Gangster News: ਡੀਜੀਪੀ ਪੰਜਾਬ ਨੇ ਦੱਸਿਆ ਕਿ ਕੈਲਾਸ਼ ਖਿਚਨ ਨੂੰ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਫੜਿਆ ਗਿਆ ਹੈ। ਇਹ ਗੈਂਗਸਟਰ ਕੈਲਾਸ਼ ਪੰਜਾਬ ਦੇ ਨਾਲ-ਨਾਲ ਰਾਜਸਥਾਨ ਵਿੱਚ ਵੀ ਸਰਗਰਮ ਸੀ। ਦੋਵਾਂ ਰਾਜਾਂ ਦੀ ਪੁਲਿਸ ਉਸ ਨੂੰ ਫੜਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਸੀ।
Trending Photos
Gangster News: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਕੇਂਦਰੀ ਸੁਰੱਖਿਆ ਏਜੰਸੀਆਂ ਦੀ ਮਦਦ ਨਾਲ ਪਾਕਿਸਤਾਨੀ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਸਾਥੀ ਅਤੇ ਅਮਰੀਕਾ ਵਿੱਚ ਰਹਿ ਰਹੇ ਹਰਪ੍ਰੀਤ ਸਿੰਘ ਹੈਪੀ ਪਾਸੀ ਦੇ ਇਸ਼ਾਰੇ 'ਤੇ ਹਥਿਆਰ ਸਪਲਾਈ ਕਰਨ ਵਾਲੇ ਗੈਂਗਸਟਰ ਕੈਲਾਸ਼ ਖਿਚਨ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਗੈਂਗਸਟਰ ਕੈਲਾਸ਼ ਦੀ ਗ੍ਰਿਫ਼ਤਾਰੀ ਦੀ ਜਾਣਕਾਰੀ ਸਾਂਝੀ ਕੀਤੀ ਹੈ।
ਡੀਜੀਪੀ ਪੰਜਾਬ ਨੇ ਦੱਸਿਆ ਕਿ ਕੈਲਾਸ਼ ਖਿਚਨ ਨੂੰ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਫੜਿਆ ਗਿਆ ਹੈ। ਇਹ ਗੈਂਗਸਟਰ ਕੈਲਾਸ਼ ਪੰਜਾਬ ਦੇ ਨਾਲ-ਨਾਲ ਰਾਜਸਥਾਨ ਵਿੱਚ ਵੀ ਸਰਗਰਮ ਸੀ। ਦੋਵਾਂ ਰਾਜਾਂ ਦੀ ਪੁਲਿਸ ਉਸ ਨੂੰ ਫੜਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਸੀ। ਉਸ ਦੇ ਖਿਲਾਫ ਜਬਰੀ ਵਸੂਲੀ, ਐਨਡੀਪੀਐਸ ਅਤੇ ਆਰਮਜ਼ ਐਕਟ ਦੇ ਵੀ ਕਈ ਮਾਮਲੇ ਦਰਜ ਹਨ। ਫਿਲਹਾਲ AGTF ਗੈਂਗਸਟਰ ਨੂੰ ਹਿਰਾਸਤ 'ਚ ਲੈ ਕੇ ਉਸ ਤੋਂ ਪੁੱਛਗਿੱਛ ਕਰ ਰਹੀ ਹੈ, ਤਾਂ ਜੋ ਉਸ ਦੇ ਅਹਿਮ ਫਾਰਵਰਡ ਅਤੇ ਬੈਕਵਰਡ ਲਿੰਕਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।
In a major breakthrough, #AGTF, Punjab in a joint operation with Central agencies has arrested Kailash Khichan, a key operative of #Pak based terrorist Harvinder Singh @ Rinda & #USA based Harpreet Singh @ Happy Passia (1/4) pic.twitter.com/EmFdyzTzj3
— DGP Punjab Police (@DGPPunjabPolice) January 12, 2024
ਇਹ ਵੀ ਪੜ੍ਹੋ: Navjot Sidhu News: ਨਾਜਾਇਜ਼ ਮਾਈਨਿੰਗ ਦੇ ਖ਼ਿਲਾਫ਼ ਸਿੱਧੂ ਨੇ NGT 'ਚ ਪਾਈ ਪਟੀਸ਼ਨ
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗੈਂਗਸਟਰ ਕੈਲਾਸ਼ ਦੇ ਖਾਲਿਸਤਾਨੀ ਅੱਤਵਾਦੀਆਂ ਨਾਲ ਸਬੰਧ ਵੀ ਸਾਹਮਣੇ ਆ ਰਹੇ ਹਨ। ਰਿੰਦਾ ਅਤੇ ਹੈਪੀ ਪਾਸੀਆ ਦੇ ਨਿਰਦੇਸ਼ਾਂ 'ਤੇ ਕੈਲਾਸ਼ ਖਿਚਨ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਅੱਤਵਾਦੀਆਂ ਨੂੰ ਹਥਿਆਰ ਸਪਲਾਈ ਕਰਦਾ ਸੀ। ਜਿਸ ਨੂੰ ਅੱਤਵਾਦੀ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਵਰਤ ਸਕਦੇ ਹਨ।
ਇਹ ਵੀ ਪੜ੍ਹੋ: Ludhiana Thagi News: ਟਰੈਵਲ ਏਜੰਟ ਨੇ ਨੌਜਵਾਨ ਨਾਲ ਮਾਰੀ 17 ਲੱਖ ਰੁਪਏ ਦੀ ਠੱਗੀ