Amritpal Singh Latest News: ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਸਣੇ 11 ਮੁਲਜ਼ਮਾਂ ਨੂੰ ਅਦਾਲਤ ਨੇ ਨਿਆਇਕ ਹਿਰਾਸਤ ਚ ਭੇਜਿਆ
Amritpal Singh Latest News: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੇ 7 ਸਾਥੀ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿੱਚ ਪੇਸ਼ ਕੀਤੇ ਗਏ ਹਨ। ਅਦਾਲਤ ਨੇ ਉਨ੍ਹਾਂ ਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
Amritpal Singh Latest News: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਤੇ ਸਾਥੀਆਂ ਖ਼ਿਲਾਫ਼ ਪੁਲਿਸ ਵੱਲੋਂ ਵਿੱਢੀ ਗਈ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਸਣੇ 11 ਮੁਲਜ਼ਮਾਂ ਨੂੰ ਬਾਬਾ ਬਕਾਲਾ ਅਦਾਲਤ ਨੇ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਅਜਨਾਲਾ ਝੜਪ ਵਿੱਚ ਵੀ ਪੁਲਿਸ ਨੂੰ 11 ਮੁਲਜ਼ਮਾਂ ਦਾ ਟਰਾਂਜ਼ਿਟ ਰਿਮਾਂਡ ਮਿਲਿਆ ਹੈ। ਭਗੌੜੇ ਅੰਮ੍ਰਿਤਪਾਲ ਸਿੰਘ ਦੇ 11 ਸਾਥੀਆਂ ਨੂੰ ਵੀਰਵਾਰ ਦੁਪਹਿਰ ਭਾਰੀ ਸੁਰੱਖਿਆ ਵਿਚਕਾਰ ਬਾਬਾ ਬਕਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਰੇ 11 ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 11 ਸਾਥੀਆਂ ਨੂੰ ਨਾਜਾਇਜ਼ ਹਥਿਆਰ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ।
ਫੜੇ ਗਏ ਅੰਮ੍ਰਿਤਪਾਲ ਦੇ ਸਾਥੀਆਂ 'ਚ ਹਰਮਿੰਦਰ ਸਿੰਘ, ਗੁਰਵੀਰ ਸਿੰਘ, ਅਜੈਪਾਲ ਸਿੰਘ, ਬਲਜਿੰਦਰ ਸਿੰਘ, ਅਮਨਦੀਪ ਸਿੰਘ, ਸਵਰੀਤ ਗੁਰਲਾਲ ਸਿੰਘ, ਸੰਗਰੂਰ ਨਿਵਾਸੀ ਗੁਰਪ੍ਰੀਤ ਸਿੰਘ, ਅੰਮ੍ਰਿਤਸਰ ਦੇ ਸ਼ਹੀਦ ਊਧਮ ਸਿੰਘ ਨਗਰ ਨਿਵਾਸੀ ਭੁਪਿੰਦਰ ਸਿੰਘ, ਸੁਖਮਨਪ੍ਰੀਤ ਸਿੰਘ ਤੇ ਹਰਪ੍ਰੀਤ ਸਿੰਘ (ਡਰਾਈਵਰ) ਸ਼ਾਮਲ ਹੈ।
ਕਾਬਿਲੇਗੌਰ ਹੈ ਕਿ ਪੁਲਿਸ ਨੇ ਖਲਚੀਆਂ ਥਾਣੇ ਵਿੱਚ ਪਰਚਾ ਦਰਜ ਕੀਤਾ ਸੀ। ਪੁਲਿਸ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕਰੇਗੀ ਜਿਨ੍ਹਾਂ ਕੋਲੋਂ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਕਾਬਿਲੇਗੌਰ ਹੈ ਕਿ ਪੁਲਿਸ ਨੇ ਅੰਮ੍ਰਿਤਪਾਲ ਖ਼ਿਲਾਫ਼ ਸ਼ਾਹਕੋਟ ਵਿੱਚ ਇੱਕ ਹੋਰ ਐਫਆਈਆਰ ਦਰਜ ਕੀਤੀ ਹੈ। ਨੰਗਲ ਅੰਬੀਆਂ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਪਿਸਤੌਲ ਦੇ ਜ਼ੋਰ 'ਤੇ ਉਸ ਦੇ ਮੁੰਡੇ ਕੋਲੋਂ ਕੱਪੜੇ ਖੋਹੇ ਸਨ। ਕੱਪੜੇ ਨਾ ਦੇਣ ਉਤੇ ਗੋਲ਼ੀ ਮਾਰਨ ਦੀ ਵੀ ਧਮਕੀ ਦਿੱਤੀ ਸੀ। ਪੁਲਿਸ ਨੇ ਗ੍ਰੰਥੀ ਦੀ ਸ਼ਿਕਾਇਤ ਉਤੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਇੱਕ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਵਾਰਿਸ ਪੰਜਾਬ ਦੇ ਮੁਖੀ ਦੀਆਂ ਮੁਸ਼ਕਲਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ : Punjab News: ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਅਹਿਮ ਫੈਸਲਾ
ਸ਼ਾਹਕੋਟ ਵਿੱਚ ਅੰਮ੍ਰਿਤਪਾਲ ਤੋਂ ਇਲਾਵਾ ਚਾਰ ਹੋਰ ਲੋਕਾਂ ਖ਼ਿਲਾਫ਼ ਅਲੱਗ ਤੋਂ ਐਫਆਈਆਰ ਦਰਜ ਕੀਤੀ ਗਈ ਸੀ। ਗੌਰਤਲਬ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਫ਼ਰਾਰ ਹੋਏ ਨੂੰ ਅੱਜ ਛੇ ਦਿਨ ਹੋ ਗਏ ਹਨ। ਪੰਜਾਬ ਪੁਲਿਸ ਦੇ ਅੱਜ ਵੀ ਹੱਥ ਖਾਲੀ ਹਨ। ਪੁਲਿਸ ਦੀਆਂ ਵੱਖ-ਵੱਖ ਟੀਮਾਂ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀਆਂ ਹਨ। ਇਸ ਵਿਚਕਾਰ 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਖਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। 21 ਮਾਰਚ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਖਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ ਸੀ।
ਇਹ ਵੀ ਪੜ੍ਹੋ : ਜਾਣੋ ਕੀ ਹੈ ਚਾਰ ਸਾਲ ਪੁਰਾਣਾ ਮਾਮਲਾ? ਜਿਸ 'ਚ ਰਾਹੁਲ ਗਾਂਧੀ ਨੂੰ ਠਹਿਰਾਇਆ ਗਿਆ ਦੋਸ਼ੀ