Banur News: ਇਕ ਹਫ਼ਤਾ ਪਹਿਲਾਂ ਵਿਆਹੇ 23 ਸਾਲਾਂ ਨੌਜਵਾਨ ਨੇ ਘਰੇਲੂ ਕਲੇਸ਼ ਕਾਰਨ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਜਿਸ ਦੀ ਲਾਸ਼ ਬਨੂੜ ਸ਼ਹਿਰ ਵਿਚੋਂ ਗੁਜ਼ਰਦੇ ਕੌਮੀ ਮਾਰਗ ਉਪਰ ਬਣੇ ਓਵਰਬ੍ਰਿਜ 'ਤੇ ਖੜ੍ਹੀ ਗੱਡੀ ਵਿੱਚੋਂ ਬਰਾਮਦ ਹੋਈ।


COMMERCIAL BREAK
SCROLL TO CONTINUE READING

ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਕਿਰਪਾਲ ਸਿੰਘ ਮੋਹੀ ਨੇ ਦੱਸਿਆ ਕਿ ਜ਼ਿਲ੍ਹਾ ਮੋਹਾਲੀ ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਮਨੌਲੀ ਦਾ ਵਸਨੀਕ ਨੌਜਵਾਨ ਦਿਲਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਜਿਸਦਾ ਵਿਆਹ 9 ਜੁਲਾਈ ਨੂੰ ਜ਼ੀਰਕਪੁਰ ਦੀ ਰਹਿਣ ਵਾਲੀ 21 ਸਾਲਾ ਮਨਪ੍ਰੀਤ ਕੌਰ ਨਾਲ ਹੋਇਆ ਸੀ ਉਸਦਾ ਪੁੱਤਰ ਪੇਸ਼ੇ ਵਜੋਂ ਡਰਾਇਵਰੀ ਕਰਦਾ ਸੀ ਅਤੇ ਇਨੋਵਾ ਗੱਡੀ ਚਲਾਉਂਦਾ ਸੀ।


ਨੌਜਵਾਨ ਦਿਲਪ੍ਰੀਤ ਸਿੰਘ ਦਾ ਜਿਸ ਦਿਨ ਦਾ ਵਿਆਹ ਹੋਇਆ ਸੀ ਉਸ ਦਿਨ ਤੋਂ ਹੀ ਉਹ ਆਪਣੇ ਸਹੁਰੇ ਘਰ ਰਹਿੰਦਾ ਸੀ ਅਤੇ ਕਦੇ-ਕਦਾਈ ਆਪਣੇ ਪਿੰਡ ਮਨੌਲੀ ਆਉਂਦਾ ਸੀ। ਉਨ੍ਹਾਂ ਕਿਹਾ ਕਿ ਨਵਵਿਆਹੇ ਜੋੜੇ ਵਿਚ ਕਿਸੇ ਗੱਲ ਨੂੰ ਲੈ ਕੇ ਬੀਤੇ ਦਿਨੀਂ ਲੜਾਈ ਹੋ ਗਈ ਸੀ ਜਿਸ ਕਾਰਨ ਦਿਲਪ੍ਰੀਤ ਸਿੰਘ ਆਪਣੇ ਘਰ ਵਾਪਸ ਆ ਗਿਆ। ਇਸ ਤੋਂ ਬਾਅਦ ਵਿੱਚ ਲੜਕੀ ਦੇ ਪਰਿਵਾਰ ਦੇ ਮੈਂਬਰਾਂ ਨੇ ਦਿਲਪ੍ਰੀਤ ਸਿੰਘ ਨੇ ਘਰ ਆ ਕੇ ਖੂਬ ਹੰਗਾਮਾ ਕੀਤਾ ਸੀ।


ਘਟਨਾ ਤੋਂ ਬਾਅਦ ਦਿਲਪ੍ਰੀਤ ਸਿੰਘ ਆਪਣੇ ਪਰਿਵਾਰਕ ਮੈਂਬਰਾਂ ਨੂੰ ਤਕਰੀਬਨ 11 ਕੁ ਵਜੇ ਇਹ ਕਹਿ ਕੇ ਗੱਡੀ ਵਿੱਚੋਂ ਆ ਗਿਆ ਕਿ ਉਹ ਕੁਝ ਦੇਰ ਬਾਅਦ ਆਵੇਗਾ। ਪਰੰਤੂ ਜਦੋਂ ਉਹ ਸਵੇਰ ਤੱਕ ਆਪਣੇ ਘਰ ਵਾਪਸ ਨਹੀਂ ਆਇਆ ਤਾਂ ਪਰਿਵਾਰਕ ਮੈਂਬਰਾਂ ਵੱਲੋਂ ਉਸਦੀ ਭਾਲ ਕੀਤੀ ਗਈ ਤੇ ਉਸਦਾ ਫੋਨ ਵੀ ਬੰਦ ਆ ਰਿਹਾ ਸੀ। 


ਇਹ ਵੀ ਪੜ੍ਹੋ : Punjab News: 'ਕਾਂਗਰਸ ਨੂੰ "ਸਰਕਾਰੀ ਪਾਰਟੀ" ਆਖੀਏ ਜਾਂ "ਵਿਰੋਧੀ ਪਾਰਟੀ”?' ਸੁਨੀਲ ਜਾਖੜ ਦਾ CM ਭਗਵੰਤ ਮਾਨ ਨੂੰ ਸਵਾਲ


ਇਸ ਤੋਂ ਬਾਅਦ ਵਿੱਚ ਫਲਾਈਓਵਰ ਤੋਂ ਗੁਜ਼ਰ ਰਹੇ ਰਾਹਗੀਰ ਦਾ ਫੋਨ ਆਇਆ ਕਿ ਇਥੇ ਇਨੋਵਾ ਗੱਡੀ ਖੜ੍ਹੀ ਹੈ ਜਿਸ ਵਿੱਚ ਇੱਕ ਨੌਜਵਾਨ ਪਿਆ ਹੈ। ਸੂਚਨਾ ਤੋਂ ਬਾਅਦ ਵਿੱਚ ਜਾਂਚ ਅਧਿਕਾਰੀ ਏਐੱਸਆਈ ਜਸਵਿੰਦਰ ਪਾਲ ਸਮੇਤ ਪੁਲਿਸ ਪਾਰਟੀ ਮੌਕੇ ਉਤੇ ਪਹੁੰਚ ਕੇ ਇਨੋਵਾ ਗੱਡੀ ਤਲਾਸ਼ੀ ਲਈ ਤਾਂ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਇੰਸਪੈਕਟਰ ਕਿਰਪਾਲ ਸਿੰਘ ਮੋਹੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਉਤੇ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।


ਇਹ ਵੀ ਪੜ੍ਹੋ : Vijay Sampla Resigned News: ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਦਿੱਤਾ ਅਸਤੀਫ਼ਾ