ਬਠਿੰਡਾ ਪੁਲਿਸ ਨੇ ਹਥਿਆਰਾਂ ਸਮੇਤ 2 ਗਿਰੋਹਾਂ ਨੂੰ ਕੀਤਾ ਗ੍ਰਿਫਤਾਰ, ਇਸ ਤਰ੍ਹਾਂ ਕੀਤੀ ਕਾਰਵਾਈ

 ਇਸ ਦਾ ਖੁਲਾਸਾ ਆਈਜੀ ਜਸਕਰਨ ਸਿੰਘ ਨੇ ਪ੍ਰੈਸ ਕਾਨਫਰੰਸ ਕਰਕੇ ਕੀਤਾ ਹੈ  

ਬਠਿੰਡਾ ਪੁਲਿਸ ਨੇ ਹਥਿਆਰਾਂ ਸਮੇਤ 2 ਗਿਰੋਹਾਂ ਨੂੰ ਕੀਤਾ ਗ੍ਰਿਫਤਾਰ, ਇਸ ਤਰ੍ਹਾਂ ਕੀਤੀ ਕਾਰਵਾਈ
ਬਠਿੰਡਾ ਪੁਲਿਸ ਨੇ ਹਥਿਆਰਾਂ ਸਮੇਤ 2 ਗਿਰੋਹਾਂ ਨੂੰ ਕੀਤਾ ਗ੍ਰਿਫਤਾਰ, ਇਸ ਤਰ੍ਹਾਂ ਕੀਤੀ ਕਾਰਵਾਈ

ਗੋਬਿੰਦ ਸੈਣੀ/ ਬਠਿੰਡਾ: ਬਠਿੰਡਾ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਉਹਨਾਂ ਨੇ ਦੋ ਗਰੋਹਾਂ ਦੇ ਮੈਂਬਰਾਂ ਨੂੰ ਵੱਡੀ ਮਾਤਰਾ 'ਚ ਅਸਲੇ ਸਣੇ ਕਾਬੂ ਕੀਤਾ। ਪੁਲਿਸ ਨੇ ਇਹਨਾਂ ਮੁਲਜ਼ਮਾਂ ਕੋਲੋਂ ਵੱਡੀ ਮਾਤਰਾ 'ਚ ਹਥਿਆਰ ਬਰਾਮਦ ਕੀਤੇ ਹਨ।  ਇਸ ਦਾ ਖੁਲਾਸਾ ਆਈਜੀ ਜਸਕਰਨ ਸਿੰਘ ਨੇ ਪ੍ਰੈਸ ਕਾਨਫਰੰਸ ਕਰਕੇ ਕੀਤਾ ਹੈ। 

ਆਈਜੀ ਜਸਕਰਨ ਸਿੰਘ ਨੇ ਦੱਸਿਆ ਕਿ ਤਿਉਹਾਰਾਂ ਕਰਕੇ ਪੁਲਿਸ ਵੱਲੋਂ ਚੌਕਸੀ ਵਰਤਦੇ ਹੋਏ ਦਿਨ ਰਾਤ ਸਪੈਸ਼ਲ ਨਾਕਾਬੰਦੀ ਤੇ ਗਸ਼ਤਾਂ ਕੀਤੀਆ ਜਾ ਰਹੀਆਂ ਹਨ। ਇਸ ਦੇ ਚੱਲਦੇ ਹੋਏ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਦੋ ਗਰੋਹਾਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਇਹਨਾਂ ਕੋਲੋਂ 9 ਪਿਸਟਲ ਤੇ ਕਈ ਹੋਰ ਹਥਿਆਰ ਬਰਾਮਦ ਕੀਤੇ ਹਨ। 

ਉਹਨਾਂ ਦੱਸਿਆ ਕਿ ਇਹ ਸਾਰੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਸਨ।  ਇਨ੍ਹਾਂ 'ਤੇ ਪਹਿਲਾਂ ਵੀ ਕਈ ਪੁਲਿਸ ਮਾਮਲੇ ਦਰਜ ਹਨ। ਇਨ੍ਹਾਂ ਖਿਲਾਫ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਦਾਲਤੀ ਰਿਮਾਂਡ ਹਾਸਲ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਆਈ.ਜੀ ਨੇ ਦੱਸਿਆ ਕਿ 20 ਅਕਤੂਬਰ ਨੂੰ ਬਠਿੰਡਾ ਦੇ ਪਿੰਡ ਦੁੱਲੇਵਾਲ 'ਚ ਸ੍ਰੀ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਮਾਮਲੇ 'ਚ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਪਿੰਡ ਦਾ ਹੀ ਰਹਿਣ ਵਾਲਾ ਹੈ। 

Watch Live TV-