Jagtar Singh Tara News: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਵਿੱਚ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਜਗਤਾਰ ਸਿੰਘ ਤਾਰਾ ਨੂੰ ਪੈਰੋਲ ਦਿੱਤੀ ਹੈ। ਜਗਤਾਰ ਤਾਰਾ ਨੂੰ ਤਿੰਨ ਦਸੰਬਰ ਨੂੰ ਸਵੇਰੇ 11 ਵਜੇ ਤੋਂ 1 ਵਜੇ ਤੱਕ ਦੀ ਪੈਰੋਲ ਮਿਲੀ ਹੈ। ਦਰਅਸਲ ਜਗਤਾਰ ਸਿੰਘ ਤਾਰਾ ਦੇ ਭਰਾ ਦੀ ਅਪ੍ਰੈਲ ਵਿੱਚ ਮੌਤ ਹੋ ਗਈ ਸੀ ਜਿਸ ਕਾਰਨ ਤਾਰਾ ਨੇ ਆਪਣੀ ਭਤੀਜੀ ਦੇ ਵਿਆਹ ਲਈ ਪੈਰੋਲ ਦੀ ਮੰਗ ਕੀਤੀ ਸੀ। ਹਾਲਾਂਕਿ ਤਾਰਾ ਨੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਪੈਰੋਲ ਦੇਣ ਦੀ ਮੰਗ ਕੀਤੀ ਸੀ।

 

ਤਾਰਾ ਨੂੰ ਆਪਣੀ ਭਤੀਜੀ ਦੇ ਵਿਆਹ ਲਈ 3 ਦਸੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਪੈਰੋਲ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਤਾਰਾ ਦੇ ਭਰਾ ਦੀ ਅਪ੍ਰੈਲ 'ਚ ਮੌਤ ਹੋ ਗਈ ਸੀ ਪਰ ਉਸ ਸਮੇਂ ਤਾਰਾ ਨੂੰ ਜ਼ਮਾਨਤ ਨਹੀਂ ਮਿਲੀ ਸੀ। ਹੁਣ ਹਾਈ ਕੋਰਟ ਨੇ ਭਤੀਜੀ ਦੇ ਵਿਆਹ ਲਈ ਪੈਰੋਲ ਦੇ ਦਿੱਤੀ ਹੈ। ਦੱਸ ਦੇਈਏ ਕਿ ਤਾਰਾ ਦੇ ਵਕੀਲ ਨੇ ਕਿਹਾ ਸੀ ਕਿ 3 ਦਸੰਬਰ ਨੂੰ ਉਸ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਪੈਰੋਲ ਦਿੱਤੀ ਜਾਵੇ ਪਰ ਵਿਚਾਰ ਕਰਨ ਤੋਂ ਬਾਅਦ ਅਦਾਲਤ ਨੇ ਉਸ ਨੂੰ 2 ਘੰਟੇ ਲਈ ਪੈਰੋਲ ਦੇ ਦਿੱਤੀ।

ਤਾਰਾ ਨੇੜੇ ਪੰਜਾਬ ਪੁਲਿਸ ਦੀ ਸੁਰੱਖਿਆ ਹਰ ਸਮੇਂ ਤਾਇਨਾਤ ਰਹੇਗੀ। ਠੀਕ ਦੋ ਘੰਟੇ ਬਾਅਦ ਉਸ ਨੂੰ ਦੁਬਾਰਾ ਜੇਲ੍ਹ ਆਉਣਾ ਪਵੇਗਾ। ਹਾਲਾਂਕਿ ਤਾਰਾ ਨੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਪੈਰੋਲ ਦੇਣ ਦੀ ਮੰਗ ਕੀਤੀ ਸੀ। ਤਾਰਾ ਦੀ ਭਤੀਜੀ ਦਾ ਵਿਆਹ ਰੋਪੜ ਦੇ ਪਿੰਡ ਮੁਗਲ ਮਾਜਰੀ ਦੇ ਗੁਰਦੁਆਰਾ ਸਾਹਿਬ ਵਿਖੇ 3 ਦਸੰਬਰ ਨੂੰ ਹੋਣਾ ਹੈ।

ਬੇਅੰਤ ਸਿੰਘ ਦਾ 1995 'ਚ ਕਰ ਦਿੱਤਾ ਗਿਆ ਸੀ ਕਤਲ 

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਤਾਰਾ ਦੀ 31 ਅਗਸਤ 1995 ਨੂੰ ਹੱਤਿਆ ਕਰ ਦਿੱਤੀ ਗਈ ਸੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਪੰਜਾਬ-ਹਰਿਆਣਾ ਸਕੱਤਰੇਤ ਦੇ ਬਾਹਰ ਆਪਣੀ ਕਾਰ ਵਿੱਚ ਬੈਠੇ ਸਨ। ਫਿਰ ਇਕ ਖਾਲਿਸਤਾਨੀ ਅੱਤਵਾਦੀ ਨੇ ਮਨੁੱਖੀ ਬੰਬ ਬਣਾ ਕੇ ਉਸ ਦੇ ਨੇੜੇ ਆ ਕੇ ਉਨ੍ਹਾਂ ਨੂੰ ਮਾਰ ਦਿੱਤਾ।