ਸੀ 

ਸੈਣੀ ਦੇ ਖ਼ਿਲਾਫ਼ ਗਵਾਹੀ 

ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਮਾਮਲੇ ਵਿੱਚ ਇੱਕ ਗਵਾਹ ਸਾਹਮਣੇ ਆਈ ਸੀ ਜਿਸ ਨੇ ਜਾਂਚ ਅਫ਼ਸਰ ਦੇ ਸਾਹਮਣੇ ਆਪਣੇ ਬਿਆਨ ਦਰਜ ਕਰਵਾਏ ਸਨ, ਇਹ ਗਵਾਹ ਚੰਡੀਗੜ੍ਹ ਦੀ ਐਡਵੋਕੇਟ ਜੀ ਕੇ ਮਾਨ ਸੀ, ਜਿਸ ਨੇ ਦੱਸਿਆ ਕੀ ਉਸ ਦੇ ਪਤੀ ਪ੍ਰਤਾਪ ਸਿੰਘ ਮਾਨ ਨੂੰ ਵੀ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਕਹਿਣ 'ਤੇ ਪੁਲਿਸ ਨੇ ਬਲਵੰਤ ਸਿੰਘ ਮੁਲਤਾਨੀ ਦੇ ਨਾਲ ਘਰੋਂ ਚੁੱਕਿਆ ਸੀ, ਜੀਕੇ ਮਾਨ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਵਕੀਲ ਹੈ, ਜਦੋਂ ਮੁਹਾਲੀ ਅਦਾਲਤ ਵਿੱਚ ਸੁਣਵਾਈ ਦੇ ਲਈ ਮਾਮਲਾ ਸਾਹਮਣੇ ਆਇਆ ਸੀ ਤਾਂ ਵਕੀਲ ਜੀ ਕੇ ਮਾਨ  ਆਪ ਅਦਾਲਤ ਵਿੱਚ ਪੇਸ਼ ਹੋਈ ਸੀ ਉਨ੍ਹਾਂ ਨੇ ਆਪਣੇ ਬਿਆਨ ਦਰਜ ਕਰਵਾਉਣ ਦੀ ਇੱਛਾ ਜ਼ਾਹਿਰ ਕੀਤੀ ਸੀ,ਜੀਕੇ ਮਾਨ ਨੇ ਅਦਾਲਤ ਨੂੰ ਦੱਸਿਆ ਸੀ ਕੀ ਜਦੋਂ ਸੁਮੇਧ ਸਿੰਘ ਸੈਣੀ ਚੰਡੀਗੜ੍ਹ ਦੇ ਤਤਕਾਲੀ ਐੱਸਐੱਸਪੀ ਸਨ ਤਾਂ ਉਨ੍ਹਾਂ ਨੇ ਸੈਕਟਰ  -11 ਅਤੇ 17 ਪੁਲਿਸ ਸਟੇਸ਼ਨ ਵਿੱਚ ਬਲਵੰਤ ਸਿੰਘ ਮੁਲਤਾਨੀ ਦੇ ਨਾਲ ਕੁੱਟਮਾਰ ਕੀਤੀ ਸੀ 

ਬਲਵੰਤ ਸਿੰਘ ਕਿਡਨੈਪਿੰਗ ਦਾ ਕੀ ਸੀ ਪੂਰਾ ਮਾਮਲਾ ?

29 ਸਾਲ ਪਹਿਲਾਂ ਸਾਬਕਾ ਡੀਜੀਪੀ ਅਤੇ ਉਸ ਵੇਲੇ ਚੰਡੀਗੜ੍ਹ ਦੇ ਤਤਕਾਲੀ ਐੱਸਐੱਸਪੀ ਸੁਮੇਧ ਸਿੰਘ ਸੈਣੀ 'ਤੇ ਦਹਿਸ਼ਤਗਰਦੀ ਹਮਲਾ ਹੋਇਆ ਸੀ ਜਿਸ ਵਿੱਚ ਪੰਜਾਬ ਪੁਲਿਸ ਦੇ 4 ਜਵਾਨ ਮਾਰੇ ਗਏ ਸਨ, ਜਿਸ ਤੋਂ ਬਾਅਦ ਪੰਜਾਬ ਪੁਲਿਸ ਦੇ ਕੁੱਝ ਮੁਲਾਜ਼ਮਾਂ ਵੱਲੋਂ ਬਲਵੰਤ ਸਿੰਘ ਮੁਲਤਾਨੀ ਨੂੰ 1991 ਵਿੱਚ ਚੁੱਕਿਆ ਗਿਆ ਸੀ ਉਸ ਤੋਂ ਬਾਅਦ ਮੁਲਤਾਨੀ ਦਾ ਹੁਣ ਤੱਕ ਕੋਈ ਪਤਾ ਨਹੀਂ ਲੱਗਿਆ, 7 ਮਈ ਨੂੰ  ਤਕਰੀਬਨ ਤਿੰਨ ਦਹਾਕਿਆਂ ਦੇ ਬਾਅਦ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਖਿਲਾਫ਼ ਧਾਰਾ  364 ਕਤਲ ਦੇ ਲਈ ਅਗਵਾ ਕਰਨ,  201, 344, 330 ਅਤੇ 120 (B) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ