Sujanpur News: ਵਿਆਹੁਤਾ ਔਰਤ ਤੋਂ ਤੰਗ ਆ ਕੇ ਨੌਜਵਾਨ ਨੇ ਦਿੱਤੀ ਜਾਨ, ਪਰਿਵਾਰ ਨੇ ਥਾਣੇ ਅੱਗੇ ਲਗਾਇਆ ਧਰਨਾ
Sujanpur News: ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਤੋਂ ਭੜਕੇ ਮ੍ਰਿਤਕ ਦੇ ਪਰਿਵਾਰ ਦੇ ਮੈਂਬਰਾਂ ਨੇ ਥਾਣੇ ਮੂਹਰੇ ਧਰਨਾ ਲਗਾ ਕੇ ਇਨਸਾਫ਼ ਦੀ ਮੰਗ ਕੀਤੀ ਹੈ।
Sujanpur News: ਲੜਕੇ ਵੱਲੋਂ ਲੜਕੀ ਨੂੰ ਤੰਗ-ਪਰੇਸ਼ਾਨ ਕਰਨ ਦੀਆਂ ਘਟਨਾਵਾਂ ਸਮਾਜ ਵਿੱਚ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਜਿਸ ਵਿੱਚ ਇਹ ਘਟਨਾਵਾਂ ਅੰਤ ਵਿੱਚ ਭਿਆਨਕ ਰੂਪ ਧਾਰਨ ਕਰ ਲੈਂਦੀਆਂ ਹਨ ਪਰ ਬਹੁਤ ਘੱਟ ਅਜਿਹੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ, ਜਿਨ੍ਹਾਂ ਵਿੱਚ ਲੜਕੀ ਵੱਲੋਂ ਲੜਕੇ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਹੋਵੇ। ਪਰ ਅਜਿਹਾ ਹੀ ਇੱਕ ਮਾਮਲਾ ਸੁਜਾਨਪੁਰ ਤੋਂ ਸਾਹਮਣੇ ਆਇਆ ਹੈ।
ਵਿਆਹੁਤਾ ਔਰਤ ਤੋਂ ਤੰਗ ਆ ਕੇ ਸੁਜਾਨਪੁਰ ਦੇਹਾਤੀ ਦੇ ਨੌਜਵਾਨ ਨੇ ਜ਼ਹਿਰ ਨਿਗਲ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਲੜਕੇ ਦਾ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਉਸ ਨੇ ਆਪਬੀਤੀ ਸੁਣਾਈ ਹੈ। ਇਸ ਤੋਂ ਬਾਅਦ ਪਰਿਵਾਰ ਨੇ ਥਾਣੇ ਦੇ ਬਾਹਰ ਧਰਨਾ ਲਗਾ ਕੇ ਇਨਸਾਫ਼ ਦੀ ਮੰਗ ਕੀਤੀ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਵਿਆਹੁਤਾ ਔਰਤ ਲੜਕੇ ਉਤੇ ਵਿਆਹ ਦਾ ਦਬਾਅ ਬਣਾ ਰਹੀ ਸੀ।
ਪੁਲਿਸ ਨੇ ਮੁਲਜ਼ਮ ਔਰਤ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਨੌਜਵਾਨ ਨੇ ਆਪਣੀ ਵੀਡੀਓ ਵਿੱਚ ਦੱਸਿਆ ਹੈ ਵਿਆਹੁਤਾ ਔਰਤ ਵੱਲੋਂ ਤੰਗ ਕਰਨ ਕਰਕੇ ਉਹ ਇਹ ਕਦਮ ਚੁੱਕਣ ਲਈ ਮਜਬੂਰ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਰਿਵਾਰ ਦੇ ਜੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਨੇ ਕਿਸੇ ਲੜਕੀ ਦੇ ਦਬਾਅ ਵਿੱਚ ਆ ਕੇ ਜ਼ਹਿਰ ਨਿਗਲ ਲਿਆ ਹੈ, ਜਿਸ ਕਾਰਨ ਉਸ ਦੀ ਜਾਨ ਚਲੀ ਗਈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਇਸ ਕਾਰਨ ਉਹ ਧਰਨਾ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜੇ ਪੁਲਿਸ ਹੁਣ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਆਪਣੇ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Punjab News: 'ਕਾਂਗਰਸ ਨੂੰ "ਸਰਕਾਰੀ ਪਾਰਟੀ" ਆਖੀਏ ਜਾਂ "ਵਿਰੋਧੀ ਪਾਰਟੀ”?' ਸੁਨੀਲ ਜਾਖੜ ਦਾ CM ਭਗਵੰਤ ਮਾਨ ਨੂੰ ਸਵਾਲ
ਦੂਜੇ ਪਾਸੇ ਜਦ ਸਬੰਧਤ ਪੁਲਿਸ ਥਾਣੇ ਦੇ ਮੁਖੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਜਿਸ ਦਿਨ ਉਕਤ ਨੌਜਵਾਨ ਦੀ ਮੌਤ ਹੋਈ ਸੀ ਉਸ ਸਮੇਂ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਸੀ ਤੇ ਅੱਜ ਇਹ ਕੁਝ ਵੀਡੀਓ ਸਾਹਮਣੇ ਆਏ ਹਨ, ਜਿਸ ਦੀ ਜਾਂਚ ਕੀਤੀ ਜਾਵੇਗੀ। ਘੋਖ ਤੋਂ ਬਾਅਦ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ : Vijay Sampla Resigned News: ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਦਿੱਤਾ ਅਸਤੀਫ਼ਾ