ਪੰਜਾਬ ਦੇ ਇਸ ਜ਼ਿਲ੍ਹੇ ਤੋਂ ਫੜੀ ਗਈਆਂ 1 ਲੱਖ ਨਸ਼ੀਲੀ ਗੋਲੀਆਂ,2 ਸਮੱਗਲਰ ਵੀ ਕਾਬੂ
Advertisement

ਗੋਬਿੰਦ ਸੈਣੀ/ ਬਠਿੰਡਾ: ਬਠਿੰਡਾ ਪੁਲਿਸ ਨੂੰ  ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਉਨ੍ਹਾਂ ਨੇ 1 ਲੱਖ ਨਸ਼ੀਲੀਆਂ ਗੋਲੀਆਂ ਸਮੇਤ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ, ਦਰਅਸਲ, ਬਠਿੰਡਾ ਸੀਆਈਏ ਸਟਾਫ ਤੇ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਾਜਸਥਾਨ ਦੇ ਰਸਤੇ ਬਠਿੰਡਾ 'ਚ ਨਸ਼ੀਲੀਆਂ ਗੋਲੀਆਂ ਦੀ ਖੇਪ ਆ ਰਹੀ ਹੈ, ਜਿਸ ਦੇ ਚਲ ਦੇ ਪੁਲਿਸ ਨੇ ਬਠਿੰਡਾ-ਮਲੋਟ ਰੋਡ 'ਤੇ ਇੱਕ ਟਰੱਕ ਨੂੰ ਰੋਕਿਆ ਤਾਂ ਟਰੱਕ ਵਿੱਚ 1 ਲੱਖ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਇਸ ਤੋਂ ਇਲਾਵਾ ਪੁਲਿਸ 2 ਵਿਅਕਤੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ, ਫੜੇ ਗਏ ਡਰਾਈਵਰ ਤੇ ਉਸ ਦੇ ਸਾਥੀ 'ਤੇ ਪਹਿਲਾਂ ਹੀ ਕਈ ਮਾਮਲੇ ਦਰਜ ਹਨ। ਫ਼ਿਲਹਾਲ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ।

ਬਠਿੰਡਾ ਜੇਲ੍ਹ 'ਚੋਂ ਮੁੜ ਮਿਲੇ ਮੋਬਾਈਲ ਫ਼ੋਨ

ਬਠਿੰਡਾ ਦੀ ਕੇਂਦਰੀ ਜੇਲ੍ਹ 'ਚੋਂ ਇੱਕ ਵਾਰ ਫਿਰ ਤੋਂ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ,  ਮਿਲੀ ਜਾਣਕਾਰੀ ਮੁਤਾਬਕ ਜੇਲ੍ਹ ਪ੍ਰਸ਼ਾਸਨ ਨੂੰ ਤਲਾਸ਼ੀ ਦੌਰਾਨ ਬੈਰਕ ਨੰਬਰ 7 ਕੋਲੋਂ 3 ਲਵਾਰਸੀ ਮੋਬਾਈਲ ਫੋਨ ਬਰਾਮਦ ਹੋਏ ਹਨ, ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ।

ਇਸ ਦੌਰਾਨ ਸਹਾਇਕ ਸੁਪਰਡੈਂਟ ਜੇਲ੍ਹ ਨੇ ਇਸ ਦੀ ਸ਼ਿਕਾਇਤ ਬਠਿੰਡਾ ਥਾਣਾ ਪੁਲਿਸ ਨੂੰ ਕੀਤੀ ਹੈ, ਜਿਸ ਤੋਂ ਬਾਅਦ ਬਠਿੰਡਾ ਪੁਲਿਸ ਨੇ 52 A ਪ੍ਰਿਜ਼ਨ ਐਕਟ ਦੇ ਤਹਿਤ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Trending news