Murder in Amritsar: ਅੰਮ੍ਰਿਤਸਰ ਵਿੱਚ ਵਾਰਦਾਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਅੰਮ੍ਰਿਤਸਰ ਦੀ ਇੰਦਰਾ ਕਲੋਨੀ ਦੇ ਇੱਕ ਘਰ ਵਿੱਚ ਵੜ੍ਹ ਕੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਨੇ ਮੌਕੇ ਉਪਰ ਪੁੱਜ ਕੇ ਬਾਰੀਕੀ ਨਾਲ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਪੁਲਿਸ ਨੂੰ ਘਰ ਵਿੱਚੋਂ ਲਾਸ਼ ਬਰਾਮਦ ਹੋਈ ਤੇ ਘਰ ਦਾ ਸਾਰਾ ਸਾਮਾਨ ਖਿਲਰਿਆ ਪਿਆ ਸੀ।


COMMERCIAL BREAK
SCROLL TO CONTINUE READING

ਪੁਲਿਸ ਨੂੰ ਲੁੱਟ ਦੀ ਵਾਰਦਾਤ ਦਾ ਖ਼ਦਸ਼ਾ ਜਾਪ ਰਿਹਾ ਹੈ। ਬਜ਼ੁਰਗ ਘਰ ਵਿੱਚ ਇਕੱਲਾ ਹੀ ਰਹਿੰਦਾ ਸੀ ਜਦਕਿ ਬਾਕੀ ਸਾਰਾ ਪਰਿਵਾਰ ਮੁੰਬਈ ਵਿੱਚ ਰਹਿੰਦਾ ਹੈ। ਬਜ਼ੁਰਗ ਦੀ ਪਛਾਣ ਗੁਲਸ਼ਨ ਸਿੰਘ ਸੋਢੀ (55) ਵਜੋਂ ਹੋਈ ਹੈ। ਬਜ਼ੁਰਗ ਦੀਆਂ ਦੋ ਧੀਆਂ ਹਨ, ਜਿਨ੍ਹਾਂ 'ਚੋਂ ਇੱਕ ਪਠਾਨਕੋਟ ਤੇ ਦੂਜੀ ਚੰਡੀਗੜ੍ਹ ਵਿੱਚ ਵਿਆਹੀ ਹੋਈ ਹੈ। ਵਾਰਦਾਤ ਦੀ ਜਾਣਕਾਰੀ ਮਿਲਦੇ ਹੀ ਏਸੀਪੀ ਵਰਿੰਦਰ ਖੋਸਾ ਘਟਨਾ ਸਥਾਨ ਉਪਰ ਪੁੱਜ ਗਏ।


ਇਹ ਵੀ ਪੜ੍ਹੋ : Sidhu Moosewala Murder case: ਸਿੱਧੂ ਮੂਸੇਵਾਲਾ ਕਤਲਕਾਂਡ 'ਚ NIA ਦਾ ਵੱਡਾ ਖੁਲਾਸਾ, ਪਾਕਿਸਤਾਨ ਨਾਲ ਜੁੜੇ ਤਾਰ


ਪੁਲਿਸ ਨੇ ਨੇੜੇ ਲੱਗੇ ਸੀਸੀਟੀਵੀ ਵੀ ਖੰਗਾਲੇ ਸ਼ੁਰੂ ਕਰ ਦਿੱਤੇ ਹਨ, ਜਿਨ੍ਹਾਂ ਵਿੱਚ ਪਤਾ ਲੱਗਾ ਕਿ ਚਾਰ ਬਦਮਾਸ਼ ਘਰ ਵਿੱਚ ਦਾਖ਼ਲ ਹੋਏ ਸਨ। ਉਨ੍ਹਾਂ ਦੱਸਿਆ ਕਿ ਘਰ ਦਾ ਸਾਰਾ ਸਾਮਾਨ ਖਿਲਰਿਆ ਪਿਆ ਸੀ, ਹੁਣ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਬਦਮਾਸ਼ਾਂ ਨੇ ਘਰ ਵਿਚੋਂ ਕੁਝ ਲੁੱਟਿਆ ਹੈ ਜਾਂ ਨਹੀਂ। ਫਿਲਹਾਲ ਪੁਲਿਸ ਨੇ ਅਣਪਛਾਤੇ ਬਦਮਾਸ਼ਾਂ ਖਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।


ਇਸ ਵਾਰਦਤਾ ਸਬੰਧੀ ਪੁਲਿਸ ਦੇ ਸੀਨੀਅਰ ਅਧਿਕਾਰੀ ਏਸੀਪੀ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਇੰਦਰਾ ਕਲੋਨੀ ਦੇ ਘਰ ਵਿਚੋਂ ਲਾਸ਼ ਬਰਾਮਦ ਹੋਈ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਇਹ ਮਾਮਲਾ ਚੋਰੀ ਦਾ ਲੱਗ ਰਿਹਾ। ਮ੍ਰਿਤਕ ਦੇ ਸਿਰ 'ਤੇ ਵੀ ਸੱਟ ਦੇ ਨਿਸ਼ਾਨ ਵੀ ਹਨ। ਪੁਲਿਸ ਵੱਲੋਂ ਮਾਮਲੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਪਰਿਵਾਰ ਕੋਲੋਂ ਪਤਾ ਲਗਾਇਆ ਜਾ ਰਿਹਾ ਹੈ ਕਿ ਕਿੰਨੇ ਰੁਪਏ ਦੀ ਚੋਰੀ ਹੋਏ ਹਨ।


ਇਹ ਵੀ ਪੜ੍ਹੋ : Punjab News: ਅੱਜ ਤੋਂ ਮੁੜ ਬਦਲਿਆ ਪੰਜਾਬ ਦੇ ਸਰਕਾਰੀ ਦਫਤਰਾਂ ਦਾ ਸਮਾਂ