Pathankot Double Murder: ਪਠਾਨਕੋਟ ਵਿੱਚ ਦੋਹਰਾ ਕਤਲ ਕਾਂਡ ਦੀ ਵਾਰਦਾਤ ਵਾਪਰਨ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ।
Trending Photos
Pathankot Double Murder: ਜ਼ਿਲ੍ਹੇ ਵਿੱਚ ਅਪਰਾਧਿਕ ਘਟਨਾਵਾਂ ਦਿਨ-ਬ-ਦਿਨ ਵਧਦੀਆਂ ਜਾ ਰਹੀਆਂ ਹਨ ਤੇ ਬੀਤੀ ਰਾਤ ਜ਼ਿਲ੍ਹੇ ਦੇ ਪਿੰਡ ਮਨਵਾਲ ਵਿੱਚ ਅਣਪਛਾਤਿਆਂ ਵੱਲੋਂ ਖੌਫਨਾਕ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਜ਼ਿਲ੍ਹੇ ਦੇ ਪਿੰਡ ਮਨਵਾਲ ਦੇ ਬਜ਼ੁਰਗ ਜੋੜਾ ਰਾਤ ਸਮੇਂ ਆਪਣੇ ਘਰ ਵਿੱਚ ਸੁੱਤਾ ਪਿਆ ਸੀ ਕਿ ਕੁਝ ਅਣਪਛਾਤੇ ਘਰ ਵਿੱਚ ਦਾਖਲ ਹੋਏ ਤੇ ਦਿਲ ਦਹਿਲਾਉਣ ਵਾਲੀ ਵਾਰਦਾਤ ਨੂੰ ਅੰਜਾਮ ਦਿੱਤਾ।
ਅਣਪਛਾਤਿਆਂ ਨੇ ਜਿਸ ਸਮੇਂ ਵਾਰਦਾਤ ਨੂੰ ਅੰਜਾਮ ਦਿੱਤਾ ਉਸ ਸਮੇਂ ਬਜ਼ੁਰਗ ਪਤੀ-ਪਤਨੀ ਘਰ ਵਿੱਚ ਇਕੱਲੇ ਸਨ। ਇੱਥੋਂ ਤੱਕ ਕਿ ਆਸ-ਪਾਸ ਰਹਿਣ ਵਾਲੇ ਗੁਆਂਢੀਆਂ ਨੂੰ ਵੀ ਇਸ ਬਾਰੇ ਪਤਾ ਨਹੀਂ ਲੱਗਾ। ਜਦੋਂ ਦੇਰ ਰਾਤ 9 ਵਜੇ ਤੋਂ ਬਾਅਦ ਵੀ ਉਸ ਦੀ ਦੁਕਾਨ ਬੰਦ ਨਾ ਹੋਈ ਤਾਂ ਉਸ ਦੇ ਨਾਲ ਰਹਿੰਦੇ ਗੁਆਂਢੀ ਨੇ ਉਸ ਦੇ ਘਰ ਜਾ ਕੇ ਗੱਲ ਕਰਨੀ ਚਾਹੀ। ਉਥੇ ਜਾ ਕੇ ਦੇਖਿਆ ਕਿ ਪਤਨੀ ਤੇ ਪਤੀ ਦੋਵੇਂ ਮ੍ਰਿਤਕ ਪਏ ਸਨ, ਜਿਸ ਤੋਂ ਬਾਅਦ ਗੁਆਂਢੀਆਂ ਨੇ ਉਸ ਸਮੇਂ ਪੁਲਿਸ ਨੂੰ ਸੂਚਨਾ ਦਿੱਤੀ।
ਦੂਜੇ ਪਾਸੇ ਇਸ ਸਬੰਧੀ ਪੁਲਿਸ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਕੱਲ੍ਹ ਰਾਤ ਉਨ੍ਹਾਂ ਨੂੰ ਦੋਹਰੇ ਕਤਲ ਕਾਂਡ ਦੀ ਜਾਣਕਾਰੀ ਮਿਲੀ ਸੀ। ਇਸ ਤੋਂ ਬਾਅਦ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਰਾਤ ਨੂੰ ਜੋੜੇ ਦੇ ਕਤਲ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਤੇ ਜਾਂਚ ਸ਼ੁਰੂ ਕਰ ਦਿੱਤੀ।
ਪੁਲਿਸ ਮੁਤਾਬਕ ਘਟਨਾ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਕਾਬਿਲੇਗੌਰ ਹੈ ਕਿ ਲੁਧਿਆਣਾ ਵਿੱਚ ਵੀ ਬੀਤੇ ਦਿਨ ਤੀਹਰੇ ਕਤਲ ਨੂੰ ਅੰਜਾਮ ਦਿੱਤਾ ਗਿਆ ਸੀ। ਪੁਲਿਸ ਨੇ ਇਸ ਵਾਰਦਾਤ ਦੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਲੁੱਟਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਆਏ ਸਨ।
ਇਹ ਵੀ ਪੜ੍ਹੋ : AAP Tiranga Yatra: ਜੀਂਦ 'ਚ ਤਿਰੰਗਾ ਯਾਤਰਾ ਦੌਰਾਨ 'ਆਪ' ਨੇ ਇੱਕ ਮੌਕਾ ਮੰਗ ਕੇ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦਾ ਦਿੱਤਾ ਹੋਕਾ
ਸਾਬਕਾ ਏਐਸਆਈ ਕੁਲਦੀਪ ਸਿੰਘ ਤੇ ਉਸ ਦੇ ਪਰਿਵਾਰ ਨੂੰ ਮਾਰਨ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਫਿਲੌਰ ਤੋਂ ਗ੍ਰਿਫਤਾਰ ਕੀਤਾ ਸੀ। ਪੁਲਿਸ ਦਾ ਕਹਿਣਾ ਸੀ ਕਿ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੇ ਇਰਾਦੇ ਨਾਲ ਕਤਲ ਕੀਤਾ ਗਿਆ ਸੀ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਨੂਰਪੁਰ ਬੇਟ ਵਿੱਚ ਇੱਕ ਸੇਵਾਮੁਕਤ ਪੁਲਿਸ ਮੁਲਾਜ਼ਮ, ਪਤਨੀ ਅਤੇ ਪੁੱਤਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : Pathankot murder case today: पठानकोट में डबल मर्डर, बुजुर्ग दंपति का तेज हथियार से किया गया कत्ल