Abohar School Bus Accident:  ਅਬੋਹਰ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਇੱਕ ਨਿੱਜੀ ਸਕੂਲ ਦੀ ਵੈਨ ਅਬੋਹਰ ਤੋਂ ਸੀਤੋ ਵਿੱਚ ਬੱਚਿਆਂ ਨੂੰ ਛੱਡਣ ਲਈ ਜਾ ਰਹੀ ਸੀ ਕਿ ਰਸਤੇ ਵਿੱਚ ਸੜਕ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਵੈਨ ਦੇ ਅੱਗੇ ਜਾਨਵਰ ਆ ਜਾਣ ਕਾਰਨ ਪਿੰਡ ਭਾਗੂ ਕੋਲ ਹਾਦਸਾ ਵਾਪਰਿਆ ਹੈ ਜਿਸ ਵਿੱਚ ਚਾਰ ਬੱਚੇ ਜ਼ਖ਼ਮੀ ਹੋ ਗਏ ਜਿਨ੍ਹਾਂ ਵਿਚੋਂ ਇੱਕ ਦੀ ਹਾਲਤ ਗੰਭੀਰ ਦੇਖਦੇ ਹੋਏ ਉਸਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਇਸ ਹਾਦਸੇ ਦੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ।


COMMERCIAL BREAK
SCROLL TO CONTINUE READING

ਨਿੱਜੀ ਸਕੂਲ ਦੀ ਵੈਨ ਪਿੰਡ ਭਾਗੂ ਨੇੜੇ ਪਲਟਣ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ ਹੈ। ਇੱਕ ਬੱਚੀ ਦੀ ਹਾਲਤ ਗੰਭੀਰ ਹੋਣ 'ਤੇ ਉਸ ਨੂੰ ਰੈਫਰ ਕਰ ਦਿੱਤਾ ਗਿਆ ਹੈ। 2 ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਬੱਚੇ ਦੇ ਮਾਪੇ ਅਤੇ ਸਕੂਲ ਅਧਿਆਪਕ ਹਸਪਤਾਲ ਪਹੁੰਚ ਗਏ। ਸਕੂਲ ਵੈਨ ਦੇ ਡਰਾਈਵਰ ਦੇਵਗਨ ਵਾਸੀ ਖੈਰਪੁਰ ਨੇ ਦੱਸਿਆ ਕਿ ਇਸ ਸਕੂਲ ਵੈਨ ਨੂੰ ਉਸ ਦਾ ਰਿਸ਼ਤੇਦਾਰ ਚਲਾਉਂਦਾ ਹੈ ਪਰ ਉਹ ਕਿਸੇ ਕੰਮ ਲਈ ਬਾਹਰ ਗਿਆ ਹੋਇਆ ਸੀ।


ਉਹ ਪਿਛਲੇ 2 ਦਿਨਾਂ ਤੋਂ ਵੈਨ ਨੂੰ ਸੰਭਾਲ ਰਿਹਾ ਹੈ। ਅੱਜ ਉਹ ਛੁੱਟੀ ਤੋਂ ਬਾਅਦ 4 ਬੱਚਿਆਂ ਨੂੰ ਵੈਨ ਵਿੱਚ ਆਪਣੇ ਘਰ ਛੱਡਣ ਜਾ ਰਿਹਾ ਸੀ ਕਿ ਇਹ ਹਾਦਸਾ ਵਾਪਰ ਗਿਆ। ਦੇਵਗਨ ਮੁਤਾਬਕ ਕੁੱਤੇ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਵੈਨ ਅਚਾਨਕ ਸੜਕ 'ਤੇ ਪਲਟ ਗਈ। ਹਾਦਸੇ 'ਚ 9 ਸਾਲਾ ਵਿਹਾਨ ਪੁੱਤਰ ਰੋਹਿਤ ਬਿਸ਼ਨੋਈ ਵਾਸੀ ਸੀਤੋ ਗੁੰਨੋ ਦੀ ਮੌਤ ਹੋ ਗਈ, ਜਦਕਿ ਇੱਕ ਲੜਕੀ ਜ਼ਖ਼ਮੀ ਹੋ ਗਈ, ਜਿਸ ਨੂੰ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਨੂੰ ਇਲਾਜ ਲਈ ਰੈਫਰ ਕਰ ਦਿੱਤਾ ਗਿਆ।


ਇਹ ਵੀ ਪੜ੍ਹੋ : Sidhu Moosewala Murder case: ਸਿੱਧੂ ਮੂਸੇਵਾਲਾ ਕਤਲ ਮਾਮਲੇ ਨਾਲ ਜੁੜਿਆ ਅਮਰੀਕਾ ਸਥਿਤ ਹਥਿਆਰਾਂ ਦਾ ਸਪਲਾਇਰ ਗ੍ਰਿਫਤਾਰ


ਮ੍ਰਿਤਕ ਬੱਚੇ ਦੇ ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰਦਿਆਂ ਪ੍ਰਸ਼ਾਸਨ ਨੂੰ ਬੱਚੇ ਦੀ ਲਾਸ਼ ਪੋਸਟਮਾਰਟਮ ਤੋਂ ਬਿਨਾਂ ਦੇਣ ਦੀ ਅਪੀਲ ਕੀਤੀ ਹੈ। ਜਿਸ 'ਤੇ ਪ੍ਰਸ਼ਾਸਨ ਨੇ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਨਾਲ ਸਿਹਤ ਵਿਭਾਗ ਨੂੰ ਲਿਖਤੀ ਮਨਜ਼ੂਰੀ ਦੇ ਦਿੱਤੀ ਅਤੇ ਇਸ ਤਹਿਤ ਪੁਲਿਸ ਨੇ ਕਾਗਜ਼ੀ ਕਾਰਵਾਈ ਪੂਰੀ ਕਰ ਕੇ ਪੋਸਟਮਾਰਟਮ ਤੋਂ ਬਿਨਾਂ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ।


ਇਹ ਵੀ ਪੜ੍ਹੋ : Raghav Chadha News: ਫਰਜ਼ੀ ਦਸਤਖ਼ਤ ਕਰਨ ਦੇ ਇਲਜ਼ਾਮ 'ਤੇ ਰਾਘਵ ਚੱਢਾ ਨੇ ਭਾਜਪਾ ਨੂੰ ਦਿੱਤੀ ਕਾਗਜਾਤ ਪੇਸ਼ ਕਰਨ ਦੀ ਚੁਣੌਤੀ