ਪੰਜਾਬ ਦੇ ਇਸ ਜ਼ਿਲ੍ਹੇ 'ਚ ਅਧਿਆਪਕਾਂ ਨੂੰ ਹੋਇਆ ਕੋਰੋਨਾ, ਮਚੀ ਹਫੜਾ ਦਫੜੀ, 2 ਸਕੂਲ ਕੀਤੇ ਗਏ ਬੰਦ

 ਕੋਰੋਨਾ ਟੈਸਟ ਕਰਵਾਉਣ ਦੀ ਹਿਦਾਇਤ ਕੀਤੀ ਗਈ ਹੈ 

ਪੰਜਾਬ ਦੇ ਇਸ ਜ਼ਿਲ੍ਹੇ 'ਚ ਅਧਿਆਪਕਾਂ ਨੂੰ ਹੋਇਆ ਕੋਰੋਨਾ,  ਮਚੀ ਹਫੜਾ ਦਫੜੀ, 2 ਸਕੂਲ ਕੀਤੇ ਗਏ ਬੰਦ
ਫਾਈਲ ਫੋਟੋ

ਸੁਨੀਲ ਨਾਗਪਾਲ/ ਫਾਜ਼ਿਲਕਾ: ਫਾਜ਼ਿਲਕਾ ਜ਼ਿਲ੍ਹੇ ਦੇ ਦੋ ਸਰਕਾਰੀ ਸਕੂਲਾਂ 'ਚ ਅਧਿਆਪਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆ ਗਈ ਹੈ। ਜਿਸ ਦੇ ਚੱਲਦਿਆਂ ਫਾਜ਼ਿਲਕਾ ਦੇ ਖੁਈਖੇੜਾ ਸਕੈਂਡਰੀ ਅਤੇ ਚੱਕ ਜਾਨੀਸਰ ਸਕੈਂਡਰੀ ਸਕੂਲ 'ਚ ਬੱਚਿਆਂ ਨੂੰ ਛੁੱਟੀ ਕਰ ਦਿੱਤੀ ਗਈ ਹੈ ਤੇ ਸਿਹਤ ਵਿਭਾਗ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਖੁਈਖੇੜਾ ਸਕੂਲ ਦੇ ਪ੍ਰਿੰਸੀਪਲ ਗੁਰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਓਹਨਾ ਵੱਲੋ ਬੱਚਿਆਂ ਨੂੰ ਘਰ ਭੇਜ ਦਿੱਤਾ ਗਿਆ ਹੈ ਤੇ ਬੱਚਿਆਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਹਿਦਾਇਤ ਕੀਤੀ ਗਈ ਹੈ। 

ਦੱਸ ਦੇਈਏ ਕਿ ਤਾਲਾਬੰਦੀ ਤੋਂ ਬਾਅਦ 19 ਅਕਤੂਬਰ ਨੂੰ ਪੰਜਾਬ ਵਿਚ ਸਕੂਲ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਸੀ ਅਤੇ ਕਰੀਬ 6 ਮਹੀਨਿਆਂ ਬਾਅਦ ਸਕੂਲ ਖੋਲ੍ਹੇ ਗਏ ਸੀ। ਸਕੂਲਾਂ 'ਚ ਕੋਰੋਨਾ ਤੋਂ ਬਚਣ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। 

ਫਿਲਹਾਲ ਫਾਜ਼ਿਲਕਾ ਦੇ ਦੋ ਸਰਕਾਰੀ ਸਕੂਲ ਮੁੜ ਤੋਂ ਬੰਦ ਕਰ ਦਿੱਤੇ ਗਏ ਹਨ। ਇਨ੍ਹਾਂ ਸਕੂਲਾਂ ਨੂੰ ਦੁਬਾਰਾ ਕਦੋਂ ਖੋਲ੍ਹਿਆ ਜਾਵੇਗਾ ਇਸ ਬਾਰੇ ਫ਼ੈਸਲਾ ਬਾਅਦ ਵਿਚ ਹੋਵੇਗਾ ਪਰ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਇਨ੍ਹਾਂ ਦੋ ਸਕੂਲਾਂ ਵਿਚ ਫ਼ਿਲਹਾਲ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।

Watch Live TV-