Batala News: ਹਾਈ ਵੋਲਟੇਜ ਤਾਰਾਂ ਦੀ ਲਪੇਟ `ਚ ਆਉਣ ਨਾਲ ਨੌਜਵਾਨ ਦੀ ਮੌਤ; ਪਰਿਵਾਰ ਨੇ ਦੁਕਾਨ ਮਾਲਕ `ਤੇ ਲਗਾਏ ਦੋਸ਼
Batala News: ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅੰਦਰ ਪੈਂਦੇ ਪਿੰਡ ਪੱਡਾ ਦੇ 35 ਸਾਲਾਂ ਨੌਜਵਾਨ ਸ਼ੌਕਤ ਮਸੀਹ ਪੁੱਤਰ ਲੱਖਾਂ ਮਸੀਹ ਦੀ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ ਆਉਣ ਨਾਲ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ।
Batala News: ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅੰਦਰ ਪੈਂਦੇ ਪਿੰਡ ਪੱਡਾ ਦੇ 35 ਸਾਲਾਂ ਨੌਜਵਾਨ ਸ਼ੌਕਤ ਮਸੀਹ ਪੁੱਤਰ ਲੱਖਾਂ ਮਸੀਹ ਦੀ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ ਆਉਣ ਨਾਲ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਸ਼ੌਕਤ ਮਸੀਹ ਦੇ ਪਿਤਾ ਲੱਖਾਂ ਮਸੀਹ ਅਤੇ ਉਸ ਦੇ ਨਾਲ ਕੰਮ ਕਰਦੇ ਨੌਜਵਾਨ ਨੇ ਦੱਸਿਆ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਪਰਿਵਾਰ ਦਾ ਪੇਟ ਪਾਲਣ ਲਈ ਮਿਹਨਤ ਮਜ਼ਦੂਰੀ ਕਰਨ ਲਈ ਘਰੋਂ ਡੇਰਾ ਬਾਬਾ ਨਾਨਕ ਦੇ ਨਜ਼ਦੀਕ ਪਿੰਡ ਕਾਹਲਾਵਾਲੀ ਵਿੱਚ ਬਣ ਰਹੇ ਨੈਸ਼ਨਲ ਹਾਈਵੇ ਵਿੱਚ ਆਈਆਂ ਦੁਕਾਨਾ ਦਾ ਲੈਂਟਰ ਤੋੜ ਰਹੇ ਸਨ ਤਾਂ ਅਚਾਨਕ ਲੈਂਟਰ ਦਾ ਸਰੀਆਂ ਉੱਪਰੋਂ ਲੰਘ ਰਿਹਾ ਹਾਈ ਵੋਲਟੇਜ ਤਾਰਾਂ ਨਾਲ ਜਾ ਲੱਗਾ।
ਇਸ ਨਾਲ ਨੌਜਵਾਨ ਇੰਨਾ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿੱਚ ਆਉਣ ਨਾਲ ਉਹ ਬੇਹੋਸ਼ ਹੋ ਗਿਆ। ਉਸ ਦੇ ਨਾਲ ਕੰਮ ਕਰਦੇ ਨੌਜਵਾਨਾਂ ਨੇ ਦੱਸਿਆ ਕਿ ਉਸ ਨੂੰ ਤੁਰੰਤ ਮਿੱਟੀ ਵਿੱਚ ਦੱਬ ਕੇ ਤਲੀਆਂ ਵਗੈਰਾ ਝੱਸੀਆਂ ਗਈਆਂ ਪਰ ਉਸ ਦੀ ਹਾਲਤ ਨਾਜ਼ੁਕ ਹੁੰਦੀ ਦੇਖ ਉਸ ਨੂੰ ਡੇਰਾ ਬਾਬਾ ਨਾਨਕ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਬਿਨਾਂ ਦਾਖ਼ਲ ਕੀਤੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪਰਿਵਾਰ ਵੱਲੋਂ ਦੁੱਖ ਨਾਲ ਸਹਾਰਦੇ ਹੋਏ ਉਸ ਨੂੰ ਆਪਣੇ ਘਰ ਵਿੱਚ ਮਿੱਟੀ ਵਿੱਚ ਦੱਬ ਕੇ ਕਰੀਬ ਦੋ ਢਾਈ ਘੰਟੇ ਉਸ ਦੀਆਂ ਤਲੀਆਂ ਝੱਸੀਂਆਂ ਗਈਆਂ ਜਿੱਥੇ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਕਤ ਦੁਕਾਨਾਂ ਦੇ ਮਾਲਕ ਉਪਰ ਸਖ਼ਤ ਕਾਰਵਾਈ ਕੀਤੀ ਜਾਵੇ ਕਿਉਂਕਿ ਉਸਦੀ ਲਾਪਰਵਾਹੀ ਦੀ ਵਜ੍ਹਾ ਨਾਲ ਇਹ ਹਾਦਸਾ ਵਾਪਰਿਆ ਹੈ।
ਜੇਕਰ ਇਹ ਦੁਕਾਨਾਂ ਢਹਾਉਣ ਤੋਂ ਪਹਿਲਾਂ ਦੁਕਾਨਾ ਉਪਰੋਂ ਲੰਘ ਰਹੀਆਂ ਹਾਈ ਵੋਲਟੇਜ ਤਾਰਾਂ ਦਾ ਪਰਮਿਟ ਲੈਕੇ ਬਿਜਲੀ ਦੀ ਸਪਲਾਈ ਬੰਦ ਕਰਵਾਈ ਹੁੰਦੀ ਤਾਂ ਇਹ ਹਾਦਸਾ ਨਾ ਵਾਪਰਦਾ। ਮ੍ਰਿਤਕ ਨੌਜਵਾਨ ਆਪਣੇ ਪਿੱਛੇ ਦੋ ਛੋਟੇ ਬੱਚੇ ਪਤਨੀ ਤੇ ਬਜ਼ੁਰਗ ਮਾਤਾ ਪਿਤਾ ਨੂੰ ਛੱਡ ਗਿਆ ਹੈ।
ਇਸ ਸਬੰਧੀ ਜਦੋਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਬਿਕਰਮ ਸਿੰਘ ਨਾਲ ਫੋਨ ਉਤੇ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਜੋ ਵੀ ਪਰਿਵਾਰਕ ਮੈਂਬਰ ਬਿਆਨ ਦਰਜ ਕਰਵਾਉਣਗੇ ਉਸ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ : Mansa Jail: ਮਾਨਸਾ ਜੇਲ੍ਹ ਦੇ ਦੋ ਸਹਾਇਕ ਸੁਪਰਡੈਂਟਾਂ ਸਮੇਤ 6 ਮੁਲਾਜ਼ਮ ਮੁਅੱਤਲ; ਜਾਣੋ ਕਿਉਂ ਦਿੱਤਾ ਕਾਰਵਾਈ ਨੂੰ ਅੰਜਾਮ
ਬਟਾਲਾ ਤੋਂ ਭੋਪਾਲ ਸਿੰਘ ਦੀ ਰਿਪੋਰਟ