Moga Murder News:  ਮੋਗਾ ਦੇ ਪਿੰਡ ਤਾਰੇਵਾਲਾ 'ਚ 22-23 ਸਾਲ ਦੀ ਲੜਕੀ ਦੀ ਲਾਸ਼ ਮਿਲਣ ਮਗਰੋਂ ਸਨਸਨੀ ਫੈਲ ਗਈ। ਮੋਗਾ ਦੀ ਸਮਾਜ ਸੇਵੀ ਸੰਸਥਾ ਰਾਹੀਂ ਥਾਣਾ ਚੜਿੱਕ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸ਼ਨਾਖਤ ਲਈ ਮੋਗਾ ਦੇ ਸਰਕਾਰੀ ਹਸਪਤਾਲ 'ਚ ਰਖਵਾਇਆ ਸੀ ਅਤੇ ਜਦੋਂ ਆਸ-ਪਾਸ ਦੇ ਲੋਕਾਂ ਨੂੰ ਲੜਕੀ ਦੀ ਸ਼ਨਾਖਤ ਲਈ ਬੁਲਾਇਆ ਗਿਆ ਤਾਂ ਉਨ੍ਹਾਂ ਨੇ ਲਾਸ਼ ਦੀ ਪਛਾਣ ਕਰ ਲਈ।


COMMERCIAL BREAK
SCROLL TO CONTINUE READING

ਲੜਕੀ ਦੀ ਪਛਾਣ ਰਮਨਦੀਪ ਕੌਰ ਵਜੋਂ ਹੋਈ। ਲੜਕੀ ਦੀ ਪਛਾਣ ਉਸ ਦੀ ਚੁੰਨੀ ਤੋਂ ਹੋਈ, ਜਿਸ ਦੇ ਪੈਰ ਬੰਨ੍ਹੇ ਹੋਏ ਸਨ। ਪਹਿਲਾਂ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ ਪਰ ਬਾਅਦ ਵਿੱਚ ਜਦੋਂ ਡੂੰਘਾਈ ਨਾਲ ਜਾਂਚ ਕੀਤੀ ਗਈ ਤਾਂ ਪਤਾ ਲੱਗਿਆ ਕਿ ਇਹ ਲੜਕੀ ਰਮਨਦੀਪ ਕੌਰ ਪਿੰਡ ਤਾਰੇਵਾਲਾ ਦੀ ਵਸਨੀਕ ਹੈ ਅਤੇ ਮੋਗਾ ਦੀ ਇੱਕ ਕਲੋਨੀ ਵਿੱਚ ਇੱਕ ਘਰ ਵਿੱਚ ਕੰਮ ਕਰਦੀ ਹੈ ਅਤੇ 11 ਤਰੀਕ ਨੂੰ ਜਦੋਂ ਉਹ ਕੰਮ ਕਰਨ ਪੁੱਜੀ ਸੀ ਅਤੇ ਘਰ ਨਾ ਪੁੱਜਣ 'ਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ। ਪੁਲਿਸ ਨੇ ਲਾਸ਼ ਦੀ ਸਨਾਖਤ ਕਰਨ ਤੋਂ ਬਾਅਦ ਬਾਰੀਕੀ ਨਾਲ ਜਾਂਚ ਆਰੰਭ ਕਰ ਦਿੱਤੀ ਸੀ। ਇਹ ਵੀ ਪੜ੍ਹੋ : India-Canada news: ਕੈਨੇਡਾ ਤੋਂ ਭਾਰਤ ਆਉਣ ਵਾਲਿਆਂ ਨੂੰ ਨਹੀਂ ਮਿਲੇਗਾ ਵੀਜ਼ਾ, ਭਾਰਤ ਸਕਰਾਰ ਨੇ ਲਗਾਈ ਰੋਕ


ਜਦੋਂ ਪੁਲਿਸ ਨੇ ਇਸ ਦੀ ਬਾਰੀਕੀ ਨਾਲ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਲੜਕੀ ਦਾ ਕਤਲ ਉਸ ਦੇ ਪਿਤਾ ਬਲਦੇਵ ਸਿੰਘ ਨੇ ਹੀ ਕੀਤਾ ਸੀ ਤੇ ਉਸ ਦਾ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਖੂਹ 'ਚ ਸੁੱਟ ਦਿੱਤੀ ਸੀ। ਕਤਲ ਦੇ ਪਿੱਛੇ ਦਾ ਕਾਰਨ ਇਹ ਸੀ ਕਿ ਪਿਤਾ ਨੂੰ ਆਪਣੀ ਧੀ ਦੇ ਚਰਿੱਤਰ 'ਤੇ ਸ਼ੱਕ ਸੀ ਅਤੇ ਇਸ ਸ਼ੱਕ ਕਾਰਨ ਹੀ ਪਿਤਾ ਨੇ ਰਿਸ਼ਤਿਆਂ ਦੀ ਪਰਵਾਹ ਨਾ ਕਰਦਿਆਂ ਆਪਣੀ ਧੀ ਨੂੰ ਮੌਤ ਘਾਟ ਉਤਾਰ ਦਿੱਤਾ ਹੈ। ਦੋਸ਼ੀ ਪਿਤਾ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ : Canada News: 'ਗੁਰਪਤਵੰਤ ਸਿੰਘ ਪੰਨੂ ਨੇ ਹਿੰਦੂ-ਕੈਨੇਡੀਅਨਾਂ ਨੂੰ ਕੈਨੇਡਾ ਛੱਡ ਕੇ ਭਾਰਤ ਜਾਣ ਲਈ ਕਿਹਾ', ਕੈਨੇਡੀਅਨ ਐਮਪੀ ਚੰਦਰ ਆਰੀਆ ਦਾ ਬਿਆਨ