Delhi Anti-Sikh riots Case: ਇਸ ਮਾਮਲੇ ਵਿੱਚ ਅਦਾਲਤ ਨੇ ਜਗਦੀਸ਼ ਟਾਈਟਲਰ ਨੂੰ ਸ਼ਨੀਵਾਰ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਸੀ। ਸੀਬੀਆਈ ਦੀ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਅਦਾਲਤ ਨੇ ਉਸ ਨੂੰ ਸੰਮਨ ਜਾਰੀ ਕੀਤਾ ਸੀ।
Trending Photos
Delhi Anti-Sikh riots Case: 1984 ਸਿੱਖ ਦੰਗਿਆਂ ਦੇ ਦੋਸ਼ੀ ਕਾਂਗਰਸੀ ਆਗੂ ਜਗਦੀਸ਼ ਟਾਈਟਲਰ (Jagdish Tytler) ਨੂੰ ਵੀਰਵਾਰ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ ਉਸ ਨੂੰ ਪੁਲ ਬੰਗਸ਼ ਖੇਤਰ ਕਤਲ ਕੇਸ ਵਿੱਚ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਜ਼ਮਾਨਤ ਦਿੰਦੇ ਹੋਏ ਵਿਸ਼ੇਸ਼ ਜੱਜ ਵਿਕਾਸ ਢੁੱਲ ਨੇ ਟਾਈਟਲਰ (Jagdish Tytler) 'ਤੇ ਕੁਝ ਸ਼ਰਤਾਂ ਲਗਾਈਆਂ ਹਨ। ਜੱਜ ਨੇ ਕਿਹਾ ਕਿ ਉਹ ਕੇਸ ਨਾਲ ਸਬੰਧਤ ਸਬੂਤਾਂ ਨਾਲ ਛੇੜਛਾੜ ਨਹੀਂ ਕਰਨਗੇ ਅਤੇ ਬਿਨਾਂ ਇਜਾਜ਼ਤ ਦੇ ਦੇਸ਼ ਨਹੀਂ ਛੱਡਣਗੇ।
ਦੱਸ ਦਈਏ ਕਿ 1 ਨਵੰਬਰ 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਨ੍ਹਾਂ ਦੇ ਸਿੱਖ ਅੰਗ ਰੱਖਿਅਕਾਂ ਵਲੋਂ ਹੱਤਿਆ ਤੋਂ ਇਕ ਦਿਨ ਬਾਅਦ ਦਿੱਲੀ ਦੇ ਪੁਲ ਬੰਗਸ਼ ਇਲਾਕੇ ਵਿਚ ਤਿੰਨ ਲੋਕਾਂ ਦੀ ਹੱਤਿਆ ਕਰ ਦਿੱਤੀ ਗਈ ਸੀ ਅਤੇ ਨਾਲ ਹੀ ਇੱਕ ਗੁਰਦੁਆਰੇ ਨੂੰ ਅੱਗ ਲਗਾ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਜਗਦੀਸ਼ ਟਾਈਟਲਰ ਮੁਲਜ਼ਮ ਹੈ।
ਇਹ ਵੀ ਪੜ੍ਹੋ: Punjab News: ਐਡਵੋਕੇਟ ਧਾਮੀ ਨੇ NIA ਵੱਲੋਂ ਖ਼ਾਲਸਾ ਏਡ ਦੇ ਦਫ਼ਤਰ ’ਤੇ ਛਾਪੇਮਾਰੀ ਨੂੰ ਦੱਸਿਆ ਮੰਦਭਾਗੀ ਕਾਰਵਾਈ
ਬੁੱਧਵਾਰ ਨੂੰ ਵਿਸ਼ੇਸ਼ ਜੱਜ ਨੇ ਟਾਈਟਲਰ ਅਤੇ ਸੀਬੀਆਈ ਦੇ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸੁਣਵਾਈ ਦੌਰਾਨ ਸੀਬੀਆਈ ਨੇ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਗਵਾਹਾਂ ਨੇ ਬੜੀ ਹਿੰਮਤ ਦਿਖਾਉਂਦੇ ਹੋਏ ਅੱਗੇ ਆਏ ਹਨ ਅਤੇ ਉਨ੍ਹਾਂ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Jalandhar News: ਜਲੰਧਰ ਬੱਸ ਸਟੈਂਡ 'ਤੇ ਖੜ੍ਹੀਆਂ ਪੰਜਾਬ ਰੋਡਵੇਜ਼ ਦੀ ਬੱਸਾਂ ਨੂੰ ਲੱਗੀ ਭਿਆਨਕ ਅੱਗ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਦੱਸ ਦਈਏ ਕਿ 1984 'ਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦਿੱਲੀ ਦੇ ਪੁਲ ਬੰਗਸ਼ ਗੁਰਦੁਆਰੇ 'ਚ ਹਿੰਸਾ ਦੇ ਦੋਸ਼ੀ ਜਗਦੀਸ਼ ਟਾਈਟਲਰ ਦੀ ਅਗਾਊਂ ਜ਼ਮਾਨਤ ਦਾ ਜ਼ੋਰਦਾਰ ਵਿਰੋਧ ਹੋਇਆ ਸੀ। ਟਾਈਟਲਰ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਪੀੜਤ ਔਰਤਾਂ ਨੇ ਕਿਹਾ ਸੀ ਕਿ 39 ਸਾਲ ਹੋ ਗਏ ਹਨ ਪਰ ਸਾਨੂੰ ਇਨਸਾਫ਼ ਨਹੀਂ ਮਿਲਿਆ। ਅਦਾਲਤ ਵਿੱਚ ਟਾਈਟਲਰ ਦੀ ਜ਼ਮਾਨਤ ਦਾ ਵਿਰੋਧ ਕਰਦਿਆਂ ਪੀੜਤ ਔਰਤਾਂ ਜੱਜ ਅੱਗੇ ਹੱਥ ਜੋੜ ਕੇ ਰੋ ਰਹੀਆਂ ਸੀ।