Batala Firing News: ਬਟਾਲਾ ਪੁਲਿਸ ਅਧੀਨ ਪੈਂਦੇ ਪਿੰਡ ਕੋਟਲਾ ਬੱਝਾ ਸਿੰਘ ਵਿੱਚ ਖੇਤਾਂ ਵਿਚੋਂ ਪਸ਼ੂਆਂ ਦਾ ਚਾਰਾ ਲੈਣ ਗਏ ਨੌਜਵਾਨ ਨੂੰ ਚਾਰ ਲੁਟੇਰਿਆਂ ਨੇ ਲੁੱਟ ਦੀ ਨੀਅਤ ਨਾਲ ਗੋਲੀ ਮਾਰ ਦਿੱਤੀ।
Trending Photos
Batala Firing News: ਬਟਾਲਾ ਪੁਲਿਸ ਜ਼ਿਲ੍ਹੇ ਅਧੀਨ ਲੁੱਟ-ਖੋਹ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਨਜ਼ਰ ਆ ਰਹੀਆਂ ਹਨ। ਤਾਜ਼ਾ ਮਾਮਲਾ ਬਟਾਲਾ ਪੁਲਿਸ ਅਧੀਨ ਪੈਂਦੇ ਪਿੰਡ ਕੋਟਲਾ ਬੱਝਾ ਸਿੰਘ ਤੋਂ ਸਾਹਮਣੇ ਆਇਆ ਹੈ ਜਿਥੇ ਦੇਰ ਦੁਪਹਿਰੇ ਹੀ ਖੇਤਾਂ ਵਿਚੋਂ ਪਸ਼ੂਆਂ ਦਾ ਚਾਰਾ ਲੈਣ ਗਏ 18 ਸਾਲਾਂ ਨੌਜਵਾਨ ਹਰਗੁਨ ਪ੍ਰੀਤ ਸਿੰਘ ਨੂੰ ਚਾਰ ਲੁਟੇਰਿਆਂ ਨੇ ਲੁੱਟ ਦੀ ਨੀਅਤ ਨਾਲ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਤੇ ਫਰਾਰ ਹੋ ਗਏ।
ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਬਟਾਲਾ ਦੇ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਉਥੇ ਹੀ ਪੁਲਿਸ ਵੱਲੋਂ ਇਸ ਘਟਨਾ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਥੇ ਹੀ ਜ਼ਖਮੀ ਨੌਜਵਾਨ ਦੇ ਚਾਚਾ ਅਮਰਜੀਤ ਸਿੰਘ ਨੇ ਦੱਸਿਆ ਕਿ ਉਹ ਦੇਰ ਦੁਪਹਿਰ ਸਮੇਂ ਆਪਣੇ ਖੇਤਾਂ ਵਿਚੋਂ ਚਾਰਾ ਲੈ ਕੇ ਵਾਪਸ ਆ ਰਹੇ ਸੀ ਤਾਂ ਰਸਤੇ ਵਿਚ ਉਨ੍ਹਾਂ ਨੇ ਦੇਖਿਆ ਕਿ ਕੁਝ ਨੌਜਵਾਨ ਆਪਸ ਵਿਚ ਗੁਥਮ-ਗੁੱਥੀ ਹੋ ਰਹੇ ਸੀ, ਜਿਨ੍ਹਾਂ ਵਿੱਚੋਂ ਚਾਰ ਨੌਜਵਾਨਾਂ ਨੇ ਆਪਣੇ ਚਿਹਰੇ ਕੱਪੜੇ ਨਾਲ ਢੱਕੇ ਹੋਏ ਸੀ ਜਦੋਂ ਉਨ੍ਹਾਂ ਵੱਲੋਂ ਆਵਾਜ਼ ਲਗਾਈ ਗਈ ਤਾਂ ਉਨ੍ਹਾਂ ਨੇ ਇੱਕ ਨੌਜਵਾਨ ਦੇ ਗੋਲੀ ਮਾਰ ਦਿੱਤੀ ਤੇ ਉਹ ਚਾਰੋਂ ਨੌਜਵਾਨਾਂ ਭੱਜ ਗਏ।
ਇਹ ਵੀ ਪੜ੍ਹੋ : Mahatma Gandhi Jayanti 2023: ਮਹਾਤਮਾ ਗਾਂਧੀ ਕਿਵੇਂ ਬਣੇ 'ਰਾਸ਼ਟਰਪਿਤਾ', ਜਾਣੋ ਉਨ੍ਹਾਂ ਦੇ ਜੀਵਨ ਨਾਲ ਜੁੜੀਆਂ ਪ੍ਰੇਰਨਾਦਾਇਕ ਗੱਲਾਂ
ਉਨ੍ਹਾਂ ਨੇ ਦੇਖਿਆ ਤਾਂ ਗੋਲੀ ਲੱਗਣ ਨਾਲ ਜ਼ਖਮੀ ਹੋਣ ਵਾਲਾ ਉਨ੍ਹਾਂ ਦਾ ਭਤੀਜਾ ਹੀ ਸੀ। ਉਨ੍ਹਾਂ ਨੇ ਆਪਣੇ ਭਤੀਜੇ ਦੀ ਜਾਨ ਬਚਾਉਣ ਲਈ ਆਵਾਜ਼ ਲਗਾਉਣੀ ਸ਼ੁਰੂ ਕਰ ਦਿੱਤੀ ਤੇ ਫਿਰ ਭਤੀਜੇ ਨੂੰ ਇਲਾਜ ਲਈ ਹਸਪਤਾਲ ਲੈ ਆਏ। ਉਨ੍ਹਾਂ ਨੇ ਦੱਸਿਆ ਕਿ ਉਹ ਲੁਟੇਰੇ ਲੁੱਟ ਦੀ ਨੀਅਤ ਨਾਲ ਹੀ ਉਸ ਦੇ ਭਤੀਜੇ ਨੂੰ ਪਏ ਸਨ। ਉਥੇ ਹੀ ਨਿੱਜੀ ਹਸਪਤਾਲ ਜ਼ਖਮੀ ਦੇ ਬਿਆਨ ਦਰਜ ਕਰਨ ਪਹੁੰਚੇ ਐੱਸਐੱਚਓ ਸੁਖਵਿੰਦਰ ਸਿੰਘ ਨੇ ਘਟਨਾ ਬਾਰੇ ਦੱਸਦੇ ਕਿਹਾ ਕਿ ਗੋਲੀ ਮੋਢੇ ਵਿੱਚ ਲੱਗਣ ਕਾਰਨ ਜ਼ਖਮੀ ਹੋਏ ਹਰਗੁਨਪ੍ਰੀਤ ਸਿੰਘ ਦੇ ਬਿਆਨ ਦਰਜ ਕੀਤੇ ਗਏ ਹਨ। ਬਾਕੀ ਕੇਸ ਦਰਜ ਕਰਦੇ ਹੋਏ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : Gandhi Jayanti 2023: ਅੱਜ ਹੈ ਗਾਂਧੀ ਜਯੰਤੀ, PM ਨਰਿੰਦਰ ਮੋਦੀ ਨੇ ਰਾਜਘਾਟ ਪਹੁੰਚ ਕੇ ਬਾਪੂ ਨੂੰ ਦਿੱਤੀ ਸ਼ਰਧਾਂਜਲੀ
ਬਟਾਲਾ ਤੋਂ ਭੋਪਾਲ ਸਿੰਘ ਦੀ ਰਿਪੋਰਟ