Faridkot News: ਫ਼ਰੀਦਕੋਟ ਦੀ ਜੇਲ੍ਹ ਅੰਦਰ ਚੱਲ ਰਹੇ ਨਸ਼ੇ ਦੇ ਕਾਰੋਬਾਰ ਖ਼ਿਲਾਫ਼ ਜ਼ਿਲ੍ਹਾ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ । ਪੁਲਿਸ ਨੇ ਜੇਲ੍ਹ ਵਿੱਚ ਬੰਦ 14 ਕੈਦੀਆ, ਹਵਾਲਾਤੀਆ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕਰ ਲਿਆ। ਇਨ੍ਹਾਂ ਕੈਦੀਆਂ ਦੇ ਖ਼ਿਲਾਫ਼ ਜੇਲ੍ਹ ਦੇ ਬਾਹਰੋਂ ਨਸ਼ਾ ਅਤੇ ਮੋਬਾਈਲ ਫ਼ੋਨ ਅੰਦਰ ਸੁੱਟ ਕੇ ਸਪਲਾਈ ਕਰਨ ਦੇ ਇਲਜ਼ਾਮ ਲੱਗੇ ਹਨ। ਕੈਦੀਆਂ ਤੋਂ  ਬਰਾਮਦ ਮੋਬਾਈਲਾਂ ਦੀ ਜਾਂਚ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਇਨ੍ਹਾਂ ਵੱਲੋਂ ਆਨਲਾਈਨ ਪੇਮੈਂਟ ਰਾਹੀਂ ਪੈਸਿਆਂ ਦਾ ਲੈਣ ਦੇਣ ਕੀਤਾ ਜਾਂਦਾ ਸੀ। ਫ਼ਿਲਹਾਲ ਪੁਲਿਸ ਵੱਲੋਂ ਇਨ੍ਹਾਂ ਖ਼ਿਲਾਫ਼ ਪ੍ਰੋਡਕਸ਼ਨ ਵਰੰਟ ਹਾਸਿਲ ਕਰ 21 ਦਸੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ: Dhuri News : ਧੂਰੀ ਵਿੱਚ ਗੰਨਾ ਕਿਸਾਨਾਂ ਨੇ ਧਰਨਾ ਕੀਤਾ ਖ਼ਤਮ


ਐਸਐਸਪੀ ਫ਼ਰੀਦਕੋਟ ਹਰਜੀਤ ਸਿੰਘ ਨੇ ਕਿਹਾ ਕਿ ਕੁੱਝ ਦਿਨ ਪਹਿਲਾਂ ਜੇਲ੍ਹ ਦੇ ਅੰਦਰੋਂ ਰਾਹੂਲ ਨਾਮ ਦੇ ਕੈਦੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉਤੇ ਵੀਡੀਓ ਪੋਸਟ ਕੀਤੀ ਸੀ। ਉਸ ਮਾਮਲੇ ਦੀ ਜਾਂਚ ਦੇ ਦੌਰਾਨ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਕੁੱਝ ਲੋਕ ਜੇਲ੍ਹ ਦੇ ਅੰਦਰ ਮੁਬਾਇਲ ਅੰਦਰ ਸੁਟਵਾਉਂਦੇ ਸਨ। ਜਿਸ ਤੋਂ ਬਾਅਦ ਮਾਮਲੇ ਵਿੱਚ ਦੋ ਹਵਾਲਾਤੀਆ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਜਦੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਸਹਾਮਣੇ ਆਇਆ ਸੀ ਕਿ ਉਨ੍ਹਾਂ ਵੱਲੋਂ ਜੇਲ੍ਹ ਦੇ ਬਾਹਰੋਂ ਮੋਬਾਇਲ ਅੰਦਰ ਥ੍ਰੋਅ ਕਰਵਾਏ ਜਾਂਦੇ ਅਤੇ ਗੈਰਕਾਨੂੰਨੀ ਤਰੀਕੇ ਨਾਲ ਵਰਤੇ ਸਨ। ਇਸ ਦੇ ਨਾਲ ਹੀ ਉਨ੍ਹਾਂ ਦੇ ਦੱਸਿਆ ਕਿ ਅਨੂਪ ਅਰੋੜਾ ਨਾਮ ਦਾ ਕੈਦੀ NDPS ਮਾਮਲੇ ਤਹਿਤ ਬੰਦ ਹੈ। ਉਸ ਕੋਲੋ 100 ਗ੍ਰਾਮ  ਹੈਰੋਇਨ ਬਰਾਮਦ ਕੀਤੀ ਗਈ ਸੀ। ਜਦੋਂ ਉਸਨੂੰ ਵੀ ਪ੍ਰੋਡਕਸ਼ਨ ਵਰੰਟ ਉਤੇ ਲੈਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਇਹ ਵਿਅਕਤੀ ਅੰਮ੍ਰਿਤਸਰ ਦਾ ਰਹਿਣ ਵਾਲੇ ਹੈ। ਇਸ ਵਿਅਕਤੀ ਉਤੇ ਪਹਿਲਾਂ ਵੀ NDPS ਐਕਟ ਦੇ ਕਈ ਮਾਮਲੇ ਦਰਜ ਹਨ। ਐਸਐਸਪੀ ਫ਼ਰੀਦਕੋਟ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਹਰ ਹਫ਼ਤੇ ਜੇਲ੍ਹ ਅੰਦਰ ਵਿਸ਼ੇਸ਼ ਤੌਰ ਉਤੇ ਤਲਾਸ਼ੀ ਅਭਿਆਨ ਚਲਾਇਆ ਜਾਂਦਾ ਹੈ। 


ਇਹ ਵੀ ਪੜ੍ਹੋ: Machhiwara News: ਮਾਛੀਵਾੜਾ ਦੇ ਗੈਂਗਸਟਰ ਵਿੱਕੀ ਨੇ ਅਪਰਾਧ ਦੀ ਦੁਨੀਆ 'ਚ 2007 'ਚ ਰੱਖਿਆ ਸੀ ਪੈਰ,ਕਈ ਮਾਮਲਿਆਂ 'ਚ ਸੀ ਲੋੜੀਂਦਾ