BSF ਜਵਾਨਾਂ ਵੱਲੋਂ ਪਾਕਿ ਤਸਕਰਾਂ ਦੀ ਕੋਸ਼ਿਸ਼ ਨਾਕਾਮ, ਸਰਹੱਦ 'ਤੇ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ
Advertisement

BSF ਜਵਾਨਾਂ ਵੱਲੋਂ ਪਾਕਿ ਤਸਕਰਾਂ ਦੀ ਕੋਸ਼ਿਸ਼ ਨਾਕਾਮ, ਸਰਹੱਦ 'ਤੇ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ

ਜਿਸ ਤੋਂ ਬਾਅਦ BSF ਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ ਤਾਂ ਪਾਕਿਸਤਾਨੀ ਤਸਕਰ ਵਾਪਸ ਭੱਜ ਗਏ।

ਫਾਈਲ ਫੋਟੋ

ਸੁਨੀਲ ਨਾਗਪਾਲ/ ਫਾਜ਼ਿਲਕਾ: ਫਾਜ਼ਿਲਕਾ ਦੀ ਭਾਰਤ-ਪਾਕਿ ਸਰਹੱਦ 'ਤੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ BSF ਦੇ ਜਵਾਨਾਂ ਵੱਲੋਂ ਇਕ ਵਾਰ ਮੁੜ ਤੋਂ ਵੱਡੀ ਕਾਰਵਾਈ ਕਰਦਿਆਂ ਕਰੋੜਾਂ ਦੀ ਹੈਰੋਇਨ ਬਰਾਮਦ ਕੀਤੀ ਹੈ।  ਮਿਲੀ ਜਾਣਕਾਰੀ ਮੁਤਾਬਕ ਫਾਜ਼ਿਲਕਾ ਦੀ BOP ਗਜ਼ਨੀਵਾਲਾ 'ਚ ਬੀਤੀ ਰਾਤ ਪਾਕਿਸਤਾਨ ਵੱਲੋਂ ਕੁਝ ਹਲਚਲ ਦਿਖਾਈ ਦਿੱਤੀ ਸੀ। ਜਿਸ ਤੋਂ ਬਾਅਦ BSF ਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ ਤਾਂ ਪਾਕਿਸਤਾਨੀ ਤਸਕਰ ਵਾਪਸ ਭੱਜ ਗਏ।

ਇਸ ਦੌਰਾਨ BSF ਜਵਾਨਾਂ ਵੱਲੋਂ ਇਲਾਕੇ 'ਚ ਸਰਚ ਅਪ੍ਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ਉਹਨਾਂ ਨੇ 2 ਪੈਕੇਟ ਹੈਰੋਇਨ ਬਰਾਮਦ ਕੀਤੀ, ਜਿਸ ਦਾ ਵਜ਼ਨ 2 ਕਿੱਲੋ ਦੱਸਿਆ ਜਾ ਰਿਹਾ ਹੈ।ਇਹ ਵੀ ਦੱਸਿਆ ਜਾ ਰਿਹਾ ਕਿ ਇਸ ਹੈਰੋਇਨ ਦੀ ਕੀਮਤ ਕਰੋੜਾਂ ਦੀ ਹੈ। 

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਭਾਰਤ ਪਾਕਿ ਸਰਹੱਦ 'ਤੇ BSF ਦੇ ਜਵਾਨਾਂ ਵੱਲੋਂ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ, ਪਰ ਫਿਰ ਵੀ ਪਾਕਿਸਤਾਨੀ ਤਸਕਰ ਆਪਣੀਆਂ ਹਰਕਤਾਂ ਤੋਂ ਬਾਜ਼ ਆਉਂਦੇ ਨਜ਼ਰ ਨਹੀਂ ਆ ਰਹੇ ਹਨ। ਪਰ BSF ਜਵਾਨਾਂ ਵੱਲੋਂ ਹਰ ਵਾਰ ਪਾਕਿਸਤਾਨ ਦੀ ਕੋਸ਼ਿਸ਼ ਨਾਕਾਮ ਕੀਤੀ ਜਾ ਰਹੀ ਹੈ। 

Watch Live TV-

Trending news