Beas News (ਭਰਤ ਸ਼ਰਮਾ): ਅੰਮ੍ਰਿਤਸਰ ਵਿੱਚ ਵੱਧ ਰਹੀਆਂ ਕ੍ਰਾਈਮ ਤੇ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਲਗਾਤਾਰ ਹੀ ਅੰਮ੍ਰਿਤਸਰ ਪੁਲਿਸ ਵੱਲੋਂ ਨਾਕਾਬੰਦੀਆਂ ਕਰਕੇ ਸਖ਼ਤੀ ਕੀਤੀ ਜਾ ਰਹੀ ਹੈ। ਜਿਸ ਦੇ ਚਲਦੇ ਅੰਮ੍ਰਿਤਸਰ ਥਾਣਾ ਮਕਬੂਲਪੁਰਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਪੁਲਿਸ ਨੇ ਹਥਿਆਰਾਂ ਸਮੇਤ ਪੰਜ ਵਿਅਕਤੀਆਂ ਨੂੰ ਕਾਬੂ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ।


COMMERCIAL BREAK
SCROLL TO CONTINUE READING

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦੇ ਡੀਸੀਪੀ ਲਾਅ ਐਨ ਆਰਡਰ ਨੇ ਦੱਸਿਆ ਕਿ ਥਾਣਾ ਮਕਬੂਲਪੁਰਾ, ਪੁਲਿਸ ਵੱਲੋਂ ਅਨਵਰ ਸਿੰਘ ਉਰਫ਼ ਜੰਬੂ ਗੁਰਪ੍ਰੀਤ ਸਿੰਘ ਉਰਫ਼ ਕਾਕਾ ਮਾਹੀਆ ਤੇ ਅਕਾਸ਼ਦੀਪ ਪੁੱਤਰ ਪਲਵਿੰਦਰ ਸਿੰਘ ਸੂਰਜ ਸਿੰਘ ਨੂੰ ਗੰਨ 12 ਬੋਰ ਡਬਲ ਬੈਰਲ ਅਤੇ 32 ਬੋਰ ਪਿਸਟਲ ਸਮੇਤ ਕਾਬੂ ਕੀਤਾ ਹੈ।


ਪੁਲਿਸ ਨੇ ਦੱਸਿਆ ਕਿ ਇਹਨਾਂ ਦੇ ਇੱਕ ਹੋਰ ਸਾਥੀ ਸੰਦੀਪ ਸਿੰਘ ਉਰਫ਼ ਲਾਡੀ ਨੂੰ ਪ੍ਰੋਡੰਕਸ਼ਨ ਵਾਰੰਟ ਤੋਂ ਜੇਲ੍ਹ ਵਿੱਚੋ ਲਿਆਂਦਾ ਜਾਵੇਗਾ। ਡੀਸੀਪੀ ਲਾਅ ਐਂਡ ਆਰਡਰ ਵਿਜੇ ਆਲਮ ਸਿੰਘ ਨੇ ਦੱਸਿਆ ਕਿ ਮਕਬੂਲਪੁਰਾ ਪੁਲਿਸ ਵੱਲੋਂ ਵੱਲਾ ਪੁੱਲ ਦੇ ਏਰੀਆ ਤੋਂ ਅਨਵਰ ਸਿੰਘ ਉਰਫ਼ ਜੰਬੂ ਅਤੇ ਗੁਰਪ੍ਰੀਤ ਸਿੰਘ ਉਰਫ਼ ਕਾਕਾ ਮਾਹੀਆ ਨੂੰ ਕਾਬੂ ਕਰਕੇ ਇਹਨਾਂ ਪਾਸੋਂ ਇੱਕ ਗੰਨ 12 ਬੋਰ ਡਬਲ ਬੈਰਲ ਤੇ 32 ਬੋਰ ਪਿਸਟਲ ਬ੍ਰਾਮਦ ਕੀਤਾ ਗਿਆ।


ਇਹ ਵੀ ਪੜ੍ਹੋ: Punjab News: ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ


ਇਨ੍ਹਾਂ ਦੀ ਪੁੱਛਗਿੱਛ 'ਤੇ ਇਸ ਦੇ 02 ਹੋਰ ਸਾਥੀ ਅਕਾਸ਼ਦੀਪ , ਸੂਰਜ ਸਿੰਘ ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਤੇ ਇਹਨਾਂ ਦੇ ਇੱਕ ਹੋਰ ਸਾਥੀ ਸੰਦੀਪ ਸਿੰਘ ਉਰਫ ਲਾਡੀ ਜੋ ਐਨ.ਡੀ.ਪੀ.ਐਸ ਐਕਟ ਦੇ ਕੇਸ ਵਿੱਚ ਜੇਲ੍ਹ ਵਿੱਚ ਬੰਦ ਹੈ। ਜਿਸਨੂੰ ਪ੍ਰੋਡੰਕਸ਼ਨ ਵਾਰੰਟ ਤੋਂ ਜੇਲ੍ਹ ਵਿੱਚੋ ਲਿਆਂਦਾ ਜਾਵੇਗਾ।


ਇਹ ਵੀ ਪੜ੍ਹੋ: Punjab News: ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਪੰਜਾਬ ਭਰ ਦੇ ਮਾਲ ਅਧਿਕਾਰੀਆਂ ਨਾਲ ਆਨ ਲਾਈਨ ਸਮੀਖਿਆ ਮੀਟਿੰਗ