Batala News: ਬਟਾਲਾ ਪੁਲਿਸ ਅਧੀਨ ਪੈਂਦੇ ਪਿੰਡ ਚੱਕ ਵਿਠਵਾ ਵਿੱਚ ਸ਼ਰਾਬੀ ਪਤੀ ਨੇ ਆਪਣੀ 55 ਸਾਲਾਂ ਪਤਨੀ ਉਪਰ ਦਾਤਰ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਇਤਲਾਹ ਮਿਲਦੇ ਹੀ ਮੌਕੇ ਉਪਰ ਪਹੁੰਚੀ ਪੁਲਿਸ ਟੀਮ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈਂਦੇ ਹੋਏ ਅਗਲੀ ਕਾਨੂੰਨੀ ਕਾਰਵਾਈ ਕੀਤੀ ਸ਼ੁਰੂ ਕਰ ਦਿੱਤੀ ਗਈ ਹੈ। ਕਾਤਲ ਪਤੀ ਫਰਾਰ ਦੱਸਿਆ ਜਾ ਰਿਹਾ ਹੈ।


COMMERCIAL BREAK
SCROLL TO CONTINUE READING

ਸਬੰਧਤ ਥਾਣਾ ਸ੍ਰੀ ਹਰਗੋਬਿੰਦਪੁਰ ਦੇ ਐਸਐਚਓ ਬਲਜੀਤ ਕੌਰ ਨੇ ਦੱਸਿਆ ਕਿ ਸ਼ਰਾਬੀ ਪਤੀ ਦਰਸ਼ਨ ਲਾਲ ਮਜ਼ਦੂਰੀ ਕਰਦਾ ਹੈ। ਸ਼ਰਾਬੀ ਹਾਲਾਤ ਵਿਚ ਉਸਨੇ ਆਪਣੀ 55 ਸਾਲਾਂ ਪਤਨੀ ਨਿਰਮਲ ਕੋਲੋਂ ਰੋਟੀ ਮੰਗੀ, ਉਸ ਵੇਲੇ ਨਿਰਮਲ ਬਰਤਨ ਧੋ ਰਹੀ ਸੀ। ਉਸ ਨੇ ਕਿਹਾ ਕਿ ਕੰਮ ਕਰਕੇ ਰੋਟੀ ਦਿੰਦੀ ਹੈ।


ਇਸੇ ਦੌਰਾਨ ਪਤੀ-ਪਤਨੀ ਦੀ ਆਪਸ ਵਿਚ ਕਹਾ ਸੁਣੀ ਹੋ ਗਈ ਤੇ ਸ਼ਰਾਬੀ ਹਾਲਤ ਵਿੱਚ ਗੁੱਸੇ ਵਿੱਚ ਆ ਕੇ ਦਰਸ਼ਨ ਲਾਲ ਨੇ ਦਾਤਰ ਨਾਲ ਵਾਰ ਕਰਦੇ ਹੋਏ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਨੇ ਕਿਹਾ ਕਿ ਕੇਸ ਦਰਜ ਕਰਦੇ ਹੋਏ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।



ਦੂਜੇ ਪਾਸੇ ਮੋਗਾ ਦੇ ਸੰਘਣੀ ਆਬਾਦੀ ਵਾਲੇ ਇਲਾਕੇ ਰਾਮਗੰਜ ਵਿਚ ਦਿਨ ਦਿਹਾੜੇ ਲੁਟੇਰਿਆਂ ਨੇ ਇਕ ਸੁਨਿਆਰੇ ਨੂੰ ਦੁਕਾਨ ਵਿਚ ਦਾਖਲ ਹੋ ਕਿ ਗੋਲ਼ੀ ਮਾਰ ਦਿੱਤੀ ਤੇ ਫਰਾਰ ਹੋ ਗਏ। ਜ਼ਖ਼ਮੀ ਸੁਨਿਆਰੇ ਨੂੰ ਐਂਬੂਲੈਂਸ ਰਾਹੀਂ ਲੁਧਿਆਣਾ ਵਿਖੇ ਲਿਜਾਇਆ ਜਾ ਰਿਹਾ ਹੈ।


ਇਹ ਵੀ ਪੜ੍ਹੋ : Canada News: ਕੈਨੇਡਾ 'ਚ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਭਾਰਤੀ ਵਿਦਿਆਰਥੀਆਂ ਨੂੰ ਰਾਹਤ! ਜਾਣੋ ਪੂਰਾ ਮਾਮਲਾ


ਮੌਕੇ 'ਤੇ ਪਹੁੰਚੀ ਪੁਲਿਸ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਘਾਲਣ 'ਚ ਜੁਟ ਗਈ। ਸੋਨਾ ਖਰੀਦਣ ਤੋਂ ਬਾਅਦ ਜਦੋਂ ਬਿੱਲ ਤਿਆਰ ਕੀਤਾ ਜਾ ਰਿਹਾ ਸੀ ਤਾਂ ਤਿੰਨ ਲੁਟੇਰਿਆਂ ਨੇ ਦੁਕਾਨ 'ਚ ਦਾਖਲ ਹੋ ਕੇ ਬਿੱਲ ਦੇਣ ਦੀ ਬਜਾਏ ਸ਼ਾਹੂਕਾਰ ਵਿੱਕੀ ਨੂੰ ਗੋਲ਼ੀ ਮਾਰ ਦਿੱਤੀ। ਗੋਲ਼ੀ ਚੱਲਦੇ ਹੀ ਦੁਕਾਨ 'ਚ ਹਫੜਾ-ਦਫੜੀ ਮੱਚ ਗਈ। ਮੌਕਾ ਮਿਲਦੇ ਹੀ ਲੁਟੇਰੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋ ਗਏ।


ਇਹ ਵੀ ਪੜ੍ਹੋ : Punjab News: ਪੁਲਿਸ ਤੇ BSF ਨੇ ਸ਼ੁਰੂ ਕੀਤਾ ਸਰਚ ਅਭਿਆਨ: ਖੇਤਾਂ 'ਚੋਂ ਮਿਲਿਆ ਇੱਕ ਹੋਰ ਪਾਕਿਸਤਾਨੀ ਡਰੋਨ


ਬਟਾਲਾ ਤੋਂ ਭੋਪਾਲ ਸਿੰਘ ਦੀ ਰਿਪੋਰਟ