Ludhiana Crime News: ਲੁਧਿਆਣਾ 'ਚ ਰੇਖੀ ਸਿਨੇਮਾ ਨਜ਼ਦੀਕ ਇੱਕ ਨਸ਼ੇੜੀ ਨੇ ਪੁਲਿਸ ਮੁਲਾਜ਼ਮ ਉਪਰ ਹਮਲਾ ਕਰਕੇ ਉਸ ਦੀ ਪੱਗ ਉਤਾਰ ਦਿੱਤੀ ਤੇ ਲਹੂ-ਲੁਹਾਨ ਕਰ ਦਿੱਤਾ। ਹਮਲੇ ਮਗਰੋਂ ਭੱਜਦੇ ਨਸ਼ੇੜੀ ਨੂੰ ਲੋਕਾਂ ਨੇ ਦਬੋਚ ਲਿਆ। ਜਾਣਕਾਰੀ ਅਨੁਸਾਰ ਲੁਧਿਆਣਾ ਵਿੱਚ ਅੱਜ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ ਜਦੋਂ ਘੰਟਾ ਘਰ ਨੇੜੇ ਰੇਖੀ ਸਿਨੇਮਾ ਰੋਡ ਉਤੇ ਪੁਲਿਸ ਦੇ ਬੀਟ ਬਾਕਸ ਵਿੱਚ ਇੱਕ ਨਸ਼ੇੜੀ ਨੇ ਦਾਖ਼ਲ ਹੋ ਕੇ ਪੁਲਿਸ ਮੁਲਾਜ਼ਮ ਕੁਲਜੀਤ ਸਿੰਘ ਉਤੇ ਹਮਲਾ ਕਰ ਦਿੱਤਾ।


COMMERCIAL BREAK
SCROLL TO CONTINUE READING

ਇਸ ਕਰਕੇ ਉਸ ਦੀ ਪੱਗ ਲੱਥ ਗਈ ਅਤੇ ਬੁਰੀ ਤਰ੍ਹਾਂ ਲਹੂ-ਲੁਹਾਨ ਹੋ ਗਿਆ। ਇੱਥੇ ਇੱਕ ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਇੱਕ ਨਸ਼ੇੜੀ ਨੌਜਵਾਨ ਨੇ ਕੁੱਟਮਾਰ ਕੀਤੀ। ਅਧਿਕਾਰੀ ਬੂਥ 'ਤੇ ਬੈਠਾ ਕਿਸੇ ਜਾਣ-ਪਛਾਣ ਵਾਲੇ ਨਾਲ ਫ਼ੋਨ 'ਤੇ ਗੱਲ ਕਰ ਰਿਹਾ ਸੀ। ਇਸੇ ਦੌਰਾਨ ਇੱਕ ਨੌਜਵਾਨ ਬੂਥ ਵਿੱਚ ਦਾਖਲ ਹੋ ਗਿਆ ਅਤੇ ਕੁੱਟਮਾ ਸ਼ੁਰੂ ਕਰ ਦਿੱਤਾ। 


ਘਟਨਾ ਸਥਾਨ ਉਤੇ ਇਕੱਠੇ ਹੋਏ ਲੋਕਾਂ ਨੇ ਨਸ਼ੇੜੀ ਨੂੰ ਕਾਬੂ ਕਰ ਲਿਆ। ਇਸ ਨਾਲ ਅਧਿਕਾਰੀ ਦੇ ਨੱਕ 'ਚੋਂ ਖੂਨ ਵਹਿਣ ਲੱਗਾ। ਇੰਨਾ ਹੀ ਨਹੀਂ ਮੁਲਜ਼ਮਾਂ ਨੇ ਏਐਸਆਈ ਦੀ ਵਰਦੀ ਵੀ ਪਾੜ ਦਿੱਤੀ। ਪੱਗ ਵੀ ਉਤਾਰ ਦਿੱਤੀ। ਨੌਜਵਾਨ ਲੜਨ ਤੋਂ ਬਾਅਦ ਭੱਜਣ ਲੱਗਾ ਪਰ ਲੋਕਾਂ ਨੇ ਉਸ ਨੂੰ ਫੜ ਲਿਆ। ਲੋਕਾਂ ਨੇ ਉਸ ਦੀ ਕੁੱਟਮਾਰ ਕੀਤੀ। ਇਲਾਕਾ ਪੁਲਿਸ ਨੂੰ ਵੀ ਸੂਚਿਤ ਕੀਤਾ।


ਥਾਣਾ ਕੋਤਵਾਲੀ ਦੀ ਪੁਲਿਸ ਮੌਕੇ ’ਤੇ ਪੁੱਜ ਗਈ। ਜ਼ਖ਼ਮੀ ਏਐਸਆਈ ਦੀ ਪਛਾਣ ਕੁਲਜੀਤ ਸਿੰਘ ਵਜੋਂ ਹੋਈ ਹੈ। ਜ਼ਖਮੀ ਪੁਲਿਸ ਅਧਿਕਾਰੀ ਨੂੰ ਮੁੱਢਲੀ ਸਹਾਇਤਾ ਲਈ ਡਾਕਟਰ ਕੋਲ ਲਿਜਾਇਆ ਗਿਆ। ਪੀੜਤ ਨੇ ਕਿਹਾ ਕਿ ਉਹ ਅੰਦਰ ਕੋਈ ਕੰਮ ਕਰ ਰਿਹਾ ਸੀ ਕਿ ਅਚਾਨਕ ਹੀ ਉਸ ਨੇ ਆ ਕੇ ਹਮਲਾ ਕਰ ਦਿੱਤਾ। ਪੁਲਿਸ ਮੁਲਾਜ਼ਮ ਨੇ ਕਿਹਾ ਕਿ ਉਹ ਉਸ ਨੂੰ ਜਾਣਦਾ ਵੀ ਨਹੀਂ ਹੈ ਕਿ ਉਹ ਕੌਣ ਹੈ।


ਇਹ ਵੀ ਪੜ੍ਹੋ : Bhakra Dam News: ਬੀਬੀਐਮਬੀ ਦਾ ਬਿਆਨ; ਅਗਲੇ 4-5 ਦਿਨ ਖੁੱਲ੍ਹੇ ਰਹਿਣਗੇ ਭਾਖੜਾ ਡੈਮ ਦੇ ਫਲੱਡ ਗੇਟ


ਉਨ੍ਹਾਂ ਕਿਹਾ ਕਿ ਉਹ ਫੋਨ ਉਤੇ ਗੱਲ ਕਰ ਰਿਹਾ ਸੀ। ਲੋਕਾਂ ਨੇ ਮੁਲਜ਼ਮ ਨੂੰ ਕਾਬੂ ਕਰ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਏਐਸਆਈ ਕੁਲਦੀਪ ਨੇ ਦੱਸਿਆ ਕਿ ਉਨ੍ਹਾਂ ਦਾ ਧਿਆਨ ਫ਼ੋਨ 'ਤੇ ਸੀ, ਜਿਸ ਕਾਰਨ ਪਤਾ ਨਹੀਂ ਲੱਗ ਸਕਿਆ। ਫਿਲਹਾਲ ਦੋਸ਼ੀ ਨੌਜਵਾਨ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਮਾਮਲੇ ਦੀ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।


ਇਹ ਵੀ ਪੜ੍ਹੋ : American Gursikh Youth News: ਵਿਦੇਸ਼ੀ ਗੁਰਸਿੱਖ ਨੌਜਵਾਨ ਹੜ੍ਹ ਪੀੜਤਾਂ ਲਈ ਬਣਿਆ ਮਸੀਹਾ! ਇੰਝ ਕੀਤੀ ਲੋਕਾਂ ਦੀ ਮਦਦ


ਲੁਧਿਆਣਾ ਤੋਂ ਭਰਤ ਸ਼ਰਮਾ ਦੀ ਰਿਪੋਰਟ