Crime News: ਹੈੱਡ ਕਾਂਸਟੇਬਲ `ਤੇ ਹਮਲਾ ਕਰਨ 2 ਦੋਸ਼ੀ ਪੁਲਿਸ ਨੇ ਕੀਤੇ ਕਾਬੂ, ਦੋ ਹਾਲੇ ਵੀ ਫਰਾਰ
Crime News: ਪਿੰਡ ਕਮਾਲਕੇ ਦੀ ਪੁਲੀਸ ਚੌਕੀ ਵਿੱਚ ਤਾਇਨਾਤ ਹੈੱਡ ਕਾਂਸਟੇਬਲ ਸਤਨਾਮ ਸਿੰਘ 22 ਦਸੰਬਰ ਨੂੰ ਡਿਊਟੀ ਤੋਂ ਬਾਅਦ ਘਰ ਪਰਤ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਚਾਰ ਮੁਲਜ਼ਮਾਂ ਨੇ ਸਤਨਾਮ ਨੂੰ ਰੋਕ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਦਾ ਸਰਵਿਸ ਰਿਵਾਲਵਰ ਖੋਹ ਕੇ ਫ਼ਰਾਰ ਹੋ ਗਏ।
Crime News: (Navdeep Singh): ਮੋਗਾ ਵਿੱਚ 22 ਦਸੰਬਰ ਨੂੰ ਚਾਰ ਦੋਸ਼ੀਆਂ ਨੇ ਪੁਲਿਸ ਮੁਲਾਜ਼ਮ ਸਤਨਾਮ ਸਿੰਘ 'ਤੇ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ ਅਤੇ ਉਸ ਦਾ ਸਰਵਿਸ ਰਿਵਾਲਵਰ ਵੀ ਖੋਹ ਕੇ ਫ਼ਰਾਰ ਹੋ ਗਏ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੋਵਾਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿੰਡ ਕਮਾਲਕੇ ਦੀ ਪੁਲੀਸ ਚੌਕੀ ਵਿੱਚ ਤਾਇਨਾਤ ਹੈੱਡ ਕਾਂਸਟੇਬਲ ਸਤਨਾਮ ਸਿੰਘ 22 ਦਸੰਬਰ ਨੂੰ ਡਿਊਟੀ ਤੋਂ ਬਾਅਦ ਘਰ ਪਰਤ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਚਾਰ ਮੁਲਜ਼ਮਾਂ ਨੇ ਸਤਨਾਮ ਨੂੰ ਰੋਕ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਦਾ ਸਰਵਿਸ ਰਿਵਾਲਵਰ ਖੋਹ ਕੇ ਫ਼ਰਾਰ ਹੋ ਗਏ। ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਜਾਂਚ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਅਕਾਸ਼ਦੀਪ ਅਤੇ ਰਾਜੂ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੋਵਾਂ ਦੋਸ਼ੀਆਂ ਕੋਲੋਂ ਹੈੱਡ ਕਾਂਸਟੇਬਲ ਦਾ ਸਰਵਿਸ ਰਿਵਾਲਵਰ ਵੀ ਬਰਾਮਦ ਕੀਤਾ ਹੈ ਜਦੋਕਿ ਪੁਲਿਸ ਬਾਕੀ ਦੋ ਦੋਸ਼ੀਆਂ ਦੀ ਭਾਲ ਕਰ ਰਹੀ ਹੈ।
ਇਹ ਵੀ ਪੜ੍ਹੋ: Police Action News: ਪੁਲਿਸ ਨੇ ਮਲੋਟ ਦੇ ਨਸ਼ਾ ਤਕਸਰ ਦੀ ਪ੍ਰਾਪਰਟੀ ਨੂੰ ਕੀਤਾ ਸੀਲ, ਲਗਾਇਆ ਨੋਟਿਸ
ਇਸ ਦੌਰਾਨ ਐਸਐਸਪੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਦੋਸ਼ੀਆਂ ਦੀ ਭਾਲ ਲਈ ਵੱਖ-ਵੱਖ ਥਾਵਾਂ ਤੇ ਛਾਪੇਮਾਰੀ ਕੀਤੀ ਗਈ, ਇੱਕ ਗੁਪਤ ਸੂਚਨਾ ਦੇ ਅਧਾਰ ਤੇ ਇਨ੍ਹਾਂ ਬਾਰੇ ਸਾਨੂੰ ਜਾਣਕਾਰੀ ਮਿਲੀ ਸੀ ਜਿਸ ਦੌਰਾਨ ਇਨ੍ਹਾਂ ਨੂੰ ਕਾਬੂ ਕਰ ਲਿਆ ਗਿਆ, ਉਨ੍ਹਾਂ ਨੇ ਦੱਸਿਆ ਕਿ ਸਤਨਾਮ ਸਿੰਘ ਉੱਤੇ ਲੁੱਟ ਦੀ ਨੀਅਤ ਨਾਲ ਹਮਲਾ ਕੀਤਾ ਗਿਆ ਸੀ। ਇਸ ਵਾਰਦਾਤ ਨੂੰ ਚਾਰ ਮੁਲਜ਼ਮਾਂ ਨੇ ਅੰਜਾਮ ਦਿੱਤਾ ਸੀ।
ਜਿਨ੍ਹਾਂ ਵਿੱਚੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਦੋਵਾਂ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਉੱਤੇ ਲਿਆ ਜਾਵੇਗਾ ਅਤੇ ਬਾਕੀ ਜਾਂਚ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਦੋਵੇਂ ਦੋਸ਼ੀ ਜੀਰਾ ਦੇ ਰਹਿਣ ਵਾਲੇ ਹਨ। ਹੁਣ ਇਨ੍ਹਾਂ ਕੋਲੋਂ 10 ਟਰਾਲੇ ਬਰਾਮਦ ਕੀਤੇ ਜਾਣੇ ਹਨ। ਸਤਨਾਮ ਸਿੰਘ ਦਾ ਮੋਬਾਈਲ ਵੀ ਬਰਾਮਦ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: Bharta Nyay Yatra Route: 'ਭਾਰਤ ਜੋੜੋ' ਤੋਂ ਬਾਅਦ ਕਾਂਗਰਸ ਹੁਣ ਕੱਢੇਗੀ 'ਭਾਰਤ ਨਿਆਂ' ਯਾਤਰਾ, ਮਨੀਪੁਰ ਤੋਂ ਮੁੰਬਈ ਹੋਵੇਗਾ ਰੂਟ