Sippy Gill News: ਸਿੱਪੀ ਗਿੱਲ ਵੱਲੋਂ ਸਾਥੀਆਂ ਨਾਲ ਮਿਲ ਕੇ ਨੌਜਵਾਨ ਦੀ ਕੁੱਟਮਾਰ ਦੀ ਸੀਸੀਟੀਵੀ ਆਈ ਸਾਹਮਣੇ
Advertisement
Article Detail0/zeephh/zeephh1921846

Sippy Gill News: ਸਿੱਪੀ ਗਿੱਲ ਵੱਲੋਂ ਸਾਥੀਆਂ ਨਾਲ ਮਿਲ ਕੇ ਨੌਜਵਾਨ ਦੀ ਕੁੱਟਮਾਰ ਦੀ ਸੀਸੀਟੀਵੀ ਆਈ ਸਾਹਮਣੇ

 Sippy Gill News:  ਮੋਹਾਲੀ ਵਿੱਚ ਨੌਜਵਾਨ ਵੱਲੋਂ ਪੰਜਾਬੀ ਗਾਇਕ ਸਿੱਪੀ ਗਿੱਲ ਤੇ ਸਾਥੀਆਂ ਉਪਰ ਕੁੱਟਮਾਰ ਦੇ ਲਗਾਏ ਗਏ ਦੋਸ਼ਾਂ ਦੀ ਹੁਣ ਸੀਸੀਟੀਵੀ ਵੀ ਸਾਹਮਣੇ ਆ ਗਈ ਹੈ।

Sippy Gill News: ਸਿੱਪੀ ਗਿੱਲ ਵੱਲੋਂ ਸਾਥੀਆਂ ਨਾਲ ਮਿਲ ਕੇ ਨੌਜਵਾਨ ਦੀ ਕੁੱਟਮਾਰ ਦੀ ਸੀਸੀਟੀਵੀ ਆਈ ਸਾਹਮਣੇ

Sippy Gill News:  ਮੋਹਾਲੀ ਵਿੱਚ ਨੌਜਵਾਨ ਵੱਲੋਂ ਪੰਜਾਬੀ ਗਾਇਕ ਸਿੱਪੀ ਗਿੱਲ ਤੇ ਸਾਥੀਆਂ ਉਪਰ ਕੁੱਟਮਾਰ ਦੇ ਲਗਾਏ ਗਏ ਦੋਸ਼ਾਂ ਦੀ ਹੁਣ ਸੀਸੀਟੀਵੀ ਵੀ ਸਾਹਮਣੇ ਆ ਗਈ ਹੈ। ਇਸ ਵੀਡੀਓ ਵਿੱਚ ਨਜ਼ਰ ਆ ਰਿਹਾ ਹੈ ਕਿ ਇੱਕ ਨੌਜਵਾਨ ਨੂੰ ਕਈ ਨੌਜਵਾਨ ਘੇਰ ਕੇ ਖੜ੍ਹੇ ਹਨ। ਇਸ ਦੌਰਾਨ ਨੌਜਵਾਨ ਉਸ ਨਾਲ ਹੱਥੋਪਾਈ ਵੀ ਕਰਦੇ ਹਨ ਤੇ ਲੰਬਾ ਸਮਾਂ ਉਨ੍ਹਾਂ ਵਿੱਚ ਬਹਿਸ ਹੁੰਦੀ ਨਜ਼ਰ ਆ ਰਹੀ ਹੈ।

ਕਾਬਿਲੇਗੌਰ ਹੈ ਕਿ ਬੀਤੇ ਦਿਨ ਸਿੱਪੀ ਗਿੱਲ ਉਪਰ ਸਾਥੀਆਂ ਸਮੇਤ ਮੁਹਾਲੀ ਦੇ ਹੋਮਲੈਂਡ ਨਜ਼ਦੀਕੀ ਇੱਕ ਸਖ਼ਸ਼ ਦੀ ਕੁੱਟਮਾਰ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਕਮਲਜੀਤ ਸਿੰਘ ਸ਼ੇਰਗਿੱਲ ਪੁੱਤਰ ਮੰਗਲ ਸਿੰਘ ਦੀ ਸ਼ਿਕਾਇਤ ਉਪਰ ਕੇਸ ਦਰਜ ਹੋਇਆ ਸੀ। ਉਨ੍ਹਾਂ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਇਨ੍ਹਾਂ ਬੰਦਿਆਂ ਨੇ ਉਸ ਨੂੰ ਘੇਰਿਆ ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਇਸ ਮਾਮਲੇ 'ਚ ਮਟੌਰ ਪੁਲਿਸ ਨੇ ਆਈਪੀਸੀ ਦੀ ਧਾਰਾ 323, 341, 148 ਅਤੇ 25-54-59 ਅਸਲਾ ਐਕਟ ਤਹਿਤ ਪੰਜ ਛੇ ਅਣਪਛਾਤੇ ਤੇ ਤਿੰਨ ਮੁਲਜ਼ਮਾਂ ਖਿਲਾਫ਼ ਬਾਇਨੇਮ ਮਾਮਲਾ ਦਰਜ ਕੀਤਾ ਸੀ।

ਇਨ੍ਹਾਂ ਵਿੱਚ ਸੰਦੀਪ ਸਿੰਘ ਗਿੱਲ, ਹਨੀ ਸੇਖੋਂ ਤੇ ਹਨੀ ਖ਼ਾਨ ਦਾ ਨਾਂ ਸ਼ਾਮਲ ਹੈ। ਦੱਸਿਆ ਗਿਆ ਹੈ ਕਿ ਸਿੱਪੀ ਗਿੱਲ ਤੇ ਸ਼ਿਕਾਇਤਕਰਤਾ ਕਮਲ ਸ਼ੇਰਗਿੱਲ ਦੀ ਪੁਰਾਣੀ ਜਾਣ-ਪਛਾਣ ਹੈ। ਦੋਵੇਂ ਇੱਕ-ਦੂਜੇ ਨੂੰ ਕਾਫੀ ਸਮੇਂ ਤੋਂ ਜਾਣਦੇ ਹਨ ਪਰ ਕੁਝ ਸਮਾਂ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਦੋਹਾਂ ਵਿਚਾਲੇ ਲੜਾਈ ਹੋ ਗਈ ਸੀ। ਉਦੋਂ ਤੋਂ ਹੀ ਦੋਵਾਂ ਵਿਚਾਲੇ ਆਪਸੀ ਦੁਸ਼ਮਣੀ ਚੱਲ ਰਹੀ ਹੈ। ਪੀੜਤ ਦਾ ਕਹਿਣਾ ਹੈ ਕਿ ਉਸ ਨੇ ਬੜੀ ਮੁਸ਼ਕਲ ਨਾਲ ਭੱਜ ਕੇ ਆਪਣੀ ਜਾਨ ਬਚਾਈ।

ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਪੀੜਤਾ ਨੇ ਦੱਸਿਆ ਕਿ ਦੋਸ਼ੀ ਨੇ ਉਸ ਦੇ ਸਿਰ 'ਤੇ ਕਿਸੇ ਚੀਜ਼ ਨਾਲ ਵਾਰ ਕੀਤਾ ਹੈ। ਜਿਸ ਕਾਰਨ ਉਸ ਨੂੰ ਚੱਕਰ ਆ ਗਿਆ ਅਤੇ ਹੇਠਾਂ ਡਿੱਗ ਗਿਆ। ਜਦੋਂ ਉਸ ਦਾ ਦੋਸਤ ਤਨਿਸ਼ਕ ਉਸ ਨੂੰ ਬਚਾਉਣ ਆਇਆ ਤਾਂ ਉਨ੍ਹਾਂ ਨੇ ਉਸ ਦੀ ਵੀ ਕੁੱਟਮਾਰ ਕੀਤੀ ਅਤੇ ਪਿਸਤੌਲ ਤਾਣ ਕੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਲੜਾਈ ਦੌਰਾਨ ਸਿੱਪੀ ਗਿੱਲ ਨੇ ਆਪਣੇ ਸਾਥੀ ਸੰਨੀ ਨੂੰ ਗੋਲੀ ਮਾਰਨ ਲਈ ਕਿਹਾ ਸੀ। ਜਦੋਂ ਉਸ ਨੇ ਗੋਲੀ ਚਲਾਉਣੀ ਸ਼ੁਰੂ ਕੀਤੀ ਤਾਂ ਕਿਸੇ ਕਾਰਨ ਗੋਲੀ ਨਹੀਂ ਚੱਲੀ। ਇਸ ਕਾਰਨ ਉਸ ਦੀ ਜਾਨ ਬਚ ਗਈ।

ਇਹ ਵੀ ਪੜ੍ਹੋ : Chandigarh News: ਚੰਡੀਗੜ੍ਹ 'ਚ ਫਾਸਟ ਟਰੈਕ ਆਧਾਰਿਤ ਪਾਰਕਿੰਗ ਸ਼ੁਰੂ ਕਰਨ ਲਈ ਕੰਪਨੀਆਂ ਤੋਂ ਮੰਗੇ ਪ੍ਰਸਤਾਵ

Trending news