Ajnala News: ਨਸ਼ਾ ਵੇਚਣ ਦੀ ਵੀਡੀਓ ਸਾਹਮਣੇ ਆਉਣ ਮਗਰੋਂ ਪੁਲਿਸ ਦਾ ਵੱਡਾ ਐਕਸ਼ਨ; ਦੋ ਤਸਕਰ ਗ੍ਰਿਫ਼ਤਾਰ
Ajnala News: ਅਜਨਾਲਾ ਸ਼ਹਿਰ ਦੀਆਂ ਗਲੀਆਂ ਵਿੱਚ ਸ਼ਰੇਆਮ ਨਸ਼ਾ ਵੇਚਣ ਦੀ ਵੀਡੀਓ ਸਾਹਮਣੇ ਆਈ ਸੀ ਜਿਸ ਤੋਂ ਬਾਅਦ ਤੁਰੰਤ ਪੁਲਿਸ ਹਰਕਤ ਵਿੱਚ ਆਈ।
Ajnala News: ਪੰਜਾਬ ਵਿੱਚ ਨਸ਼ਾ ਨਸੂਰ ਬਣ ਚੁੱਕਾ ਹੈ। ਨਸ਼ਾ ਤਸਕਰ ਬਿਨਾਂ ਕਿਸੇ ਖੌਫ ਦੇ ਸ਼ਰੇਆਮ ਡਰੱਗ ਦੀ ਸਪਲਾਈ ਕਰ ਰਹੇ ਹਨ। ਅਜਨਾਲਾ ਸ਼ਹਿਰ ਦੀਆਂ ਗਲੀਆਂ ਵਿੱਚ ਸ਼ਰੇਆਮ ਨਸ਼ਾ ਵੇਚਣ ਦੀ ਵੀਡੀਓ ਸਾਹਮਣੇ ਆਈ ਸੀ ਜਿਸ ਤੋਂ ਬਾਅਦ ਤੁਰੰਤ ਪੁਲਿਸ ਹਰਕਤ ਵਿੱਚ ਆਈ।
ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਕਾਬੂ ਕਰ ਉਨ੍ਹਾਂ ਕੋਲੋਂ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਪੁਲਿਸ ਚੌਂਕੀ ਅਜਨਾਲਾ ਦੇ ਮੁਖੀ ਰਸ਼ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਵੀਡੀਓ ਮਿਲੀ ਜਿਸ ਵਿੱਚ ਪਰਵੀਨ ਨਗਰ ਵਿਚ ਕੁਝ ਲੋਕ ਨਸ਼ਾ ਵੇਚ ਰਹੇ ਸਨ।
ਇਹ ਵੀ ਪੜ੍ਹੋ : NIA Raid: ਗੈਂਗਸਟਰ-ਅੱਤਵਾਦ ਦੇ ਨੈਟਵਰਕ ਖ਼ਿਲਾਫ਼ ਵੱਡਾ ਐਕਸ਼ਨ; ਪੰਜਾਬ, ਹਰਿਆਣਾ, ਰਾਜਸਥਾਨ ਤੇ ਦਿੱਲੀ 'ਚ ਐਨਆਈਏ ਦੀ ਛਾਪੇਮਾਰੀ
ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਇਨ੍ਹਾਂ ਵਿਚੋਂ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਮੁਲਜ਼ਮਾਂ ਕੋਲੋਂ 60 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਸਬੰਧੀ ਐੱਸਐੱਚਓ ਸੁਖਜਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ 60 ਗ੍ਰਾਮ ਹੈਰੋਇਨ ਸਣੇ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਫੜ੍ਹੇ ਗਏ ਨੌਜਵਾਨਾਂ ਦੀ ਪਛਾਣ ਪਛਾਣ ਰਾਜਨ ਮਸੀਹ ਪੁੱਤਰ ਡੇਵਿਡ ਮਸੀਹ ਅਤੇ ਅਮਰਜੀਤ ਸਿੰਘ ਦੋਵੇਂ ਵਾਸੀ ਅਜਨਾਲਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮਾਂ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜੁਲਾਈ ਮਹੀਨੇ ਵਿੱਚ ਮੋਗਾ ਦੇ ਬੋਹਾਨਾ ਚੌਕ ਨੇੜੇ ਇੱਕ ਔਰਤ ਆਪਣੇ ਘਰ ਵਿੱਚ ਸ਼ਰੇਆਮ ਨਸ਼ਾ ਵੇਚ ਰਹੀ ਸੀ। ਇਸ ਸਬੰਧੀ ਇੱਕ ਵੀਡੀਓ ਵੀ ਲਗਾਤਾਰ ਸੋਸ਼ਲ ਮੀਡੀਆ ਉਪਰ ਵਾਇਰਲ ਹੋ ਰਹੀ ਹੈ। ਪੁਲਿਸ ਨੇ ਵੀਡੀਓ ਦੇ ਆਧਾਰ ਉਪਰ ਉਕਤ ਔਰਤ ਦੇ ਘਰ ਛਾਪਾ ਮਾਰ ਕੇ ਉਸ ਦੇ ਕਬਜ਼ੇ 'ਚੋਂ ਨਸ਼ੇ ਦੀਆਂ ਗੋਲੀਆਂ ਤੇ ਚਿੱਟਾ ਬਰਾਮਦ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਕਾਬਿਲੇਗੌਰ ਹੈ ਕਿ ਪੰਜਾਬ ਦੀਆਂ ਵੱਖ-ਵੱਖ ਥਾਵਾਂ ਤੋਂ ਇਸ ਤਰ੍ਹਾਂ ਦੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਪੁਲਿਸ ਨਸ਼ਾ ਸਮੱਗਲਰਾਂ ਖਿਲਾਫ਼ ਕਾਰਵਾਈ ਨੂੰ ਅੰਜਾਮ ਦਿੰਦੀ ਹੈ ਪਰ ਪੁਲਿਸ ਕੋਸ਼ਿਸ਼ਾਂ ਨਾਕਾਫੀ ਸਾਬਿਤ ਹੋ ਰਹੀਆਂ ਹਨ।
ਇਹ ਵੀ ਪੜ੍ਹੋ : Mansa Jail: ਮਾਨਸਾ ਜੇਲ੍ਹ ਦੇ ਦੋ ਸਹਾਇਕ ਸੁਪਰਡੈਂਟਾਂ ਸਮੇਤ 6 ਮੁਲਾਜ਼ਮ ਮੁਅੱਤਲ; ਜਾਣੋ ਕਿਉਂ ਦਿੱਤਾ ਕਾਰਵਾਈ ਨੂੰ ਅੰਜਾਮ