Delhi Police: ਦਿੱਲੀ ਪੁਲਿਸ ਦੇ ਕ੍ਰਾਈਮ ਬ੍ਰਾਂਚ ਨੇ ਅੰਤਰਰਾਜੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼
Delhi Police: ਦਿੱਲੀ ਪੁਲਿਸ ਦੇ ਕ੍ਰਾਈਮ ਬ੍ਰਾਂਚ ਨੇ ਅੰਤਰਰਾਜੀ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇੱਕ ਮੁਲਜ਼ਮ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।
Delhi Police: ਦਿੱਲੀ ਪੁਲਿਸ ਦੇ ਕ੍ਰਾਈਮ ਬ੍ਰਾਂਚ ਨੇ ਅੰਤਰਰਾਜੀ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇੱਕ ਮੁਲਜ਼ਮ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਨਸ਼ਾ ਤਸਕਰੀ ਵਿੱਚ ਇਸਤੇਮਾਲ ਕੀਤੀ ਜਾਣ ਵਾਲੀ ਗੱਡੀ ਵੀ ਬਰਾਮਦ ਕੀਤੀ ਹੈ।
ਮੁਲਜ਼ਮ ਦੀ ਪਛਾਣ ਜੁਨੇਦ ਖਾਨ ਉਰਫ ਜੁਬੈਰ (ਉਮਰ 31 ਸਾਲ) ਵਾਸੀ ਬੈਰਮ ਨਗਰ, ਬਿਲਾਸਪੁਰ, ਉੱਤਰ ਪ੍ਰਦੇਸ਼ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 1.541 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਦਿੱਲੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਡਰੱਗ ਤਸਕਰ ਜੁਨੈਦ ਖ਼ਾਨ ਆਪਣੀ ਗੱਡੀ ਵਿੱਚ ਹੈਰੋਇਨ ਦੀ ਵੱਡੀ ਖੇਪ ਲੈ ਕੇ ਗਾਜੀਪੁਰ ਸ਼ਮਸ਼ਾਨਘਾਟ ਆਉਣ ਵਾਲਾ ਹੈ। ਪੁਲਿਸ ਨੇ ਜਾਲ ਵਿਛਾ ਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।
ਜੁਨੈਦ ਖ਼ਾਨ ਨੇ ਖੁਲਾਸਾ ਕੀਤਾ ਕਿ ਉਹ ਸਾਲ 2016 ਵਿੱਚ ਇਸ਼ਰਤ ਵਾਸੀ ਅਲੀਗੰਜ ਉੱਤਰ ਪ੍ਰਦੇਸ਼ ਦੇ ਸੰਪਰਕ ਵਿੱਚ ਆਇਆ ਸੀ, ਜਿਸ ਨੇ ਉਸ ਨੂੰ ਹੈਰੋਇਨ ਦੀ ਤਸਕਰੀ ਬਾਰੇ ਦੱਸਿਆ ਹੈ। ਉਹ ਇਸ਼ਰਤ ਦੇ ਨਾਲ ਕਾਰੋਬਾਰ ਵਿੱਚ ਸ਼ਾਮਲ ਹੋ ਗਿਆ ਅਤੇ ਬਰੇਲੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਹੈਰੋਇਨ ਦੀ ਸਪਲਾਈ ਕਰਨ ਲੱਗਾ।
ਇਹ ਵੀ ਪੜ੍ਹੋ : India vs Canada: ਕੈਨੇਡੀਅਨ ਕੂਟਨੀਤਕ ਨੂੰ ਭਾਰਤ ਸਰਕਾਰ ਨੇ ਹਟਾਇਆ, 5 ਦਿਨਾਂ 'ਚ ਭਾਰਤ ਛੱਡਣ ਦੇ ਦਿੱਤੇ ਨਿਰਦੇਸ਼
ਇਸ ਦਰਮਿਆਨ ਉਹ ਮਣੀਪੁਰ ਦੇ ਰਹਿਣ ਵਾਲੇ ਦੋ ਹੋਰ ਵਿਅਕਤੀਆਂ ਦੇ ਸੰਪਰਕ ਵਿੱਚ ਆਇਆ, ਜੋ ਮਣੀਪੁਰ ਤੋਂ ਹੈਰੋਇਨ ਖ਼ਰੀਦਣ ਤੋਂ ਬਾਅਦ ਬਰੇਲੀ ਉੱਤਰ ਪ੍ਰਦੇਸ਼ ਦੇ ਇਲਾਕੇ ਵਿੱਚ ਉਸ ਦੀ ਸਪਲਾਈ ਕਰਦੇ ਸਨ। ਇਸ਼ਰਤ ਦੇ ਨਿਰਦੇਸ਼ ਉਤੇ ਹੀ ਉਹ ਬਰਾਮਦ ਹੈਰੋਇਨ ਨੂੰ ਦਿੱਲੀ ਵਿੱਚ ਸਪਲਾਈ ਕਰਨ ਲਈ ਆ ਰਿਹਾ ਸੀ। ਮੁਲਜ਼ਮ ਕੋਲੋਂ ਬਰਾਮਦ ਹੋਈ 1.541 ਕਿਲੋਗ੍ਰਾਮ ਦੀ ਹੈਰੋਇਨ ਦੀ ਕੀਮਤ 1.5 ਕਰੋੜ ਰੁਪਏ ਤੋਂ ਜ਼ਿਆਦਾ ਦੱਸੀ ਜਾ ਰਹੀ ਹੈ।
ਪੁਲਿਸ ਦੇ ਆਲਾ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਮੁਲਜ਼ਮਾ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਹੋ ਰਹੀ ਹੈ।
ਇਹ ਵੀ ਪੜ੍ਹੋ : Canada News: ਕੈਨੇਡਾ ਨੇ ਸਿੱਖ ਕਾਰਕੁਨ ਦੀ ਹੱਤਿਆ 'ਚ ਭਾਰਤ ਦੇ ਸੰਭਾਵੀ ਸਬੰਧ ਦੀ ਜਾਂਚ ਦੇ ਤਹਿਤ ਭਾਰਤੀ ਡਿਪਲੋਮੈਟ ਨੂੰ ਕੱਢਿਆ