Ashish Kapoor News:  ਵਿਜੀਲੈਂਸ ਬਿਊਰੋ ਦੇ ਸਾਬਕਾ ਏਆਈਜੀ ਅਸ਼ੀਸ਼ ਕਪੂਰ ਦੀ ਜ਼ਮਾਨਤ ਪਟੀਸ਼ਨ ਮੋਹਾਲੀ ਜ਼ਿਲ੍ਹਾ ਅਦਾਲਤ ਨੇ ਖਾਰਿਜ ਕਰ ਦਿੱਤੀ ਹੈ। ਉਨ੍ਹਾਂ ਨੇ ਆਪਣੀ ਮਹਿਲਾ ਦੋਸਤ ਦੀ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਜ਼ੀਰਕਪੁਰ ਥਾਣੇ ਵਿੱਚ ਦਰਜ ਐਫਆਈਆਰ ਦੇ ਸਬੰਧ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਆਸ਼ੀਸ਼ ਕਪੂਰ ਨੂੰ ਆਮਦਨ ਤੋਂ ਵੱਧ ਜਾਇਦਾਦ ਅਤੇ ਆਪਣੀ ਮਹਿਲਾ ਦੋਸਤ ਨਾਲ ਧੋਖਾਧੜੀ ਦੇ ਮਾਮਲੇ 'ਚ ਹਾਈ ਕੋਰਟ ਤੋਂ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ ਪਰ ਜ਼ੀਰਕਪੁਰ ਥਾਣੇ ਦੇ ਇਸ ਕੇਸ ਕਾਰਨ ਉਹ ਅਜੇ ਵੀ ਜੇਲ੍ਹ 'ਚ ਹੈ।


COMMERCIAL BREAK
SCROLL TO CONTINUE READING

ਕਾਬਿਲੇਗੌਰ ਹੈ ਕਿ ਰਿਸ਼ਵਤ ਮਾਮਲੇ 'ਚ ਜੇਲ੍ਹ 'ਚ ਬੰਦ ਸਾਬਕਾ ਏਆਈਜੀ ਆਸ਼ੀਸ਼ ਕਪੂਰ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਸੀ। ਇਸ ਵੀਡੀਓ ਵਿੱਚ ਉਹ ਜ਼ੀਰਕਪੁਰ ਥਾਣੇ 'ਚ ਇੱਕ ਲੜਕੀ ਨੂੰ ਥੱਪੜ ਮਾਰ ਰਹੇ ਹਨ। ਇਹ ਉਹੀ ਔਰਤ ਹੈ ਜਿਸ ਨੇ ਕਪੂਰ 'ਤੇ ਧੱਕੇ ਨਾਲ ਸਰੀਰਕ ਸਬੰਧ ਬਣਾਉਣ ਦਾ ਮਾਮਲਾ ਦਰਜ ਕਰਵਾਇਆ ਸੀ।


ਔਰਤ ਦੇ ਵਕੀਲ ਨੇ ਇਹ ਵੀਡੀਓ ਹਾਈ ਕੋਰਟ ਵਿੱਚ ਪੇਸ਼ ਕੀਤੀ ਸੀ। ਇਸ ਦੇ ਆਧਾਰ 'ਤੇ ਸਾਬਕਾ ਏਆਈਜੀ ਆਸ਼ੀਸ਼ ਕਪੂਰ ਖਿਲਾਫ਼ ਜ਼ੀਰਕਪੁਰ ਥਾਣੇ 'ਚ ਨਵਾਂ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਮੋਤੀਆ ਗਰੁੱਪ ਦੇ ਡਾਇਰੈਕਟਰ ਹੇਮ ਰਾਜ ਮਿੱਤਲ ਤੇ ਢਕੌਲੀ ਦੇ ਰਹਿਣ ਵਾਲੇ ਲਵਲਿਸ਼ ਗਰਗ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਗਿਆ ਸੀ। ਸਾਬਕਾ ਏਆਈਜੀ ਪਹਿਲਾਂ ਹੀ ਜੇਲ੍ਹ 'ਚ ਹੈ ਜਦਕਿ ਹੇਮਰਾਜ ਤੇ ਲਵਲਿਸ਼ ਫ਼ਰਾਰ ਦੱਸੇ ਜਾਂਦੇ ਹਨ।


ਇਹ ਵੀ ਪੜ੍ਹੋ : Chandigarh PGI Fire News: ਪੀਜੀਆਈ 'ਚ ਅੱਗ ਲੱਗਣ ਕਾਰਨ ਮਰੀਜ਼ਾਂ 'ਚ ਮਚੀ ਭਗਦੜ


ਕਾਬਿਲੇਗੌਰ ਹੈ ਕਿ ਸਾਲ 2018 'ਚ ਸਾਬਕਾ ਏਆਈਜੀ ਆਸ਼ੀਸ਼ ਕਪੂਰ 'ਤੇ ਜਾਅਲਸਾਜ਼ੀ ਤੇ ਧੋਖਾਧੜੀ ਦਾ ਕੇਸ ਦਰਜ ਹੋਇਆ ਸੀ, ਜਿਸ 'ਚ ਦੋ ਔਰਤਾਂ ਨੂੰ ਰਾਹਤ ਦੇਣ ਦੀ ਬਜਾਏ ਉਨ੍ਹਾਂ ਨੂੰ ਚੈੱਕ 'ਤੇ ਦਸਤਖਤ ਕਰਵਾ ਕੇ ਬੈਂਕ 'ਚੋਂ ਇੱਕ ਕਰੋੜ ਰੁਪਏ ਕਢਵਾ ਲਏ ਸਨ। ਕਪੂਰ ਤੋਂ ਇਲਾਵਾ ਡੀਐਸਪੀ ਪਵਨ ਕੁਮਾਰ ਤੇ ਏਐਸਆਈ ਹਰਜਿੰਦਰ ਸਿੰਘ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਗਿਆ ਸੀ। ਵਿਜੀਲੈਂਸ ਨੇ 6 ਅਕਤੂਬਰ 2022 ਨੂੰ ਕਪੂਰ ਨੂੰ ਗ੍ਰਿਫਤਾਰ ਕੀਤਾ ਸੀ।


ਇਹ ਵੀ ਪੜ੍ਹੋ : Punjab News: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਦਾ ਵੱਡਾ ਬਿਆਨ- ਕਿਸਾਨਾਂ ਨੂੰ ਮੰਡੀਆਂ 'ਚ ਨਹੀਂ ਆਵੇਗੀ ਕੋਈ ਪਰੇਸ਼ਾਨੀ