Patiala Crime: ਪਟਿਆਲਾ ਦੇ ਸ਼ਹੀਦ ਊਧਮ ਸਿੰਘ ਨਗਰ ਦੇ ਇੱਕ ਘਰ ਵਿਚੋਂ ਮਾਂ-ਪੁੱਤ ਦੀਆਂ ਲਾਸ਼ਾਂ ਬਰਾਮਦ ਹੋਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਦੋਵਾਂ ਦੀਆਂ ਲਾਸ਼ਾਂ ਖ਼ੂਨ ਨਾਲ ਲਥਪਥ ਸਨ। ਚਸ਼ਮਦੀਦ ਮਹਿਲਾ ਅਨੁਸਾਰ ਉਹ ਦਰਵਾਜ਼ਾ ਤੋੜ ਕੇ ਅੰਦਰ ਦਾਖ਼ਲ ਹੋਏ ਤਾਂ ਬਾਥਰੂਮ ਵਿਚੋਂ ਖ਼ੂਨ ਨਾਲ ਲਥਪਥ ਮਾਂ-ਪੁੱਤਰ ਦੀਆਂ ਲਾਸ਼ਾਂ ਬਰਾਮਦ ਹੋਈਆਂ। ਔਰਤ ਦੀ ਪਛਾਣ ਜਸਵੀਰ ਕੌਰ ਉਮਰ ਲਗਭਗ 50 ਸਾਲ ਅਤੇ ਲੜਕੇ ਦੀ ਪਛਾਣ ਹਰਵਿੰਦਰ ਜੱਗੀ (ਉਮਰ ਲਗਭਗ 23 ਸਾਲ) ਵਜੋਂ ਹੋਈ ਹੈ।


COMMERCIAL BREAK
SCROLL TO CONTINUE READING

ਇਸ ਘਟਨਾ ਬਾਰੇ ਕਰੀਬ ਚਾਰ ਵਜੇ ਪਤਾ ਲੱਗਾ। ਇਸ ਤੋਂ ਬਾਅਦ ਪੁਲਿਸ ਨੇ ਮੌਕੇ ਉਤੇ ਪੁੱਜ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਮੌਕੇ ਉਪਰ ਮੌਜੂਦ ਇਲਾਕਾ ਵਾਸੀਆਂ ਨੇ ਦੱਸਿਆ ਕਿ ਦੁਪਹਿਰ ਸਮੇਂ ਜਸਵੀਰ ਕੌਰ ਤੇ ਉਸਦਾ ਮੁੰਡਾ ਜੱਗੀ ਘਰ ਵਿੱਚ ਸਨ। ਕਰੀਬ ਚਾਰ ਵਜੇ ਜੱਗੀ ਦਾ ਪਿਤਾ ਘਰ ਪਰਤਿਆ। ਉਨ੍ਹਾਂ ਨੇ ਕਈ ਵਾਰ ਦਰਵਾਜ਼ਾ ਖੜਕਾਇਆ ਪਰ ਅੰਦਰੋਂ ਕਿਸੇ ਨੇ ਵੀ ਦਰਵਾਜ਼ਾ ਨਹੀਂ ਖੋਲ੍ਹਿਆ।


ਇਸ ਮਗਰੋਂ ਨਾਲ ਦੇ ਘਰ ਅੰਦਰੋਂ ਵੀ ਹਾਕਾਂ ਮਾਰੀਆਂ ਪਰ ਉਨ੍ਹਾਂ ਨੇ ਕੋਈ ਵੀ ਜਵਾਬ ਨਹੀਂ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੇ ਕਿਸੇ ਤਰ੍ਹਾਂ ਅੰਦਰੋ ਕੁੰਡਾ ਤੋੜ ਦਿੱਤਾ। ਅੰਦਰ ਜਾ ਕੇ ਦੇਖਿਆ ਤਾਂ ਕਮਰੇ ਵਿੱਚ ਖ਼ੂਨ ਦੇ ਛਿੱਟੇ ਪਏ ਹੋਏ ਸਨ ਤੇ ਮਾਂ ਤੇ ਪੁੱਤ ਦੀਆਂ ਲਾਸ਼ਾਂ ਬਾਥਰੂਮ ਵਿੱਚ ਪਈਆਂ ਸਨ।


ਇਹ ਵੀ ਪੜ੍ਹੋ : Kargil Vijay Divas 2023: ਪੰਜਾਬ CM ਭਗਵੰਤ ਮਾਨ ਨੇ ਸ਼ਹੀਦ ਜਵਾਨ ਤੇ ਜ਼ਖ਼ਮੀ ਸੈਨਿਕਾਂ ਦੇ ਪਰਿਵਾਰ ਲਈ ਕੀਤਾ ਵੱਡਾ ਐਲਾਨ



ਮ੍ਰਿਤਕਾ ਦੀ ਦਰਾਣੀ ਸਤਿੰਦਰ ਕੌਰ ਨੇ ਦੱਸਿਆ ਕਿ ਜਦੋਂ ਜਸਵੀਰ ਕੌਰ ਦੇ ਪਤੀ ਗੁਰਮੁੱਖ ਸਿੰਘ ਜੋ ਕਿ ਈ-ਰਿਕਸ਼ਾ ਚਲਾਉਂਦੇ ਹਨ ਤੇ ਸੇਵਾਮੁਕਤ ਮੁਲਾਜ਼ਮ ਹਨ ਘਰ ਆਏ ਤਾਂ ਉਨ੍ਹਾਂ ਦਰਵਾਜ਼ਾ ਖੜਕਾਇਆ ਤਾਂ ਕਿਸੇ ਨੇ ਵੀ ਦਰਵਾਜ਼ਾ ਨਹੀਂ ਖੋਲ੍ਹਿਆ। ਉਸ ਨੇ ਗੁਆਂਢੀਆਂ ਤੋਂ ਪੁੱਛਗਿੱਛ ਕੀਤੀ ਕਿ ਸ਼ਾਇਦ ਚਾਬੀ ਦੇ ਕੇ ਦੋਵੇਂ ਮਾਂ-ਪੁੱਤਰ ਕਿਤੇ ਚਲੇ ਨਾ ਗਏ ਹੋਣ ਪਰ ਜਦੋਂ ਕੁੱਝ ਪਤਾ ਨਾ ਲੱਗ ਤਾਂ ਉਨ੍ਹਾਂ ਨੇ ਘਰ ਦਾ ਤੋੜ ਦਿੱਤਾ ਤਾਂ ਅੰਦਰ ਦੋਵਾਂ ਦੀਆਂ ਬਾਥਰੂਮ ਵਿੱਚ ਖ਼ੂਨ ਨਾਲ ਲਥਪਥ ਲਾਸ਼ਾਂ ਪਈਆਂ ਸਨ। ਘਟਨਾ ਦਾ ਪਤਾ ਲੱਗਦੇ ਹੀ ਇਲਾਕੇ ’ਚ ਸਨਸਨੀ ਫੈਲ ਗਈ ਤੇ ਗੁਰਮੁੱਖ ਸਿੰਘ ਨੇ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ।  ਪੁਲਿਸ ਨੇ ਮੌਕੇ ਉਪਰ ਆ ਕੇ ਮਾਮਲੇ ਦੀ ਜਾਂ ਆਰੰਭ ਕਰ ਦਿੱਤੀ ਹੈ। ਫਿਲਹਾਲ ਪੁਲਿਸ ਵੱਲੋਂ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਨਹੀਂ ਦਿੱਤੀ ਗਈ ਹੈ।


ਇਹ ਵੀ ਪੜ੍ਹੋ : Kargil Vijay Divas 2023: ਕਾਰਗਿਲ ਵਿਜੇ ਦਿਵਸ ਮੌਕੇ ਅੰਮ੍ਰਿਤਸਰ 'ਚ CM ਭਗਵੰਤ ਮਾਨ ਨੇ ਸ਼ਹੀਦ ਜਵਾਨਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ