Bathinda Drug News:(Kulbir Beera): ਪੰਜਾਬ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਨਸ਼ਾ ਤਸਕਰਾਂ ਤੇ ਕਾਰਵਾਈ ਕਰਨ ਵਿੱਚ ਬਠਿੰਡਾ ਪੁਲਿਸ ਸਭ ਤੋਂ ਅੱਗੇ ਚੱਲ ਰਹੀ ਹੈ। ਹੁਣ ਤੱਕ ਬਠਿੰਡਾ ਪੁਲਿਸ ਨੇ  10 ਨਸ਼ਾ ਤਸਕਰਾਂ ਦੀਆਂ ਪ੍ਰਾਪਰਟੀਆਂ ਨੂੰ ਸੀਲ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੀਆਂ ਉਨ੍ਹਾਂ ਜਾਇਦਾਤਾਂ ਨੂੰ ਜ਼ਬਤ ਕੀਤਾ ਜਾ ਰਿਹਾ ਹੈ, ਜੋ ਤਸਕਰਾਂ ਵੱਲੋਂ ਨਸ਼ਾ ਵੇਚ ਕੇ ਵੱਡੀਆਂ-ਵੱਡੀਆਂ ਪ੍ਰਾਪਰਟੀਆਂ ਬਣਾਈਆਂ ਗਈਆਂ ਹਨ। ਜਿਨ੍ਹਾਂ ਵਿੱਚ ਘਰ, ਜ਼ਮੀਨ ਅਤੇ ਵਹਿਕਲ ਆਦਿ ਸ਼ਾਮਿਲ ਕੀਤਾ ਜਾ ਰਿਹਾ ਹੈ। ਇਸੇ ਤਹਿਤ ਬਠਿੰਡਾ ਪੁਲਿਸ ਵੱਲੋਂ ਪੰਜਾਬ ਭਰ ਦੇ ਬਾਕੀ ਜ਼ਿਲ੍ਹਿਆਂ ਨਾਲੋਂ ਸਭ ਤੋਂ ਵੱਧ ਨਸ਼ਾ ਤਸਕਰਾਂ ਦੀਆਂ ਪ੍ਰਾਪਰਟੀਆਂ ਨੂੰ ਜ਼ਬਤ ਕੀਤਾ ਹੈ।


COMMERCIAL BREAK
SCROLL TO CONTINUE READING

ਐਸਐਸਪੀ ਹਰਮਨ ਬੀਰ ਸਿੰਘ ਗਿੱਲ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਭਰ ਵਿੱਚ ਨਸ਼ੇ 'ਤੇ ਠੱਲ ਪਾਉਣ ਅਤੇ ਨਸ਼ਾ ਤਸਕਰਾਂ 'ਤੇ ਲਗਾਮ ਕੱਸਣ ਦੇ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਲੜੀ ਦੇ ਤਹਿਤ ਹੀ ਬਠਿੰਡਾ ਪੁਲਿਸ ਨੇ ਦਸੰਬਰ ਮਹੀਨੇ ਨਸ਼ਾ ਤਸਕਰਾਂ ਦੀਆਂ 8 ਪ੍ਰਾਪਰਟੀਆਂ ਨੂੰ ਸੀਲ ਕੀਤਾ ਸੀ ਜਦੋਂ ਕਿ ਨਵੇਂ ਸਾਲ ਦੀ ਸ਼ੁਰੂਆਤ ਵਿੱਚ 2 ਹੋਰ ਨਸ਼ਾ ਤਸਕਰਾਂ ਦੀਆਂ ਪ੍ਰਾਪਰਟੀਆਂ ਨੂੰ ਸੀਲ ਕੀਤਾ ਗਿਆ ਹੈ। ਜਿਸ ਵਿੱਚ ਦੋ ਕਾਰਾਂ ਹਨ ਜਿਨ੍ਹਾਂ ਦੀ ਕੀਮਤ 5 ਲੱਖ ਦੇ ਕਰੀਬ ਹੈ।


ਇਹ ਵੀ ਪੜ੍ਹੋ: Barnala News: ਲੋਹੜੀ ਦੇ ਤਿਉਹਾਰ ਮੌਕੇ ਬਰਨਾਲਾ ਕੈਬਨਿਟ ਮੰਤਰੀ ਮੀਤ ਹੇਅਰ ਦੀ ਕੋਠੀ ਦਾ ਕੀਤਾ ਘਿਰਾਓ


ਉਨ੍ਹਾਂ ਨੇ ਦੱਸਿਆ ਕਿ 24 ਨਸ਼ਾ ਤਸਕਰਾਂ ਦੀਆਂ ਪ੍ਰਾਪਰਟੀਆਂ ਫਰੀਜ਼ ਕਰਨ ਲਈ ਹਾਇਰ ਅਥਾਰਟੀ ਨੂੰ ਭੇਜੀਆਂ ਗਈਆਂ ਹਨ, ਜਦੋਂ ਤੱਕ ਸਾਨੂੰ ਜਦੋਂ ਉਨ੍ਹਾਂ ਦੇ ਆਰਡਰ ਮਿਲ ਜਾਣਗੇ ਤਾਂ ਇਹ ਵੀ ਸਾਰੀਆਂ ਜਬਤ ਕਰ ਲਈਆਂ ਜਾਣਗੀਆਂ। ਹੁਣ ਤੱਕ ਅਸੀਂ ਇਕ ਕਰੋੜ 88 ਲੱਖ ਰੁਪਏ ਦੀਆਂ ਪ੍ਰਾਪਰਟੀਆਂ ਫਰੀਜ਼ ਕਰ ਚੁੱਕੇ ਹਾਂ। ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵੱਡੇ ਪੱਧਰ 'ਤੇ ਨਸ਼ਾ ਸਮਗਲਰਾਂ ਦੀਆਂ ਪ੍ਰਾਪਰਟੀਆਂ ਫਰੀਜ਼ ਕਰਾਂਗੇ। ਐਸਐਸਪੀ ਬਠਿੰਡਾ ਨੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਵੀ ਦਿੱਤੀ ਹੈ ਕਿ ਬਠਿੰਡਾ ਵਿੱਚ ਨਸ਼ੇ ਦਾ ਕੰਮ ਕਰਨ ਵਾਲੇ ਕਿਸੇ ਨੂੰ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।


ਇਹ ਵੀ ਪੜ੍ਹੋ: Gurdaspur News: ਭੈਣੀ ਖਾਦਰ ਦੇ ਫ਼ੌਜੀ ਜਵਾਨ ਦਾ ਗਮਗ਼ੀਨ ਮਾਹੌਲ 'ਚ ਹੋਇਆ ਅੰਤਿਮ ਸਸਕਾਰ