Murder Case: ਭੇਦਭਰੇ ਹਾਲਾਤ ਵਿੱਚ ਨੌਜਵਾਨ ਦੀ ਹੋਈ ਮੌਤ ਤੋਂ ਬਾਅਦ ਮਾਮਲਾ ਭਖਦਾ ਨਜ਼ਰ ਆ ਰਿਹਾ ਹੈ। ਪੀੜਤ ਧਿਰ ਅਤੇ ਮੁਲਜ਼ਮ ਧਿਰ ਨੇ ਪੁਲਿਸ ਥਾਣੇ ਅੱਗੇ ਧਰਨਾ ਲਗਾ ਕੇ ਇਨਸਾਫ ਦੀ ਮੰਗ ਕੀਤੀ ਹੈ।
Trending Photos
Protest in Police Station: ਲਗਭਗ ਤਿੰਨ ਦਿਨ ਪਹਿਲਾਂ ਫਰੀਦਕੋਟ ਦੇ ਰੇਲਵੇ ਟਰੈਕ ਕੋਲੋਂ ਪਿੰਡ ਢੁਡੀ ਦੇ 32 ਸਾਲਾ ਨੌਜਵਾਨ ਜਗਜੀਵਨ ਸਿੰਘ ਨੂੰ ਜ਼ਖ਼ਮੀ ਹਾਲਾਤ ਮਿਲਣ ਤੋਂ ਬਾਅਦ ਰੇਲਵੇ ਪੁਲਿਸ ਵੱਲੋਂ ਉਸ ਨੂੰ ਫਰੀਦਕੋਟ ਦੇ ਮੈਡੀਕਲ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਅਗਲੇ ਦਿਨ ਨੌਜਵਾਨ ਦੀ ਮੌਤ ਹੋ ਗਈ ਸੀ।
ਇਸ ਮਗਰੋਂ ਪੁਲਿਸ ਪੜਤਾਲ ਦੌਰਾਨ ਪਿੰਡ ਭਾਣਾ ਦੇ ਇੱਕ ਵਿਆਹੁਤਾ ਜੋੜੇ ਖਿਲਾਫ ਆਤਮਹੱਤਿਆ ਲਈ ਉਕਸਾਉਣ ਦੀਆਂ ਧਾਰਾਵਾਂ ਧਾਰਾ 306 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਪਰ ਪਰਿਵਾਰ ਤੇ ਪਿੰਡ ਵਾਸੀਆਂ ਵੱਲੋਂ ਇਸ ਨੂੰ ਲੈ ਕੇ ਰੋਸ ਜ਼ਾਹਿਰ ਕਰਦੇ ਹੋਏ ਉਨ੍ਹਾਂ ਦੇ ਲੜਕੇ ਨੂੰ ਕੁੱਟਮਾਰ ਕਰ ਜ਼ਖ਼ਮੀ ਹਾਲਤ ਵਿੱਚ ਰੇਲਵੇ ਟਰੈਕ ਕੋਲ ਸੁੱਟੇ ਜਾਣ ਦੀ ਗੱਲ ਕਹੀ ਜਾ ਰਹੀ ਹੈ।
ਇਸ ਕਰਕੇ ਉਨ੍ਹਾਂ ਵੱਲੋਂ ਮੁਲਜ਼ਮਾਂ ਖਿਲਾਫ਼ ਹੱਤਿਆ ਦਾ ਮਾਮਲਾ ਦਰਜ ਕਰਨ ਦੀ ਮੰਗ ਰੱਖੀ ਗਈ ਸੀ ਤੇ ਮੰਗ ਪੂਰੀ ਨਾ ਹੋਣ ਤੱਕ ਦੀ ਹਾਲਤ ਚ ਮ੍ਰਿਤਕ ਦਾ ਅੰਤਿਮ ਸੰਸਕਾਰ ਨਾ ਕਰਨ ਦੀ ਚਿਤਾਵਨੀ ਦਿੱਤੀ ਗਈ ਸੀ ਪਰ ਅੱਜ ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਵੱਲੋਂ ਰੇਲਵੇ ਥਾਣਾ ਮੂਹਰੇ ਧਰਨਾ ਲਗਾ ਦਿੱਤਾ ਗਿਆ ਤੇ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ।
ਦੂਜੇ ਪਾਸੇ ਮੁਲਜ਼ਮ ਪਾਰਟੀ ਦੀ ਹਮਾਇਤ ਵਿੱਚ ਵੀ ਉਨ੍ਹਾਂ ਨੂੰ ਨਿਰਦੋਸ਼ ਦੱਸਦੇ ਹੋਏ ਕੁਝ ਲੋਕਾਂ ਨੇ ਰੇਲਵੇ ਥਾਣਾ ਮੂਹਰੇ ਦੂਜਾ ਧਰਨਾ ਲਗਾ ਦਿੱਤਾ। ਇਸ ਮੌਕੇ ਪੀੜਤ ਪਰਿਵਾਰ ਦੇ ਲੋਕਾਂ ਨੇ ਕਿਹਾ ਕਿ ਉਨ੍ਹਾਂ ਦੇ ਲੜਕੇ ਦੇ ਕਿਸੇ ਲੜਕੀ ਨਾਲ ਪ੍ਰੇਮ ਸਬੰਧ ਸਨ ਜਿਸ ਦੀ ਪਿਛਲੇ ਮਹੀਨੇ ਹੋਰ ਕਿਤੇ ਸ਼ਾਦੀ ਹੋ ਗਈ।
ਉਸ ਵੱਲੋਂ ਹੀ ਆਪਣੇ ਪਤੀ ਤੇ ਕੁੱਝ ਲੜਕਿਆਂ ਨਾਲ ਮਿਲ ਕੇ ਹੀ ਉਨ੍ਹਾਂ ਦੇ ਲੜਕੇ ਦੀ ਹੱਤਿਆ ਕਰਕੇ ਸੁੱਟਿਆ ਗਿਆ ਸੀ ਜਿਨ੍ਹਾਂ ਖਿਲਾਫ ਸਿਰਫ 306 ਧਾਰਾ ਤਹਿਤ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕੇ ਮੁਲਜ਼ਮ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕਰ ਉਨ੍ਹਾਂ ਦੀ ਜਲਦ ਗ੍ਰਿਫਤਾਰੀ ਕੀਤੀ ਜਾਵੇ ਜਿਸ ਕਰਕੇ ਉਨ੍ਹਾਂ ਵੱਲੋਂ ਅੱਜ ਚਿਤਾਵਨੀ ਵਜੋਂ ਇਹ ਧਰਨਾ ਦਿੱਤਾ ਗਿਆ ਹੈ ਪਰ ਜੇਕਰ ਰੇਲਵੇ ਪੁਲਿਸ ਕੋਈ ਕਾਰਵਾਈ ਨਹੀਂ ਕਰਦੀ ਤਾਂ ਉਹ ਰੇਲਵੇ ਟਰੈਕ ਵੀ ਜਾਮ ਕਰਨਗੇ।
ਦੂਜੇ ਪਾਸੇ ਮੁਲਜ਼ਮਾਂ ਦੇ ਹੱਕ ਵਿੱਚ ਆਏ ਪਿੰਡ ਭਾਣਾ ਵਾਸੀਆਂ ਵੱਲੋਂ ਵੀ ਰੇਲਵੇ ਥਾਣੇ ਮੂਹਰੇ ਧਰਨਾ ਦੇਕੇ ਮੰਗ ਕੀਤੀ ਕਿ ਮਾਮਲੇ ਦੀ ਸਹੀ ਪੜਤਾਲ ਤੋਂ ਬਾਅਦ ਹੀ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਸੀ। ਇਸ ਮੌਕੇ ਪਿੰਡ ਦੇ ਸਰਪੰਚ ਬਲਵੰਤ ਸਿੰਘ ਭਾਣਾ ਨੇ ਕਿਹਾ ਕੇ ਕੁਝ ਦਿਨ ਪਹਿਲਾਂ ਹੀ ਲੜਕੀ ਦੀ ਸ਼ਾਦੀ ਉਨ੍ਹਾਂ ਦੇ ਪਿੰਡ ਹੋਈ ਸੀ ਜਿਨ੍ਹਾਂ ਉਤੇ ਇਲਜ਼ਾਮ ਲਗਾਏ ਜਾ ਰਹੇ ਹਨ ਪਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੇ ਦਬਾਅ ਹੇਠ ਬਿਨਾਂ ਜਾਂਚ ਪੜਤਾਲ ਕੀਤੇ ਮਾਮਲਾ ਦਰਜ ਕਰ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਜੇਕਰ ਜਾਂਚ ਵਿੱਚ ਉਹ ਦੋਸ਼ੀ ਪਾਏ ਜਾਣ ਤਾਂ ਸਖਤ ਕਾਰਵਾਈ ਹੋਵੇ ਉਨ੍ਹਾਂ ਕੋਈ ਇਤਰਾਜ ਨਹੀਂ ਪਰ ਜੇਕਰ ਕਿਸੇ ਦਬਾਅ ਹੇਠ ਇਸ ਤਰ੍ਹਾਂ ਮਾਮਲਾ ਦਰਜ ਕੀਤਾ ਜਾਂਦਾ ਹੈ ਤਾਂ ਬਰਦਾਸ਼ਤ ਨਹੀਂ ਕੀਤਾ ਜਵੇਗਾ। ਉਧਰ ਰੇਲਵੇ ਥਾਣਾ ਮੁਖੀ ਨੇ ਦੱਸਿਆ ਕਿ 23 ਤਰੀਕ ਦੀ ਰਾਤ ਰੇਲਵੇ ਵਿਭਾਗ ਵੱਲੋਂ ਇੱਕ ਸੂਚਨਾ ਦੇ ਆਧਾਰ ਉਤੇ ਜ਼ਖ਼ਮੀ ਹਾਲਾਤ ਵਿੱਚ ਲੜਕੇ ਨੂੰ ਹਸਪਤਾਲ ਪਹੁੰਚਾਇਆ ਗਿਆ ਸੀ ਜਿਸ ਦੀ ਅਗਲੇ ਦਿਨ ਮੌਤ ਹੋ ਗਈ।
ਇਸ ਤੋਂ ਬਾਅਦ ਪਰਿਵਾਰਕ ਮੈਬਰਾਂ ਦੇ ਬਿਆਨਾਂ ਉਤੇ ਇੱਕ ਵਿਆਹੁਤਾ ਜੋੜੇ ਖਿਲਾਫ ਆਤਮਹੱਤਿਆ ਲਈ ਉਕਸਾਉਣ ਦਾ ਮਾਮਲਾ ਦਰਜ ਕਰ ਲਿਆ ਗਿਆ ਸੀ ਪਰ ਪਰਿਵਾਰ ਹੱਤਿਆ ਦਾ ਮਾਮਲਾ ਦਰਜ ਕਰਨ ਦੀ ਮੰਗ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਅੱਗੇ ਪੜਤਾਲ ਵਿੱਚ ਜੇਕਰ ਕੁਝ ਸਾਹਮਣੇ ਆਇਆ ਤਾਂ ਧਾਰਾਵਾਂ ਵਿੱਚ ਵਾਧਾ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : Pearl Scam: ਹੁਣ SIT ਕਰੇਗੀ 60 ਹਜ਼ਾਰ ਕਰੋੜ ਦੇ ਘੁਟਾਲੇ ਦੀ ਜਾਂਚ; ਜਾਣੋ ਪੂਰਾ ਮਾਮਲਾ