ਸ਼ਰਾਬ ਮਾਫੀਆ ਖਿਲਾਫ ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ, ਇਨ੍ਹੀ ਸ਼ਰਾਬ ਕੀਤੀ ਬਰਾਮਦ

 ਇਸ ਤੋਂ ਇਲਾਵਾ ਪੁਲਿਸ ਨੇ 20 ਲੋਕਾਂ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।   

ਸ਼ਰਾਬ ਮਾਫੀਆ ਖਿਲਾਫ ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ, ਇਨ੍ਹੀ ਸ਼ਰਾਬ ਕੀਤੀ ਬਰਾਮਦ
ਸ਼ਰਾਬ ਮਾਫੀਆ ਖਿਲਾਫ ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ, ਇਨ੍ਹੀ ਸ਼ਰਾਬ ਕੀਤੀ ਬਰਾਮਦ

ਰਾਜੇਸ਼ ਖੱਤਰੀ/ਫਿਰੋਜ਼ਪੁਰ: ਪੰਜਾਬ ਦੇ ਮਾਝੇ ਇਲਾਕੇ 'ਚ ਜ਼ਹਿਰੀਲੀ ਸ਼ਰਾਬ ਨੇ ਕਈ ਪਰਿਵਾਰਾਂ ਤਬਾਹ, ਕਈ ਮਾਵਾਂ ਦੇ ਪੁੱਤ ਤੇ ਭੈਣਾਂ ਤੋਂ ਵੀਰ ਖੋਹ ਲਏ, ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੀ ਹਰਕਤ 'ਚ ਆ ਰਿਹਾ ਹੈ। ਜਿਸ ਦੌਰਾਨ ਫਿਰੋਜ਼ਪੁਰ ਪੁਲਿਸ ਨੇ ਸ਼ਰਾਬ ਮਾਫੀਆ ਖਿਲਾਫ ਕਾਰਵਾਈ ਕਰਦਿਆਂ ਜ਼ਿਲ੍ਹੇ 'ਚ ਕਈ ਜਗਾਵਾਂ ਤੋਂ 524 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਅਤੇ 700 ਲੀਟਰ ਕੱਚੀ ਸ਼ਰਾਬ ਲਾਹਣ ਬਰਾਮਦ ਕੀਤੀ ਹੈ।  ਇਸ ਤੋਂ ਇਲਾਵਾ ਪੁਲਿਸ ਨੇ 20 ਲੋਕਾਂ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: 64 ਪਹੁੰਚਿਆ ਤਰਨਤਾਰਨ 'ਚ ਜ਼ਹਿਰੀਲੀ ਸ਼ਰਾਬ ਨਾਲ ਮੌਤ ਦਾ ਅੰਕੜਾ,ਕੁੱਲ ਮ੍ਰਿਤਕਾਂ ਦੀ ਗਿਣਤੀ 86

ਤੁਹਾਨੂੰ ਦੱਸ ਦੇਈਏ ਕਿ ਪਟਿਆਲਾ ਪੁਲਿਸ ਨੇ ਹਲਕਾ ਘਨੌਰ 'ਚ ਨਕਲੀ ਸ਼ਰਾਬ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ। ਪਟਿਆਲਾ ਪੁਲਿਸ ਨੇ ਵੱਖ-ਵੱਖ ਪਿੰਡਾਂ ਵਿੱਚੋਂ ਵੱਡੀ ਮਾਤਰਾ 'ਚ ਨਾਜਾਇਜ਼ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਨੇ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। 

ਇਹ ਵੀ ਪੜ੍ਹੋ: ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਮਗਰੋਂ ਜਾਗੀ ਪਟਿਆਲਾ ਪੁਲਿਸ, ਕੀਤੀ ਇਹ ਵੱਡੀ ਕਾਰਵਾਈ

ਜ਼ਿਕਰਯੋਗ ਹੈ ਕਿ ਤਰਨਤਾਰਨ,ਅੰਮ੍ਰਿਤਸਰ,(Amritsar) ਬਟਾਲਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਦਾ ਅੰਕੜਾ ਵਧ ਦਾ ਜਾ ਰਿਹਾ ਹੈ,ਹੁਣ ਤੱਕ 86 ਲੋਕਾਂ ਦੀ ਮੌਤ ਹੋ ਗਈ ਹੈ, ਤਰਨਤਾਰਨ ਵਿੱਚ ਹੁਣ ਤੱਕ 64   ਲੋਕਾਂ ਦੀ ਜ਼ਹਿਰੀ ਸ਼ਰਾਬ ਪੀਣ ਨਾਲ ਮੌਤ ਹੋ ਚੁੱਕੀ ਹੈ ਜਦਕਿ  ਅੰਮ੍ਰਿਤਸਰ 12 ਲੋਕ ਇਸ ਜ਼ਹਿਰ ਦਾ ਸ਼ਿਕਾਰ ਹੋ ਚੁੱਕੇ ਹਨ। 

Watch Live Tv-