Fazilka Murder : ਦਿਨ-ਦਿਹਾੜੇ ਪਿਓ-ਪੁੱਤ ਨਿਹੰਗ ਸਿੰਘਾਂ ਦਾ ਰਿਸ਼ਤੇਦਾਰਾਂ ਨੇ ਕੀਤਾ ਕਤਲ
Fazilka Murder : ਫਾਜ਼ਿਲਕਾ ਦੇ ਪਿੰਡ ਮਾਹੂਆਣਾ `ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲ ਰਹੇ ਝਗੜੇ ਨੇ ਖੂਨੀ ਰੂਪ ਲੈ ਲਿਆ ਅਤੇ ਇਸ ਝਗੜੇ ਦੌਰਾਨ ਦੋਹਰੇ ਕਤਲ ਨੂੰ ਅੰਜਾਮ ਦਿੱਤਾ ਗਿਆ।
Fazilka Murder Case: ਫਾਜ਼ਿਲਕਾ ਦੇ ਪਿੰਡ ਮਾਹੂਆਣਾ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲ ਰਹੇ ਝਗੜੇ ਨੇ ਖੂਨੀ ਰੂਪ ਲੈ ਲਿਆ ਅਤੇ ਇਸ ਝਗੜੇ ਦੌਰਾਨ ਦੋਹਰੇ ਕਤਲ ਨੂੰ ਅੰਜਾਮ ਦਿੱਤਾ ਗਿਆ। ਦਰਅਸਲ ਨਿਹੰਗ ਸਿੰਘਾਂ ਦੀ ਆਪਸੀ ਦੁਸ਼ਮਣੀ ਕਾਰਨ ਬੱਸ ਸਟੈਂਡ 'ਤੇ ਦੋ ਨਿਹੰਗ ਸਿੰਘਾਂ ਦਾ ਕਤਲ ਕਰ ਦਿੱਤਾ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਨਿਹੰਗ ਸਿੰਘ ਪ੍ਰਤਾਪ ਸਿੰਘ ਅਤੇ ਗਗਨਦੀਪ ਸਿੰਘ ਪਿਉ-ਪੁੱਤਰ ਦਾ ਆਪਣੇ ਹੀ ਰਿਸ਼ਤੇਦਾਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ ਹੈ। ਇੱਕ ਦਿਨ ਪਹਿਲਾਂ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਹੋਇਆ ਸੀ। ਇਸ ਦੇ ਬਾਵਜੂਦ ਦੋਵਾਂ ਧਿਰਾਂ ਵਿਚਾਲੇ ਲੜਾਈ ਨੇ ਖ਼ੂਨੀ ਰੂਪ ਲੈ ਲਿਆ ਅਤੇ ਇਸ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਫਾਜ਼ਿਲਕਾ 'ਚ ਆਪਸੀ ਵਿਵਾਦ ਕਾਰਨ ਨਿਹੰਗ ਪਿਓ-ਪੁੱਤ ਦਾ ਕਤਲ ਕਰ ਦਿੱਤਾ ਗਿਆ। ਕਾਤਲ ਉਨ੍ਹਾਂ ਦੇ ਰਿਸ਼ਤੇਦਾਰ ਹੀ ਦੱਸੇ ਜਾ ਰਹੇ ਹਨ। ਦੋਵਾਂ ਧਿਰਾਂ ਵਿੱਚ ਪਹਿਲਾਂ ਹੀ ਦੁਸ਼ਮਣੀ ਚੱਲ ਰਹੀ ਸੀ। ਇਸ ਕਾਰਨ ਹਥੌੜੇ ਅਤੇ ਹੋਰ ਹਥਿਆਰਾਂ ਨਾਲ ਵਾਰ ਕਰਕੇ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਅਨੁਸਾਰ ਪਿੰਡ ਬੋਦਲਾ ਵਾਸੀ ਨਿਹੰਗ ਪ੍ਰਤਾਪ ਸਿੰਘ ਅਤੇ ਉਸ ਦੇ ਪੁੱਤਰ ਗਗਨਦੀਪ ਦਾ ਆਪਣੇ ਹੀ ਰਿਸ਼ਤੇਦਾਰਾਂ ਨਾਲ ਝਗੜਾ ਚੱਲ ਰਿਹਾ ਸੀ। ਇਸ ਸਬੰਧੀ ਕੁਝ ਦਿਨ ਪਹਿਲਾਂ ਉਨ੍ਹਾਂ ਦਾ ਸਮਝੌਤਾ ਵੀ ਹੋਇਆ ਸੀ। ਇਸ ਤੋਂ ਬਾਅਦ ਸ਼ਨਿੱਚਰਵਾਰ ਨੂੰ ਮੁਲਜ਼ਮ ਦਿਲਬਾਗ ਸਿੰਘ, ਸੰਦੀਪ ਸਿੰਘ ਅਤੇ ਵਿਕਰਮ ਸਿੰਘ ਨੇ ਦੋਵਾਂ ਦਾ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ : Punjab News: ਟ੍ਰਾਂਸਪੋਰਟ ਵਿਭਾਗ ਦੀ ਵੱਡੀ ਕਾਰਵਾਈ, ਵੱਡੇ ਸਿਆਸੀ ਲੋਕਾਂ ਦੀਆਂ ਬੱਸਾਂ ਦੇ ਪਰਮਿਟ ਕੀਤੇ ਰੱਦ
ਪੁਲਿਸ ਨੇ ਦੱਸਿਆ ਕਿ ਮੁਲਜ਼ਮ ਦਿਲਬਾਗ ਸਿੰਘ ਮ੍ਰਿਤਕ ਪ੍ਰਤਾਪ ਸਿੰਘ ਦਾ ਭਰਾ ਹੈ ਜਦਕਿ ਸੰਦੀਪ ਅਤੇ ਵਿਕਰਮ ਉਸ ਦੇ ਭਤੀਜੇ ਹਨ। ਇਸ ਸਬੰਧੀ ਐਸਪੀ (ਡੀ) ਮਨਜੀਤ ਸਿੰਘ ਨੇ ਦੱਸਿਆ ਕਿ ਕਤਲ ਦੀ ਇਹ ਘਟਨਾ ਆਪਸੀ ਰੰਜਿਸ਼ ਕਾਰਨ ਵਾਪਰੀ ਹੈ। ਮਾਮਲਾ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੌਕੇ 'ਤੇ ਹੋਏ ਝਗੜੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਮੁਲਜ਼ਮਾਂ ਨੇ ਕਤਲ ਕਰਨ ਲਈ ਘੋਟਣੇ ਤੇ ਹੋਰ ਹਥਿਆਰ ਦੀ ਵਰਤੋਂ ਕੀਤੀ ਸੀ।
ਇਹ ਵੀ ਪੜ੍ਹੋ : ICICI Bank Fraud Case: ਆਈਸੀਆਈਸੀਆਈ ਬੈਂਕ ਨਾਲ ਆਨਲਾਈਨ 15 ਕਰੋੜ ਰੁਪਏ ਦੀ ਠੱਗੀ; ਮਾਮਲਾ ਦਰਜ