Faridkot Jail News: ਫ਼ਰੀਦਕੋਟ ਜੇਲ੍ਹ `ਚ ਬੰਦ ਗੈਂਗਸਟਰ ਗੋਰੂ ਬੱਚਾ ਨਾਲ ਕੁੱਟਮਾਰ
Faridkot Jail News: ਫ਼ਰੀਦਕੋਟ ਜੇਲ੍ਹ ਵਿੱਚ ਬੰਦ ਗੈਂਗਸਟਰ ਗੋਰੂ ਬੱਚਾ ਨਾਲ ਕੁੱਟਮਾਰ ਦੀ ਖ਼ਬਰ ਸਾਹਮਣੇ ਆ ਰਹੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਹਵਾਲਾਤੀਆਂ ਖ਼ਿਲਾਫ਼ ਕਾਰਵਾਈ ਆਰੰਭ ਦਿੱਤੀ ਹੈ।
Faridkot Jail News: ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਗੈਂਗਸਟਰ ਗੋਰੂ ਬੱਚਾ ਨਾਲ ਦੋ ਹੋਰ ਹਵਾਲਾਤੀਆਂ ਵੱਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਫਿਲਹਾਲ ਜੇਲ੍ਹ ਪ੍ਰਬੰਧਕਾਂ ਦੀ ਸ਼ਿਕਾਇਤ ਉਪਰ ਸਥਾਨਕ ਥਾਣਾ ਸਿਟੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਲੁਧਿਆਣਾ ਦੇ ਸਾਹਨੇਵਾਲ ਵਾਸੀ ਗੌਰਵ ਸ਼ਰਮਾ ਉਰਫ਼ ਗੋਰੂ ਬੱਚਾ ਪੁੱਤਰ ਜਗਮੋਹਨ ਸ਼ਰਮਾ ਸਥਾਨਕ ਕੇਂਦਰੀ ਮਾਡਰਨ ਜੇਲ੍ਹ ਦੀ ਹਾਈ ਸਕਿਓਰਿਟੀ ਜ਼ੋਨ ਵਿੱਚ ਬੰਦ ਹੈ। ਹਵਾਲਾਤੀ ਗੌਰਵ ਸ਼ਰਮਾ ਦੀ ਅਚਾਨਕ ਤਬੀਅਤ ਖ਼ਰਾਬ ਹੋਣ ਜਾਣ ਕਾਰਨ ਉਹ 11 ਜੁਲਾਈ ਨੂੰ ਜੇਲ੍ਹ ਵਿੱਚ ਬਣੇ ਹਸਪਤਾਲ ਵਿੱਚ ਦਵਾਈ ਲੈਣ ਲਈ ਗਿਆ ਸੀ।
ਦਵਾਈ ਲੈ ਕੇ ਜਦ ਉਹ ਵਾਪਸ ਆਪਣੀ ਬੈਰਕ ਵਿੱਚ ਜਾ ਰਿਹਾ ਸੀ ਤਾਂ ਜੇਲ੍ਹ ਵਿੱਚ ਬੰਦ ਮਲੇਰਕੋਟਲਾ ਦੇ ਪਿੰਡ ਖੁਰਦ ਮਲੇਰਕੋਟਰਾ ਵਾਸੀ ਲਵਪ੍ਰੀਤ ਸਿੰਘ ਉਰਫ਼ ਲਵੀ ਪੁੱਤਰ ਸਰਬਜੀਤ ਸਿੰਘ ਤੇ ਮੋਗਾ ਦੇ ਪਿੰਡ ਦੋਸਾਂਝ ਵਾਸੀ ਦੀਪ ਸਿੰਘ ਉਰਫ਼ ਸੀਪਾ ਪੁੱਤਰ ਰਮੇਸ਼ ਚੰਦ ਨੇ ਉਸ ਉਪਰ ਹਮਲਾ ਕਰ ਦਿੱਤਾ। ਇਨ੍ਹਾਂ ਦੋਵੇਂ ਨੇ ਗੌਰਵ ਸ਼ਰਮਾ ਦੇ ਨਾਲ ਕੁੱਟਮਾਰ ਕੀਤੀ। ਇਸ ਤੋਂ ਬਾਅਦ ਜੇਲ੍ਹ ਪ੍ਰਬੰਧਨ ਵੱਲੋਂ ਥਾਣਾ ਸਿਟੀ ਪੁਲਿਸ ਨੂੰ ਇਸ ਦੀ ਸ਼ਿਕਾਇਤ ਦਿੱਤੀ ਗਈ ਹੈ।
ਥਾਣਾ ਮੁਖੀ ਗੁਰਵਿੰਦਰ ਸਿੰਧ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਦੋਵੇਂ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਥੇ ਗੋਰੂ ਬੱਚਾ ਨੂੰ ਮੈਡੀਕਲ ਹਸਪਤਾਲ ਵਿੱਚ ਇਲਾਜ ਉਪਰ ਉਸ ਦਿਨ ਹੀ ਵਾਪਸ ਜੇਲ੍ਹ ਭੇਜ ਦਿੱਤਾ ਗਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਥਾਣਾ ਸਿਟੀ ਪੁਲਿਸ ਨੂੰ ਇਸ ਘਟਨਾ ਦੀ ਸ਼ਿਕਾਇਤ ਦੇ ਦਿੱਤੀ। ਥਾਣਾ ਮੁਖੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ 'ਚ ਦੋਵੇਂ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
ਇਹ ਵੀ ਪੜ੍ਹੋ : Punjab Sacrilege news: ਰਾਜਪੁਰਾ ਦੇ ਇੱਕ ਪਿੰਡ 'ਚ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ!
ਕਾਬਿਲੇਗੌਰ ਹੈ ਕਿ ਬੀਤੇ ਦਿਨ ਕਪੂਰਥਲਾ ਦੀ ਮਾਡਰਨ ਜੇਲ੍ਹ ਵਿੱਚ ਰੰਜ਼ਿਸ਼ ਨੂੰ ਲੈ ਕੇ ਚੱਲੀ ਗੈਂਗਵਾਰ 'ਚ ਇੱਕ ਕੈਦੀ ਦੀ ਮੌਤ ਦੇ ਮਾਮਲੇ ਵਿੱਚ ਪੁਲਿਸ ਨੇ ਕਤਲ ਦਾ ਕੇਸ ਦਰਜ ਕਰ ਲਿਆ ਹੈ। ਥਾਣਾ ਕੋਤਵਾਲੀ ਪੁਲਿਸ ਨੇ 7 ਕੈਦੀਆਂ ਤੇ 16 ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਥਾਣਾ ਕੋਤਵਾਲੀ ਦੀ ਪੁਲਿਸ ਨੇ ਹਸਪਤਾਲ 'ਚ ਜ਼ੇਰੇ ਇਲਾਜ 3 ਜ਼ਖਮੀਆਂ ਦੇ ਬਿਆਨ ਦਰਜ ਕਰ ਲਏ ਹਨ। ਜੇਲ੍ਹ ਦੀ ਸੁਰੱਖਿਆ ਵਾਰਡ ਤੇ 3 ਬੈਰਕਾਂ ਦੇ ਨਜ਼ਦੀਕ ਲੱਗੇ ਸੀਸੀਟੀਵੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : Sunil Jakhar News: ਸੁਨੀਲ ਜਾਖੜ ਨੇ ਪੰਜਾਬ ਸਰਕਾਰ ਦੇ ਹੜ੍ਹ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ਨੂੰ ਲੈ ਕੇ ਕਹੀ ਵੱਡੀ ਗੱਲ