ਗੈਂਗਸਟਰ ਭੁੱਲਰ ਦੀ ਪੋਸਟ ਮਾਰਟਮ ਰਿਪੋਰਟ ਵਿੱਚ ਹੋਇਆ ਵੱਡਾ ਖੁਲਾਸਾ

ਕੋਲਕਾਤਾ ਵਿੱਚ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੀ ਲਾਸ਼ ਦਾ ਅੰਤਿਮ ਸੰਸਕਾਰ ਅਜੇ ਤੱਕ ਨਹੀਂ ਕੀਤਾ ਗਿਆ।

ਗੈਂਗਸਟਰ ਭੁੱਲਰ ਦੀ ਪੋਸਟ ਮਾਰਟਮ ਰਿਪੋਰਟ ਵਿੱਚ ਹੋਇਆ ਵੱਡਾ ਖੁਲਾਸਾ

ਨੀਤਿਕਾ ਮਹੇਸ਼ਵਰੀ/ਚੰਡੀਗੜ੍ਹ: ਕੋਲਕਾਤਾ ਵਿੱਚ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੀ ਲਾਸ਼ ਦਾ ਅੰਤਿਮ ਸੰਸਕਾਰ ਅਜੇ ਤੱਕ ਨਹੀਂ ਕੀਤਾ ਗਿਆ। ਜੈਪਾਲ ਦੇ ਪਰਿਵਾਰ ਵਲੋਂ ਹਾਈਕੋਰਟ ਵਿੱਚ ਪਾਈ ਪਟੀਸ਼ਨ ‘ਤੇ ਸੁਣਵਾਈ ਹੋਈ ਸੀ। ਕੋਰਟ ਨੇ ਕਿਹਾ ਹੈ ਕਿ ਗੈਂਗਸਟਰ ਜੈਪਾਲ ਭੁੱਲਰ ਦਾ ਪੋਸਟ ਮਾਰਟਮ ਇੱਕ ਵਾਰ ਫਿਰ ਕੀਤਾ ਜਾਵੇਗਾ। ਦੱਸ ਦਈਏ ਕਿ ਬੀਤੇ ਦਿਨੀਂ ਚੰਡੀਗੜ੍ਹ 'ਚ ਪੀਜੀਆਈ ਵਿੱਚ ਪੋਸਟ ਮਾਰਟਮ ਕੀਤਾ ਗਿਆ ਸੀ।

ਪੋਸਟ ਮਾਰਟਮ ਦੌਰਾਨ ਡਾਕਟਰ ਨੇ ਜੈਪਾਲ ਦੇ ਸਰੀਰ ਵਿਚੋਂ ਤਿੰਨ ਗੋਲੀਆਂ ਵੀ ਕੱਢੀਆਂ ਹਨ। ਜਾਣਕਾਰੀ ਅਨੁਸਾਰ ਪੋਸਟ ਮਾਰਟਮ ਦੀ ਰਿਪੋਰਟ ਵਿੱਚ ਇਹ ਸਾਫ ਹੈ ਕਿ ਜੈਪਾਲ 'ਤੇ ਤਸ਼ੱਦਦ ਨਹੀਂ ਕੀਤਾ ਗਿਆ ਸੀ।

ਫ਼ੋਟੋ

ਜੈਪਾਲ ਦੇ ਪਿਤਾ  ਨੇ ਹਾਈ ਕੋਰਟ ਵਿਚ ਅਪੀਲ ਕੀਤੀ ਸੀ ਕਿ ਜੈਪਾਲ ਦਾ ਪੋਸਟ ਮਾਰਟਮ ਇੱਕ ਵਾਰ ਫਿਰ ਕੀਤਾ ਜਾਣਾ ਚਾਹੀਦਾ ਹੈ। ਹਾਈ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਪੀਜੀਆਈ ਵਿੱਚ ਮੈਡੀਕਲ ਬੋਰਡ ਨੇ ਜੈਪਾਲ ਭੁੱਲਰ ਦਾ ਪੋਸਟ ਮਾਰਟਮ ਕੀਤਾ।

ਫ਼ੋਟੋ

ਪਰਿਵਾਰ ਨੂੰ ਸ਼ੱਕ ਸੀ ਕਿ ਜੈਪਾਲ ਭੁੱਲਰ ਨੂੰ ਤਸੀਹੇ ਦਿੱਤੇ ਗਏ ਸਨ ਜਿਸ ਤੋਂ ਬਾਅਦ ਉਸ ਨੂੰ ਗੋਲੀਆਂ ਨਾਲ ਮਾਰਿਆ ਗਿਆ ਸੀ।