ਦੇਵਾਨੰਦ ਸ਼ਰਮਾ/ਫ਼ਰੀਦਕੋਟ :  ਬਹਿਬਲਕਲਾਂ ਗੋਲੀਕਾਂਡ ਵਿੱਚ ਨਵਾਂ ਮੋੜ ਸਾਹਮਣੇ ਆ ਗਿਆ ਹੈ, ਜਾਂਚ ਕਰ ਰਹੀ SIT ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ, ਗੋਲੀਕਾਡ ਦੇ ਮੁੱਖ ਮੁਲਜ਼ਮ ਤਤਕਾਲੀ SSP ਚਰਨਜੀਤ ਸ਼ਰਮਾ ਦੇ ਰੀਡਰ ਇੰਸਪੈਕਟਰ ਪ੍ਰਦੀਪ ਸਿੰਘ ਸਰਕਾਰੀ ਗਵਾਹ ਬਣ ਗਏ ਨੇ, SIT ਨੇ ਫ਼ਰੀਦਕੋਟ ਦੀ ਜ਼ਿਲ੍ਹਾਂ ਅਦਾਲਤ ਵਿੱਚ ਪਟੀਸ਼ਨ ਪਾਕੇ ਨਾਮਜ਼ਦ ਇੰਸਪੈਕਟਰ ਪ੍ਰਦੀਪ ਸਿੰਘ ਦੇ ਸਰਕਾਰੀ ਗਵਾਹ ਬਣਨ ਬਾਰੇ ਜਾਣਕਾਰੀ ਦਿੱਤੀ ਹੈ, 24 ਸਤੰਬਰ ਨੂੰ ਪ੍ਰਦੀਪ ਸਿੰਘ ਨੂੰ ਅਦਾਲਤ ਨੇ ਤਲਬ ਕੀਤਾ ਹੈ


COMMERCIAL BREAK
SCROLL TO CONTINUE READING

ਪ੍ਰਦੀਪ ਸਿੰਘ ਤਤਕਾਲੀ ਐੱਸਐੱਸਪੀ ਚਰਨਜੀਤ ਸ਼ਰਮਾ ਦਾ ਰੀਡਰ ਸੀ ਅਤੇ  ਬਹਿਬਲਕਲਾਂ ਗੋਲੀਕਾਂਡ ਵੇਲੇ ਮੌਕੇ 'ਤੇ ਮੌਜੂਦ ਸੀ,ਗੋਲੀਕਾਂਡ ਵਿੱਚ 2 ਲੋਕਾਂ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ,ਅਗਾਹੂ ਜ਼ਮਾਨਤ ਦੀ ਵਜ੍ਹਾਂ ਕਰਕੇ ਪ੍ਰਦੀਪ ਨੂੰ ਪੁਲਿਸ ਨੇ ਹੁਣ ਤੱਕ ਗਿਰਫ਼ਤਾਰ ਨਹੀਂ ਕੀਤਾ ਹੈ,ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਮੁਲਜ਼ਮ ਇੰਸਪੈਕਟ ਪ੍ਰਦੀਪ ਸਿੰਘ ਨੇ SIT ਨਾਲ ਸੰਪਰਕ ਕਰਕੇ  ਸਰਕਾਰੀ ਗਵਾਹ ਬਣਨ ਦੀ ਇੱਛਾ ਜਤਾਈ ਜਿਸ ਤੋਂ ਬਾਅਦ SIT ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਪ੍ਰਦੀਪ ਦੇ ਸਰਕਾਰੀ ਗਵਾਹ ਬਣਨ ਬਾਰੇ ਜਾਣਕਾਰੀ ਦਿੱਤੀ 


ਬੇਅਦਬੀ ਮਾਮਲੇ 'ਚ ਇਹ ਤਿੰਨ FIR ਦਰਜ ਹੋਇਆ


ਬਰਗਾੜੀ ਕਾਂਡ ਵਿੱਚ 3 FIR ਦਰਜ ਹੋਇਆ ਸੀ, ਜਿਸ ਵਿੱਚ ਸਭ ਤੋਂ ਪਹਿਲਾਂ 1 ਜੂਨ 2015 ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਦੇ ਪਾਵਨ ਗ੍ਰੰਥ ਚੋਰੀ ਕਰਨ ਦਾ ਮਾਮਲਾ ਸੀ, 24-25 ਸਤੰਬਰ ਦੀ ਰਾਤ ਗੁਰਦੁਆਰਾ ਸਾਹਿਬ ਦੇ ਅੱਗੇ ਅਪਸ਼ਬਦ ਪੋਸਟਰ ਲਗਾਉਣ ਦਾ ਮਾਮਲਾ ਅਤੇ 12 ਅਕਤੂਬਰ  2015 ਨੂੰ ਗੁਰਦੁਆਰਾ ਸਾਹਿਬ ਦੇ ਬਾਹਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਕਰਨ ਦਾ ਮਾਮਲਾ  


ਕੀ ਹੈ ਪੂਰਾ ਮਾਮਲਾ ?


ਬਰਗਾੜੀ ਕਾਂਡ ਨਾਲ ਜੁੜੀ ਤਿੰਨ ਘਟਨਾਵਾਂ ਦੀ ਜਾਂਚ ਤਤਕਾਲੀ ਅਕਾਲੀ-ਬੀਜੇਪੀ ਸਰਕਾਰ ਨੇ CBI ਦੇ ਹਵਾਲੇ ਕਰ ਦਿੱਤੀ ਸੀ ਪਰ ਲੰਮੀ ਪੜਤਾਲ ਦੇ ਬਾਵਜੂਦ CBI ਨੂੰ ਇਸ ਘਟਨਾ ਦਾ ਕੋਈ ਸੁਰਾਗ ਨਹੀਂ ਮਿਲਿਆ,ਹਾਲਾਂਕਿ 2018 ਵਿੱਚ DIG ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ SIT ਨੇ ਸੂਬੇ ਦੇ ਕੁੱਝ ਹੋਰ ਬੇਅਦਬੀ ਮਾਮਲਿਆਂ ਦੀ ਜਾਂਚ ਦੌਰਾਨ ਦਾਅਵਾ ਕੀਤਾ ਸੀ ਕਿ ਬਰਗਾੜੀ ਬੇਅਦਬੀ ਨੂੰ ਡੇਰਾ ਸੱਚਾ ਸੌਦਾ ਦੇ ਪ੍ਰੇਮੀਆਂ ਨੇ ਅੰਜਾਮ ਦਿੱਤਾ ਹੈ ਅਤੇ SIT ਨੇ  10 ਡੇਰਾ ਸੱਚਾ ਸੌਦਾ ਦੇ ਮੈਂਬਰਾਂ ਖ਼ਿਲਾਫ਼ ਜਾਂਚ  CBI ਨੂੰ ਸੌਂਪੀ ਸੀ ਪਰ ਇਸ ਦੇ ਬਾਵਜੂਦ CBI ਨੇ ਆਪਣੀ ਪੜਤਾਲ ਵਿੱਚ  ਇੰਨਾ ਸਾਰਿਆਂ ਨੂੰ ਕਲੀਨ ਚਿੱਟ ਦੇ ਦਿੱਤੀ ਸੀ,  CBI ਨੇ ਇਸ ਕੇਸ ਵਿੱਚ ਕਲੋਜ਼ਰ ਰਿਪੋਰਟ ਤੱਕ ਪੇਸ਼ ਕਰ ਦਿੱਤੀ ਸੀ ਇਸ ਦੇ ਬਾਅਦ ਸਵਾਲ ਉੱਠਣ ਤੋਂ ਬਾਅਦ ਪੰਜਾਬ ਸਰਕਾਰ ਨੇ ਬਰਗਾੜੀ ਬੇਅਦਬੀ ਕਾਂਡ ਮਾਮਲੇ ਦੀ ਜਾਂਚ CBI ਤੋਂ ਵਾਪਸ ਲੈਣ ਦਾ ਐਲਾਨ ਕੀਤਾ ਅਤੇ ਕੇਂਦਰ ਸਰਕਾਰ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ  ਹੁਣ ਇਸ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਨੇ ਸ਼ੁਰੂ ਕਰ ਦਿੱਤੀ ਹੈ,ਜਲੰਧਰ ਰੇਂਜ ਦੇ DIG ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ SIT ਨੇ ਇੱਕ ਵੱਡੀ ਕਾਰਵਾਹੀ ਕਰਦੇ ਹੋਏ 7 ਡੇਰਾ ਪ੍ਰੇਮਿਆਂ ਨੂੰ ਗਿਰਫ਼ਤਾਰ ਕੀਤਾ ਹੈ,ਸ਼ਿਨਾਖ਼ਤ ਕੀਤੇ ਗਏ  10 ਡੇਰਾ ਪ੍ਰੇਮਿਆਂ ਵਿੱਚ ਮੁੱਖ ਮੁਲਜ਼ਮ ਬਣਾਏ ਗਏ  45 ਮੈਂਬਰੀ ਕਮੇਟੀ ਦੇ ਮੈਂਬਰ ਮੋਹਿੰਦਰ ਪਾਲ ਸਿੰਘ ਬਿੱਟੂ ਦਾ ਪਿਛਲੇ ਸਾਲ ਨਾਭਾ ਜੇਲ੍ਹ ਵਿੱਚ ਕਤਲ ਕਰ ਦਿੱਤਾ ਗਿਆ ਸੀ