Manish Sisodia Bail: ਹਾਈਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ; ਸੁਪਰੀਮ ਕੋਰਟ ਦਾ ਕਰਨਗੇ ਰੁਖ
Advertisement
Article Detail0/zeephh/zeephh1717258

Manish Sisodia Bail: ਹਾਈਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ; ਸੁਪਰੀਮ ਕੋਰਟ ਦਾ ਕਰਨਗੇ ਰੁਖ

Manish Sisodia Bail News: ਦਿੱਲੀ ਵਿੱਚ ਸ਼ਰਾਬ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਦਿੱਲੀ ਹਾਈ ਕੋਰਟ ਨੇ ਖਾਰਜ ਕਰ ਦਿੱਤੀ ਹੈ। ਅਰਵਿੰਦ ਕੇਜਰੀਵਾਲ ਸਰਕਾਰ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ।

Manish Sisodia Bail: ਹਾਈਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ; ਸੁਪਰੀਮ ਕੋਰਟ ਦਾ ਕਰਨਗੇ ਰੁਖ

Manish Sisodia Bail News: ਦਿੱਲੀ ਸ਼ਰਾਬ ਨੀਤੀ ਮਾਮਲੇ (Delhi Liquor Scam) 'ਚ ਜੇਲ੍ਹ 'ਚ ਬੰਦ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ (Manish Sisodia) ਨੂੰ ਦਿੱਲੀ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਦਿੱਲੀ ਹਾਈ ਕੋਰਟ ਨੇ ਅੱਜ ਯਾਨੀ ਮੰਗਲਵਾਰ (30 ਮਈ) ਨੂੰ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਅਰਵਿੰਦ ਕੇਜਰੀਵਾਲ ਸਰਕਾਰ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਹੇਠਲੀ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ।

ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼ ਸਿਸੋਦੀਆ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਇੱਕ ਮਾਮਲੇ ਵਿੱਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: Punjab News: ਹੁਣ ਤਹਿਸੀਲਾਂ 'ਚ ਲੋਕ ਨਹੀਂ ਹੋਣਗੇ ਖੱਜਲ-ਖੁਆਰ, CM ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ 

ਹਾਈ ਕੋਰਟ ਨੇ ਕਿਹਾ ਕਿ ਸਿਸੋਦੀਆ 'ਤੇ ਲੱਗੇ ਦੋਸ਼ ਬਹੁਤ ਗੰਭੀਰ ਹਨ ਅਤੇ ਜ਼ਮਾਨਤ ਦੇਣ ਲਈ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਇਸ ਆਧਾਰ 'ਤੇ ਹਾਈਕੋਰਟ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। ਇਸ ਤੋਂ ਬਾਅਦ ਸਿਸੋਦੀਆ ਨੇ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।

Trending news