ਬਹਿਬਲਕਲਾਂ ਗੋਲੀਕਾਂਡ ਨਾਲ ਜੁੜੀ ਵੱਡੀ ਖਬਰ, ਪ੍ਰਦੀਪ ਸਿੰਘ ਨੂੰ ਸਰਕਾਰੀ ਗਵਾਹ ਬਣਾਉਣ ਦੀ ਮਿਲੀ ਮਨਜ਼ੂਰੀ

ਉਸ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਵਾਅਦਾਗਵਾਹ ਬਣਨ ਦੀ ਮਨਜ਼ੂਰੀ ਦੇ ਦਿੱਤੀ ਹੈ। 

ਬਹਿਬਲਕਲਾਂ ਗੋਲੀਕਾਂਡ ਨਾਲ ਜੁੜੀ ਵੱਡੀ ਖਬਰ, ਪ੍ਰਦੀਪ ਸਿੰਘ ਨੂੰ ਸਰਕਾਰੀ ਗਵਾਹ ਬਣਾਉਣ ਦੀ ਮਿਲੀ ਮਨਜ਼ੂਰੀ
ਫਾਈਲ ਫੋਟੋ

ਦੇਵਾਨੰਦ ਸ਼ਰਮਾ/ ਫਰੀਦਕੋਟ: ਬਹਿਬਲਕਲਾਂ ਗੋਲੀਕਾਂਡ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ, ਦਰਅਸਲ ਮਾਮਲੇ ਨਾਲ ਜੁੜੀਆਂ 2 ਅਹਿਮ ਪਟੀਸ਼ਨਾਂ 'ਤੇ ਅੱਜ ਅਦਾਲਤ 'ਚ ਸੁਣਵਾਈ ਹੋਈ। ਪਹਿਲੀ ਪਟੀਸ਼ਨ ਜੋ ਜਾਂਚ ਟੀਮ ਵੱਲੋਂ ਦਾਇਰ ਕੀਤੀ ਗਈ ਸੀ, ਉਸ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਵਾਅਦਾਗਵਾਹ ਬਣਨ ਦੀ ਮਨਜ਼ੂਰੀ ਦੇ ਦਿੱਤੀ ਹੈ। 

ਉਥੇ ਹੀ ਬਹਿਬਲਕਲਾਂ ਗੋਲੀਕਾਂਡ 'ਚ ਮਰਨ ਵਾਲੇ ਕ੍ਰਿਸ਼ਨ ਭਗਵਾਨ ਦੇ ਭਰਾ ਵੱਲੋਂ ਪ੍ਰਦੀਪ ਸਿੰਘ ਨੂੰ ਸਰਕਾਰੀ ਗਵਾਹ ਬਣਾਉਣ ਦੇ ਇਤਰਾਜ਼ 'ਚ ਦਾਇਰ ਕੀਤੀ ਗਈ ਪਟੀਸ਼ਨ ਖਾਰਿਜ ਕਰ ਦਿੱਤੀ ਹੈ। 

ਤੁਹਾਨੂੰ ਦੱਸ ਦੇਈਏ ਕਿ ਮ੍ਰਿਤਕ ਦੇ ਭਰਾ ਨੇ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਮੁੱਖ ਮੁਲਜ਼ਮ ਦਸਦਿਆਂ ਵਾਅਦਾ-ਗਵਾਹ ਨਾਲ ਬਣਾਉਣ ਨੂੰ ਲੈ ਕੇ ਅਦਾਲਤ 'ਚ ਅਰਜ਼ੀ ਦਾਖਲ ਕੀਤੀ ਸੀ, ਜਿਸ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਉਸ ਦੀ ਅਰਜ਼ੀ ਖਾਰਿਜ਼ ਕਰ ਦਿੱਤੀ ਹੈ। 

ਜ਼ਿਕਰਯੋਗ ਹੈ ਕਿ ਅਦਾਲਤ ਵੱਲੋਂ 10 ਸਤੰਬਰ ਨੂੰ ਇਹਨਾਂ ਦੋਹਾਂ ਪਟੀਸ਼ਨਾਂ 'ਤੇ ਸੁਣਵਾਈ ਤੋਂ ਬਾਅਦ 15 ਸਤੰਬਰ ਤੱਕ ਫੈਸਲਾ ਸੁਰੱਖਿਅਤ ਰੱਖ ਲਿਆ ਸੀ। 

Watch Live Tv-