Faridkot News: ਫਰੀਦਕੋਟ ਦੇ ਪਿੰਡ ਕਲੇਰ ਦੇ ਸਰਕਾਰੀ ਮਿਡਲ ਸਕੂਲ ਵਿੱਚ ਸੰਗਰੂਰ ਜ਼ਿਲ੍ਹੇ ਦੇ ਇੱਕ ਨੌਜਵਾਨ ਲੜਕੇ ਤੇ ਬਰਨਾਲਾ ਜ਼ਿਲ੍ਹੇ ਦੀ ਇੱਕ ਲੜਕੀ ਨੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਸਕੂਲ ਦਾ ਇੱਕ ਕਰਮਚਾਰੀ ਸਫ਼ਾਈ ਲਈ ਪਹੁੰਚਿਆ ਤੇ ਮਾਮਲੇ ਦੀ ਸੂਚਨਾ ਪੰਚਾਇਤ ਨੂੰ ਦਿੱਤੀ।


COMMERCIAL BREAK
SCROLL TO CONTINUE READING

ਇਸ ਨੇ ਮੌਕੇ ਕਰਮਚਾਰੀਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ।  ਦੋਵੇਂ ਬੇਹੋਸ਼ ਪਏ ਸਨ, ਜਿਨ੍ਹਾਂ ਵਿੱਚੋਂ ਲੜਕੇ ਦੀ ਮੌਤ ਹੋ ਚੁੱਕੀ ਸੀ ਜਦਕਿ ਲੜਕੀ ਸਾਹ ਲੈ ਰਹੀ ਸੀ। ਲੜਕੀ ਨੂੰ ਤੁਰੰਤ ਫਰੀਦਕੋਟ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾਂ ਦੀ ਪਛਾਣ ਸੰਗਰੂਰ ਜ਼ਿਲ੍ਹੇ ਦੇ ਪਿੰਡ ਕਾਂਝਲਾ ਦੇ ਰਹਿਣ ਵਾਲੇ ਬਿੰਦਰ ਸਿੰਘ ਤੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਕਾਲੇਕੇ ਦੀ ਰਹਿਣ ਵਾਲੀ ਹਰਮਨਦੀਪ ਕੌਰ ਵਜੋਂ ਹੋਈ ਹੈ।


ਜ਼ਹਿਰੀਲੀ ਦਵਾਈ ਪੀਣ ਤੋਂ ਪਹਿਲਾਂ ਉਸ ਨੇ ਸਕੂਲ ਦੇ ਬਾਥਰੂਮ ਦੀ ਕੰਧ ਉਤੇ ਆਪਣੇ ਪਿੰਡ ਦਾ ਨਾਂ ਅਤੇ ਮੋਬਾਈਲ ਨੰਬਰ ਲਿਖ ਦਿੱਤਾ ਅਤੇ ਉਨ੍ਹਾਂ ਵਿਚੋਂ ਲੜਕੀ ਦਾ ਆਧਾਰ ਕਾਰਡ ਵੀ ਬਰਾਮਦ ਕਰ ਲਿਆ ਗਿਆ। ਪਿੰਡ ਵਾਸੀਆਂ ਨੇ ਦੱਸਿਆ ਕਿ ਉਹ ਦੋਵੇਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਸਨ ਤੇ ਸਕੂਲ ਆਉਣ ਤੋਂ ਬਾਅਦ ਉਨ੍ਹਾਂ ਨੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ।


ਇਸ ਮਾਮਲੇ ਦੀ ਜਾਂਚ ਥਾਣਾ ਸਦਰ ਦੀ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਦਸ ਦਈਏ ਕਿ ਦੋਨਾਂ ਦੀ ਬਾਡੀਜ਼ ਕੋਲੋ ਇੱਕ ਕਾਪੀ ਬਰਾਮਦ ਹੋਈ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਆਪਣੇ ਪ੍ਰੇਮ ਸਬੰਧਾਂ ਬਾਰੇ ਜ਼ਿਕਰ ਕਰ ਆਪਣੇ ਪਰਿਵਾਰਾਂ ਤੋਂ ਇਹ ਕਦਮ ਚੁੱਕਣ ਲਈ ਮੁਆਫ਼ੀ ਮੰਗੀ। ਪੁਲਿਸ ਮੁਤਾਬਕ ਲੜਕੀ ਦੀ ਉਮਰ 20 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ ਜੋ ਕੁਆਰੀ ਸੀ ਤੇ ਲੜਕੇ ਦੀ ਉਮਰ ਕਰੀਬ 30 ਸਾਲ ਜੋ ਵਿਹਾਇਆ ਹੋਇਆ ਸੀ।


ਇਹ ਵੀ ਪੜ੍ਹੋ : Sukhpal Khaira News: ਸੁਖਪਾਲ ਸਿੰਘ ਖਹਿਰਾ ਦੇ ਕੇਸ 'ਚ ਹੋਈ ਸੁਣਵਾਈ, ਹਾਈਕੋਰਟ ਨੇ ਫੈਸਲਾ ਰੱਖਿਆ ਰਾਖਵਾਂ


ਪ੍ਰੇਮ ਸਬੰਧਾਂ ਦੇ ਚੱਲਦੇ ਉਹ ਘਰੋਂ ਨਿਕਲ ਕੇ ਆਏ ਸਨ ਅਤੇ ਫਰੀਦਕੋਟ ਆ ਕੇ ਹੀ ਉਨ੍ਹਾਂ ਵੱਲੋਂ ਆਤਮਹੱਤਿਆ ਕਿਉਂ ਕੀਤੀ ਗਈ ਇਸ ਬਾਰੇ ਸਾਫ ਨਹੀਂ ਹੋ ਪਾਇਆ। ਫਿਲਹਾਲ ਦੋਨਾਂ ਦੇ ਪਰਿਵਾਰਾਂ ਨਾਲ ਰਾਬਤਾ ਕਾਇਮ ਕਰਕੇ ਪੁਲਿਸ ਵੱਲੋਂ ਸੂਚਨਾ ਦੇ ਦਿੱਤੀ ਗਈ ਹੈ ਤੇ ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਵੇਗੀ।


ਇਹ ਵੀ ਪੜ੍ਹੋ : Nuh Violence: ਹਰਿਆਣਾ ਦੇ ਨੂੰਹ 'ਚ ਮੁੜ ਤੋਂ ਤਨਾਅ, ਮੰਦਰ ਜਾ ਰਹੀਆਂ ਔਰਤਾਂ 'ਤੇ ਸੁੱਟੇ ਗਏ ਪੱਥਰ