Crime News: AGTF ਨੇ ਲਾਰੈਂਸ ਨਾਲ ਸਬੰਧਤ ਗੈਂਗਸਟਰ ਵਿਕਰਮਜੀਤ ਨੂੰ ਕੀਤਾ ਗ੍ਰਿਫਤਾਰ
Crime News: ਏਜੀਟੀਐਫ ਦੀਆਂ ਟੀਮਾਂ ਨੇ ਏਆਈਜੀ ਗੁਰਮੀਤ ਸਿੰਘ ਚੌਹਾਨ ਅਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਨਿਗਰਾਨੀ ਵਿੱਚ ਮੁਲਜ਼ਮ ਵਿੱਕੀ ਦਾ ਪਿੱਛਾ ਕਰਦਿਆਂ ਸੈਕਟਰ-91, ਮੋਹਾਲੀ ਸਥਿਤ ਅਪਾਰਟਮੈਂਟ, ਜਿੱਥੇ ਉਸ ਨੇ ਪਨਾਹ ਲਈ ਹੋਈ ਸੀ, ਤੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
Crime News:(Manoj Joshi): ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਮੋਹਾਲੀ ਤੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਗੁਰਗੇ ਵਿਕਰਮਜੀਤ ਸਿੰਘ ਉਰਫ ਵਿੱਕੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਜਿਸ ਦੀ ਪਛਾਣ ਵਾਸੀ ਸਤੀਏਵਾਲਾ, ਫਿਰੋਜ਼ਪੁਰ ਵਜੋਂ ਹੋਈ ਹੈ। ਜਿਸ 'ਤੇ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਕਤਲ, ਇਰਾਦਾ ਕਤਲ ਅਤੇ ਆਰਮਜ਼ ਐਕਟ ਵਰਗੇ 20 ਮਾਮਲਿਆਂ ਵਿੱਚ ਲੋੜੀਂਦਾ ਹੈ।
ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ 'ਚੋਂ .30 ਕੈਲੀਬਰ ਦੇ ਇੱਕ ਚੀਨੀ ਪਿਸਤੌਲ ਸਮੇਤ 8 ਜਿੰਦਾ ਕਾਰਤੂਸ ਬਰਾਮਦ ਕੀਤੇ ਅਤੇ ਉਸ ਦੀ ਟੋਇਟਾ ਫਾਰਚੂਨਰ ਕਾਰ ਨੂੰ ਵੀ ਜ਼ਬਤ ਕਰ ਲਿਆ।
ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏਜੀਟੀਐਫ ਦੀਆਂ ਟੀਮਾਂ ਨੇ ਏਆਈਜੀ ਗੁਰਮੀਤ ਸਿੰਘ ਚੌਹਾਨ ਅਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਨਿਗਰਾਨੀ ਵਿੱਚ ਮੁਲਜ਼ਮ ਵਿੱਕੀ ਦਾ ਪਿੱਛਾ ਕਰਦਿਆਂ ਸੈਕਟਰ-91, ਮੋਹਾਲੀ ਸਥਿਤ ਅਪਾਰਟਮੈਂਟ, ਜਿੱਥੇ ਉਸ ਨੇ ਪਨਾਹ ਲਈ ਹੋਈ ਸੀ, ਤੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿੱਕੀ, ਜਿਸ ਨੂੰ ਪਾਕਿ ਏਜੰਸੀਆਂ ਦੀ ਹਮਾਇਤ ਪ੍ਰਾਪਤ ਹੈ, ਗੋਲਡੀ ਬਰਾੜ ਅਤੇ ਸਾਬਾ (ਅਮਰੀਕਾ) ਜ਼ਰੀਏ ਪਾਕਿਸਤਾਨ ਅਧਾਰਤ ਨਸ਼ੇ ਤੇ ਹਥਿਆਰਾਂ ਦੇ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਖੇਪ ਪ੍ਰਾਪਤ ਕਰਦਾ ਸੀ। ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਵਿੱਕੀ ਨੂੰ ਵਿਰੋਧੀ ਗੈਂਗ ਦਵਿੰਦਰ ਬੰਬੀਹਾ ਦੇ ਮੈਂਬਰ ਨੂੰ ਮਾਰਨ ਦਾ ਕੰਮ ਸੌਂਪਿਆ ਗਿਆ ਸੀ।
ਏਆਈਜੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਦੋਸ਼ੀ ਵਿੱਕੀ 2018 ਵਿੱਚ ਰਾਜਸਥਾਨ ਦੇ ਗੰਗਾਨਗਰ ਵਿਖੇ ਜਿਮ ਵਿੱਚ ਗੋਲੀ ਮਾਰ ਕੇ ਕਤਲ ਕੀਤੇ ਗਏ ਆਪਣੇ ਵਿਰੋਧੀ ਜੌਰਡਨ ਦੇ ਸਨਸਨੀਖੇਜ਼ ਕਤਲ ਵਿੱਚ ਸ਼ੂਟਰ/ਗੈਂਗਸਟਰ ਅੰਕਿਤ ਭਾਦੂ (ਮ੍ਰਿਤਕ) ਦੇ ਸਹਿ-ਦੋਸ਼ੀਆਂ ਵਿੱਚੋਂ ਇੱਕ ਸੀ।
ਇਹ ਵੀ ਪੜ੍ਹੋ: Police Action News: ਪੁਲਿਸ ਨੇ ਬਠਿੰਡਾ ਦੇ 4 ਨਸ਼ਾ ਤਸਕਰਾਂ ਦੀ ਪ੍ਰਾਪਰਟੀ ਨੂੰ ਕੀਤਾ ਸੀਲ
ਉਨ੍ਹਾਂ ਦੱਸਿਆ ਕਿ ਫਰਵਰੀ 2019 ਵਿੱਚ ਪੀਰਮੁਛੱਲਾ ਵਿਖੇ ਕੀਤੀ ਗਈ ਪੁਲਿਸ ਕਾਰਵਾਈ ਵਿੱਚ ਅੰਕਿਤ ਭਾਦੂ ਦੇ ਮਾਰੇ ਜਾਣ ਤੋਂ ਬਾਅਦ ਮੁਲਜ਼ਮ ਵਿਕਰਮਜੀਤ ਵਿੱਕੀ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਵਿੱਚ ਉਸਦੀ ਜਗ੍ਹਾ ਲੈ ਲਈ ਅਤੇ ਪੰਜਾਬ, ਹਰਿਆਣਾ ਅਤੇ ਰਾਜਸਥਾਨ ਰਾਜਾਂ ਵਿੱਚ ਅਪਰਾਧਿਕ ਗਤੀਵਿਧੀਆਂ ‘ਚ ਸਰਗਰਮੀ ਨਾਲ ਸ਼ਾਮਲ ਹੋ ਗਿਆ।
ਇਹ ਵੀ ਪੜ੍ਹੋ: SYL News: ਮਨੋਹਰ ਲਾਲ ਨੇ ਲਾਲਜੀਤ ਭੁੱਲਰ ਦੇ ਪੰਜਾਬ, ਹਰਿਆਣਾ ਤੇ ਹਿਮਾਚਲ ਦਾ ਰਲੇਵਾਂ ਕਰਨ ਵਾਲੇ ਬਿਆਨ ਦੀ ਕੀਤੀ ਵਕਾਲਤ