Batala News: ਦੋ ਦਿਨ ਤੋਂ ਲਾਪਤਾ ਨੌਜਵਾਨ ਦੀ ਸ਼ੱਕੀ ਹਾਲਾਤ `ਚ ਲਾਸ਼ ਬਰਾਮਦ
Batala News: ਬਟਾਲਾ ਦੇ ਨਜ਼ਦੀਕੀ ਪਿੰਡ ਵਿੱਚ ਦੋ ਦਿਨਾਂ ਤੋਂ ਲਾਪਤਾ ਹੋਏ ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਲਾਸ਼ ਬਰਾਮਦ ਹੋ ਗਈ ਹੈ।
Batala News: ਬਟਾਲਾ ਨਜ਼ਦੀਕੀ ਜਲੰਧਰ ਬਾਈਪਾਸ ਦੇ ਖਾਲੀ ਪਲਾਟਾਂ ਵਿਚੋਂ ਇੱਕ ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਲਾਸ਼ ਬਰਾਮਦ ਹੋਣ ਕਾਰਨ ਇਲਾਕੇ ਵਿੱਚ ਦਹਿਸ਼ਤ ਭਰਿਆ ਮਾਹੌਲ ਬਣ ਗਿਆ। ਮ੍ਰਿਤਕ ਦੀ ਪਛਾਣ 28 ਸਾਲਾਂ ਨੌਜਵਾਨ ਗੁਰਪ੍ਰੀਤ ਗੋਲਡੀ ਪਿੰਡ ਫੁਲਕੇ ਵਜੋਂ ਹੋਈ ਹੈ ਜੋ ਆਪਣੇ ਘਰੋਂ ਦੋ ਦਿਨ ਤੋਂ ਲਾਪਤਾ ਚੱਲ ਰਿਹਾ ਸੀ।
ਪਰਿਵਾਰ ਦਾ ਕਹਿਣਾ ਕਿ ਉਨ੍ਹਾਂ ਦੇ ਪੁੱਤਰ ਦਾ ਕਤਲ ਕੀਤਾ ਗਿਆ ਹੈ। ਦੂਜੇ ਪਾਸੇ ਪੁਲਿਸ ਦਾ ਕਹਿਣਾ ਕਿ ਬਿਆਨ ਦਰਜ ਕੀਤੇ ਗਏ ਹਨ। ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਬਟਾਲਾ ਲਿਆਂਦੀ ਗਈ ਗਈ। ਜਾਂਚ ਮਗਰੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਮ੍ਰਿਤਕ ਗੁਰਪ੍ਰੀਤ ਗੋਲਡੀ ਦੇ ਪਿਤਾ ਚੰਨਣ ਲਾਲ ਅਤੇ ਪਿੰਡ ਦੇ ਸਰਪੰਚ ਬਲਵਿੰਦਰ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਗੋਲਡੀ ਅਲੂਮੀਨੀਅਮ ਦਾ ਕੰਮ ਕਰਦਾ ਸੀ ਤੇ ਸ਼ਨਿੱਚਰਵਾਰ ਦੀ ਰਾਤ ਨੂੰ ਕੰਮ ਦਾ ਕਹਿ ਕਿ ਘਰੋਂ ਬਾਹਰ ਨਿਕਲ ਗਿਆ ਸੀ ਤੇ ਅਗਲੀ ਸਵੇਰ ਤੱਕ ਘਰੇ ਵਾਪਸ ਨਹੀਂ ਆਇਆ ਤੇ ਪੁਲਿਸ ਦੁਆਰਾ ਖ਼ਬਰ ਮਿਲੀ ਤੇ ਜਦੋਂ ਉਨ੍ਹਾਂ ਨੇ ਆਕੇ ਦੇਖਿਆ ਤਾਂ ਉਨ੍ਹਾਂ ਦੇ ਬੇਟੇ ਦੀ ਹੀ ਲਾਸ਼ ਸੀ ਪਰ ਲਾਸ਼ ਉੱਤੇ ਜ਼ਖਮਾਂ ਅਤੇ ਬਿਜਲੀ ਦੇ ਕਰੰਟ ਦੇ ਨਿਸ਼ਾਨ ਸਨ ਤੇ ਗਲੇ ਵਿੱਚ ਰੱਸੀ ਦੇ ਨਿਸ਼ਾਨ ਸਨ, ਜਿਸਨੂੰ ਦੇਖ ਕੇ ਲੱਗਦਾ ਸੀ ਕਿ ਉਨ੍ਹਾਂ ਦੇ ਬੇਟੇ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਬੇਟੇ ਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਹੈ।
ਇਹ ਵੀ ਪੜ੍ਹੋ : Shaheed Udham Singh news: ਬਦਲਾ 21 ਸਾਲ ਬਾਅਦ! ਮਹਾਨ ਯੋਧੇ ਸ਼ਹੀਦ ਊਧਮ ਸਿੰਘ ਨੂੰ ਨਿੱਘੀ ਸ਼ਰਧਾਜ਼ਲੀ
ਉਨ੍ਹਾਂ ਨੇ ਪੁਲਿਸ ਦੇ ਉਚ ਅਧਿਕਾਰੀਆਂ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ। ਉਥੇ ਹੀ ਪੁਲਿਸ ਅਧਿਕਾਰੀ ਸੁਖਰਾਜ ਸਿੰਘ ਨੇ ਘਟਨਾ ਬਾਰੇ ਦੱਸਦੇ ਹੋਏ ਕਿਹਾ ਕਿ ਪਰਿਵਾਰ ਦੇ ਬਿਆਨ ਦਰਜ ਕੀਤੇ ਗਏ ਹਨ। ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਬਟਾਲਾ ਲਿਆਂਦੀ ਗਈ। ਜਾਂਚ ਮਗਰੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਇਸ ਮਾਮਲੇ ਵਿੱਚ ਗੰਭੀਰਤਾ ਨਾਲ ਜਾਂਚ ਆਰੰਭ ਦਿੱਤੀ ਹੈ।
ਇਹ ਵੀ ਪੜ੍ਹੋ : Shaheed Udham Singh News: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਊਧਮ ਸਿੰਘ ਦੀ ਯਾਦਗਰ 'ਤੇ ਕੀਤਾ ਸਿਜਦਾ
ਬਟਾਲਾ ਤੋਂ ਭੋਪਾਲ ਸਿੰਘ ਦੀ ਰਿਪੋਰਟ