Amritsar News: ਅੰਮ੍ਰਿਤਸਰ ਵਿੱਚ ਸ਼ਰੇਆਮ ਕਤਲ, ਲੁੱਟ-ਖੋਹ ਤੇ ਫਾਇਰਿੰਗ ਦੀਆਂ ਵਾਰਦਾਤਾਂ ਦਾ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਅਤੇ ਸਖਤੀ ਵੀ ਨਾਕਾਫੀ ਸਾਬਿਤ ਹੋ ਰਹੀ ਹੈ। ਤਾਜ਼ਾ ਮਾਮਲੇ ਵਿੱਚ ਦੋ ਭਰਾਵਾਂ ਉਪਰ ਫਾਇਰਿੰਗ ਕਰ ਦਿੱਤੀ ਗਈ, ਜਿਸ ਵਿੱਚ ਇੱਕ ਦੀ ਮੌਤ ਹੋ ਗਈ ਹੈ। ਅੰਮ੍ਰਿਤਸਰ ਦੇ ਥਾਣਾ ਘਰਿੰਡਾ ਦੇ ਪਿੰਡ ਰਣਗੜ੍ਹ ਇਲਾਕੇ ਵਿੱਚ ਸਿਆਸੀ ਰੰਜ਼ਿਸ਼ ਕਾਰਨ ਦੋ ਭਰਾਵਾਂ ਉਪਰ ਫਾਇਰਿੰਗ ਹੋਣ ਦੀ ਸੂਚਨਾ ਮਿਲੀ ਹੈ, ਜਿਸ ਵਿੱਚ ਵੱਡੇ ਭਰਾ ਦੀ ਲੱਤ ਵਿੱਚ ਗੋਲੀ ਲੱਗ ਹੈ।


COMMERCIAL BREAK
SCROLL TO CONTINUE READING

ਵੱਡਾ ਭਰਾ ਅੰਮ੍ਰਿਤਸਰ ਦੇ ਸਿਵਲ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ ਜਦਕਿ ਛੋਟੇ ਭਰਾ ਦੇ ਢਿੱਡ ਵਿੱਚ ਗੋਲੀ ਲੱਗਣ ਕਾਰਨ ਨਿੱਜੀ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ ਹੈ। ਇਸ ਸਬੰਧੀ ਗੋਲੀ ਦਾ ਸ਼ਿਕਾਰ ਬਿਕਰਮ ਸਿੰਘ ਤੇ ਉਸਦੇ ਬੇਟੇ ਸ਼ਮਸ਼ੇਰ ਨੇ ਦੱਸਿਆ ਕਿ ਸਿਆਸੀ ਰੰਜ਼ਿਸ਼ ਦੇ ਚੱਲਦੇ ਪਹਿਲਾ ਪਿੰਡ ਦੇ ਸਰਪੰਚ ਬੱਬੀ ਤੇ ਉਸਦੇ ਬੇਟੇ ਦੇ ਨਾਲ ਬਿਜਲੀ ਵਿਭਾਗ ਦੇ ਮੁਲਾਜ਼ਮ ਕਰਮਜੀਤ ਸਿੰਘ ਵੱਲੋਂ ਉਨ੍ਹਾਂ ਦੇ ਘਰ ਦੀ ਭੰਨਤੋੜ ਕੀਤੀ ਗਈ ਸੀ ਅਤੇ ਜਦੋਂ ਉਹ ਉਨ੍ਹਾਂ ਦੇ ਘਰ ਗੱਲਬਾਤ ਕਰਨ ਗਏ ਤਾਂ ਉਨ੍ਹਾਂ ਵੱਲੋਂ ਫਾਇਰਿੰਗ ਕਰਕੇ ਦੋਵੇਂ ਭਰਾਵਾਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ।


ਇਹ ਵੀ ਪੜ੍ਹੋ : Mukh Mantri Tirth Yatra: ਮੁੱਖ ਮੰਤਰੀ ਤੀਰਥ ਯਾਤਰਾ ਤੋਂ ਰੇਲਵੇ ਵਿਭਾਗ ਨੇ ਹੱਥ ਪਿੱਛੇ ਖਿੱਚੇ


ਇਸ ਵਿੱਚ ਵੱਡੇ ਭਰਾ ਦੇ ਲੱਤ ਵਿੱਚ ਗੋਲੀ ਲੱਗੀ ਜੋ ਕਿ ਅੰਮ੍ਰਿਤਸਰ ਦੇ ਸਿਵਲ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਹੈ ਅਤੇ ਛੋਟੇ ਭਰਾ ਦੇ ਪੇਟ ਵਿਚ ਗੋਲੀ ਲੱਗਣ ਕਾਰਨ ਨਿੱਜੀ ਹਸਪਤਾਲ ਵਿੱਚ ਉਸਦੀ ਮੌਤ ਹੋ ਗਈ ਹੈ। ਪੀੜਤ ਪਰਿਵਾਰ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਉੱਥੇ ਅਸੀਂ ਪੁਲਿਸ ਅਧਿਕਾਰੀਆਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਕੋਈ ਵੀ ਪੁਲਿਸ ਅਧਿਕਾਰੀ ਇਸ ਮਾਮਲੇ ਵਿੱਚ ਬੋਲਣ ਲਈ ਤਿਆਰ ਨਹੀਂ ਹੈ। ਪੁਲਿਸ ਕਹਿ ਰਹੀ ਹੈ ਕਿ ਜਾਂਚ ਤੋਂ ਬਾਅਦ ਹੀ ਗੱਲਬਾਤ ਕੀਤੀ ਜਾਵੇਗੀ।


ਇਹ ਵੀ ਪੜ੍ਹੋ : Ludhiana News: ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਪ੍ਰੋਗਰਾਮ ਦੌਰਾਨ ਨੌਜਵਾਨ ਦੇ ਮਾਰਿਆ ਥੱਪੜ, ਵੀਡੀਓ ਵਾਇਰਲ