ਕੋਰੋਨਾ ਤੋਂ ਪੀੜਤ ਨੌਜਵਾਨ ਨੇ ਕੀਤੀ ਖੁਦਕੁਸ਼ੀ

ਲੁਧਿਆਣਾ ਸ਼ਹਿਰ 'ਚ ਕੋਰੋਨਾ ਮਹਾਂਮਾਰੀ ਨਾਲ ਪੀੜਤ ਵਿਅਕਤੀ ਵੱਲੋਂ ਸਿਵਲ ਹਸਪਤਾਲ ਦੇ ਐਮਰਜੈਂਸੀ ਕੋਰੋਨਾ ਵਾਰਡ ਦੇ ਵਿੱਚ ਫਾਹਾ ਲਾ ਕੇ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ।

ਕੋਰੋਨਾ ਤੋਂ ਪੀੜਤ ਨੌਜਵਾਨ ਨੇ ਕੀਤੀ ਖੁਦਕੁਸ਼ੀ

ਭਰਤ ਸ਼ਰਮਾ/ਲੁਧਿਆਣਾ: ਸਥਾਨਿਕ ਸ਼ਹਿਰ 'ਚ ਕੋਰੋਨਾ ਮਹਾਂਮਾਰੀ ਨਾਲ ਪੀੜਤ ਵਿਅਕਤੀ ਵੱਲੋਂ ਸਿਵਲ ਹਸਪਤਾਲ ਦੇ ਐਮਰਜੈਂਸੀ ਕੋਰੋਨਾ ਵਾਰਡ ਦੇ ਵਿੱਚ ਫਾਹਾ ਲਾ ਕੇ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਸੰਬੰਧੀ ਵਾਰਡ ਬੁਆਏ ਵੱਲੋਂ ਹਸਪਤਾਲ ਪ੍ਰਸ਼ਾਸ਼ਨ ਨੂੰ ਜਾਣਕਾਰੀ ਦਿੱਤੀ ਗਈ। ਹਸਪਤਾਲ ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਪੁਲਿਸ ਅਧਿਕਾਰੀਆਂ ਨੂੰ ਦਿੱਤੀ,  ਜਿਸ ਤੋਂ ਬਾਅਦ ਮੌਕੇ 'ਤੇ ਪੁਲਿਸ ਅਧਿਕਾਰੀਆਂ ਨੇ ਮ੍ਰਿਤਕ ਦੀ ਦੇਹ ਕਬਜ਼ੇ 'ਚ ਲੈ ਕੇ ਮੋਰਚਰੀ 'ਚ ਰਖਵਾ ਦਿੱਤਾ ਹਾਲਾਂਕਿ ਮ੍ਰਿਤਕ ਨੇ ਖੁਦਕੁਸ਼ੀ ਕਿਉਂ ਕੀਤੀ ਇਸ ਬਾਰੇ ਤਾਂ ਕੋਈ ਖੁਲਾਸਾ ਨਹੀਂ ਹੋ ਸਕਿਆ, ਪਰ ਇਹ ਗੱਲ ਜ਼ਰੂਰ ਦੱਸੀ ਜਾ ਰਹੀ ਹੈ ਕਿ ਉਹ ਕੋਰੋਨਾ ਤੋਂ ਪੀੜਤ ਸੀ।

ਦੱਸਣਯੋਗ ਹੈ ਕਿ  ਬੀਤੇ ਦਿਨ ਹੀ ਉਸ ਦੀ ਰਿਪੋਰਟ ਪੌਜ਼ੀਟਿਵ ਆਈ ਸੀ ਅਤੇ ਨਾਲ ਹੀ ਆਰਥਿਕ ਪੱਖ ਤੋਂ ਵੀ ਉਹ ਕਾਫੀ ਕਮਜ਼ੋਰ ਸੀ।  

ਇਸ ਸੰਬੰਧੀ ਏਸੀਪੀ ਵਰਿਆਮ ਸਿੰਘ ਦਾ ਕੀ ਹੈ ਕਹਿਣਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਏਸੀਪੀ ਵਰਿਆਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਬੀਤੇ ਦਿਨ ਕੋਰੋਨਾ ਤੋਂ ਪੌਜ਼ੀਟਿਵ ਪਾਇਆ ਸੀ ਅਤੇ ਉਸ ਦਾ ਕੋਈ ਰਿਸ਼ਤੇਦਾਰ ਜਾਂ ਪਰਿਵਾਰਕ ਮੈਂਬਰ ਇਸ ਸਬੰਧੀ ਜਾਣਕਾਰੀ ਲੈਣ ਲਈ ਨਹੀਂ ਆਇਆ ਜੋ ਕਿ ਅਕਸਰ ਹੋਰਨਾਂ ਮਰੀਜ਼ ਨਾਲ ਹੁੰਦਾ ਹੈ ਪਰ ਅੱਜ ਜਦੋਂ ਸ਼ਾਮ 6 ਵਜੇ ਦੇ ਕਰੀਬ ਉਸ ਨੂੰ ਇੰਜੈਕਸ਼ਨ ਲਗਾਇਆ ਗਿਆ ਤਾਂ ਵਾਰਡ ਬੁਆਏ ਉੱਥੋਂ ਚਲਾ ਗਿਆ, ਜਿਸ ਤੋਂ ਬਾਅਦ ਉਸ ਨੇ ਆਪਣੇ ਕਮਰੇ ਵਿੱਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਉਨ੍ਹਾਂ ਕਿਹਾ ਕਿ ਕੋਈ ਖੁਦਕੁਸ਼ੀ ਨੋਟ ਵੀ ਬਰਾਮਦ ਨਹੀਂ ਹੋਇਆ ਹੈ ਪਰ ਪੂਰੇ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਮੋਰਚਰੀ 'ਚ ਰਖਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਉਸ ਦੇ ਪਰਿਵਾਰ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਉਸ ਨੇ ਖੁਦਕੁਸ਼ੀ ਕਿਉਂ ਕੀਤੀ ਇਸ ਬਾਰੇ ਕੁਝ ਵੀ ਨਹੀਂ ਪਤਾ ਲੱਗ ਸਕਿਆ ਪਰ ਇੰਨਾ ਜ਼ਰੂਰ ਹੈ ਕਿ ਉਹ ਕੋਰੋਨਾ ਤੋਂ ਪੌਜ਼ੀਟਿਵ ਸੀ।  

WATCH LIVE TV