Gurdaspur News: (Bhopal Singh)ਗੁਰਦਾਸਪੁਰ ਪੁਲਿਸ ਦੇ ਸੀਆਈਏ ਸਟਾਫ ਵਲੋਂ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵਲੋਂ ਇਨ੍ਹਾਂ ਨੌਜਵਾਨਾਂ ਕੋਲੋਂ ਇੱਕ ਡਬਲ ਬੈਰਲ ਗੰਨ ਸਮੇਤ 5 ਪਿਸਤੌਲਾਂ ਅਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।


COMMERCIAL BREAK
SCROLL TO CONTINUE READING

ਸੀਆਈਏ ਸਟਾਫ ਗੁਰਦਾਸਪੁਰ ਦੇ ਇੰਚਾਰਜ ਕਪਿਲ ਕੌਸ਼ਲ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵਲੋਂ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਜਿਨ੍ਹਾਂ ਦੀ ਪਛਾਣ ਰਾਹੁਲ ਕੁਮਾਰ ਅਤੇ ਸੋਨੂ ਕੁਮਾਰ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੇ ਖਿਲਾਫ ਵੱਖ-ਵੱਖ ਪੁਲਿਸ ਥਾਣਿਆਂ ਵਿੱਚ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਨਸ਼ਾ ਤਸਕਰੀ ਦੇ ਵੀ ਮਾਮਲੇ ਹਨ। ਜਿਨ੍ਹਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਦੋਂ ਇਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਇਹਨਾਂ ਨੌਜਵਾਨਾਂ ਕੋਲੋਂ ਜਿੱਥੇ 10 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਉੱਥੇ ਹੀ ਇਹਨਾਂ ਬਦਸ਼ਾਮਾਂ ਕੋਲੋਂ ਵੱਡੀ ਮਾਤਰਾ ਵਿੱਚ ਅਸਲਾ ਵੀ ਬਰਾਮਦ ਕੀਤਾ ਗਿਆ ਹੈ। ਹੋਰ ਖੁਲਾਸਿਆਂ ਦੇ ਲਈ ਪੁਲਿਸ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ। ਜਿਸ ਵਿੱਚ ਪੁਲਿਸ ਨੂੰ ਇਹ ਜਾਣਕਾਰੀ ਮਿਲਣ ਦੀ ਉਮੀਦ ਹੈ ਕਿ ਇਹ ਪਿਸਤੌਲ ਕਿਥੋਂ ਲੈਕੇ ਆਏ ਸਨ ਅਤੇ ਪੁਲਿਸ ਅਧਕਾਰੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ | 


ਇਹ ਵੀ ਪੜ੍ਹੋ: Kisan Protest News: 19 ਜਨਵਰੀ ਨੂੰ ਕਿਸਾਨ ਚੰਡੀਗੜ੍ਹ ਵੱਲ ਕਰਨਗੇ ਕੂਚ


ਪੁਲਿਸ ਨੇ ਇਨ੍ਹਾਂ ਪਾਸੋ 5 ਪਿਸਤੌਲਾਂ ਅਤੇ ਵੱਡੀ ਗਿਣਤੀ ਵਿੱਚ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਾਣਕਾਰੀ ਵਿੱਚ ਇਹ ਸਹਾਮਣੇ ਆਇਆ ਹੈ ਕਿ ਇਹ ਦੋਵੇਂ ਨੌਜਵਾਨ ਪਿਛਲੇ ਲੰਬੇ ਸਮੇ ਪਠਾਨਕੋਟ ਅਤੇ ਗੁਰਦਾਸਪੁਰ ਦੇ ਇਲਾਕੇ ਵਿੱਚ ਲੁੱਟਾ ਖੋਹਾਂ, ਸਨੈਚਿੰਗ ਅਤੇ ਹੋਰ ਕਈ ਵਾਰਦਾਤਾਂ ਨੂੰ ਅੰਜਾਮ ਦੇਂਦੇ ਆ ਰਹੇ ਸਨ। ਜਿਨ੍ਹਾਂ ਨੂੰ ਪੁਲਿਸ ਨੇ ਮਿਲੀ ਖੁਫ਼ੀਆਂ ਜਾਣਕਾਰੀ ਦੇ ਅਧਾਰ ਤੇ ਕਾਬੂ ਕਰ ਲਿਆ ਹੈ । ਇਨ੍ਹਾਂ ਬਦਮਾਸ਼ਾਂ ਨੇ ਕੁੱਝ ਦਿਨ ਪਹਿਲਾਂ ਪਠਾਨਕੋਟ ਤੋਂ ਇੱਕ ਵਿਅਕਤੀ ਤੋਂ ਗੱਡੀ ਖੋਹੀ ਸੀ ਜਿਸ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। 


ਇਹ ਵੀ ਪੜ੍ਹੋ: Farmers Protest News: ਬਰਨਾਲਾ 'ਚ 18 ਕਿਸਾਨ ਜਥੇਬੰਦੀਆਂ ਦੀ ਮਹਾਪੰਚਾਇਤ, ਕੇਂਦਰ ਖਿਲਾਫ਼ ਸੰਘਰਸ਼ ਦਾ ਬਿਗੁਲ ਵਜਾਇਆ