Sidhu Moosewala Murder Case: ਪੰਜਾਬੀ ਗਾਇਕ  ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਨਵਾਂ ਵੱਡਾ ਮੋੜ ਆਉਂਦਾ ਨਜ਼ਰ ਆ ਰਿਹਾ ਹੈ। ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਇਸ ਮਾਮਲੇ ਵਿੱਚ ਤੀਸਰੀ ਚਾਰਜਸ਼ੀਟ ਦਾਖ਼ਲ ਕੀਤੀ ਹੈ, ਜਿਸ ਨੇ ਗਾਇਕ ਦੀ ਹੱਤਿਆ ਕਰਨ ਵਾਲੇ ਸ਼ੂਟਰਾਂ ਨੂੰ ਸ਼ਰਨ ਦਿੱਤੀ ਸੀ।  ਜੀਂਦ ਦੇ ਰਹਿਣ ਵਾਲੇ ਜੋਗਿੰਦਰ ਸਿੰਘ ਜੋਗਾ (33) ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਹੈ। 
ਦੂਜੇ ਪਾਸੇ ਮੂਸੇਵਾਲਾ ਕਤਲ ਕਾਂਡ ਅਤੇ ਹੋਰ ਕੇਸਾਂ ਵਿੱਚ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਨੇ ਖੁਦ ਨੂੰ ਇਸ ਮਾਮਲੇ ਵਿੱਚ ਬੇਕਸੂਰ ਦੱਸਿਆ ਹੈ। ਮੁਲਜ਼ਮਾਂ ਵੱਲੋਂ ਵਕੀਲਾਂ ਰਾਹੀਂ ਮਾਨਸਾ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ਵਿੱਚ ਕਿਹਾ ਗਿਆ ਸੀ ਕਿ ਕਤਲ ਵਿੱਚ ਉਨ੍ਹਾਂ ਦਾ ਕੋਈ ਹੱਥ ਨਹੀਂ ਹੈ। ਉਨ੍ਹਾਂ ਨੇ ਇਸ ਕੇਸ ਵਿੱਚੋਂ ਬਰੀ ਕਰਨ ਦੀ ਅਪੀਲ ਕੀਤੀ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 5 ਜਨਵਰੀ ਨੂੰ ਮਿੱਥੀ ਗਈ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਜਾਣਬੁੱਝ ਚਾਲਾਂ ਖੇਡ ਰਹੇ ਹਨ।


COMMERCIAL BREAK
SCROLL TO CONTINUE READING

ਗੈਂਗਸਟਰ ਜੱਗੂ ਭਾਗਵਾਨਪੁਰੀਆ ਨੇ ਪਟੀਸ਼ਨ ਵਿੱਚ ਕਿਹਾ ਕਿ ਉਸ ਨੂੰ ਮਨਮੋਹਨ ਮੋਹਨਾ ਦੇ ਬਿਆਨ ਉਪਰ ਨਾਮਜ਼ਦ ਕੀਤਾ ਗਿਆ ਹੈ। ਜਿਸ ਵਿੱਚ ਉਸ ਨੇ ਜੱਗੂ ਤੇ ਲਾਰੈਂਸ ਦੇ ਸੰਪਰਕ ਵਿੱਚ ਰਹਿਣ ਦੀ ਗੱਲ ਕੀਤੀ ਸੀ। ਹਾਲਾਂਕਿ ਪੁਲਿਸ ਨੂੰ ਉਸ ਦੇ ਮੋਬਾਈਲ ਰਾਹੀਂ ਦੋਵਾਂ ਦੇ ਆਪਸ ਸੰਪਰਕ ਵਿੱਚ ਹੋਣ ਦਾ ਕੋਈ ਸਬੂਤ ਨਹੀਂ ਮਿਲਿਆ। ਪੁਲਿਸ ਨੂੰ ਅਜਿਹਾ ਕੋਈ ਸਬੂਤ ਨਹੀਂ ਮਿਲਿਆ ਜਿਸ ਰਾਹੀਂ ਉਸ ਨੂੰ ਇਸ ਮਾਮਲੇ ਨਾਲ ਜੋੜਿਆ ਜਾ ਸਕੇ।


ਇਹ ਵੀ ਪੜ੍ਹੋ : Rajpura Accident News: ਧੁੰਦ ਕਾਰਨ ਰਾਜਪੁਰਾ-ਦਿੱਲੀ ਹਾਈਵੇ 'ਤੇ ਵਾਹਨਾਂ ਦੀ ਭਿਆਨਕ ਟੱਕਰ; ਕਈ ਲੋਕ ਜ਼ਖ਼ਮੀ, ਇੱਕ ਦੀ ਮੌਤ


ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਜੇਲ੍ਹ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਵਾਇਰਲ ਹੋਇਆ ਸੀ। ਜਿਸ ਵਿੱਚ ਉਸ ਨੇ ਕਬੂਲ ਕੀਤਾ ਸੀ ਕਿ ਸਿੱਧੂ ਮੂਸੇਵਾਲਾ ਉਸਦੀ ਗੈਂਗਵਾਰ ਵਿਚਾਲੇ ਆ ਰਿਹਾ ਸੀ। ਮੂਸੇਵਾਲਾ ਦਾ ਆਪਣੇ ਕਾਲਜ ਦੋਸਤ ਵਿੱਕੀ ਮਿੱਡੂਖੇੜਾ ਦੇ ਕਤਲ ਵਿੱਚ ਹੱਥ ਸੀ।


ਇਹ ਵੀ ਪੜ੍ਹੋ : Chandigarh News:ਸੰਸਦ ਮੈਂਬਰ ਕਿਰਨ ਖੇਰ ਨੇ ਕਾਰੋਬਾਰੀ ਚੇਤੰਨਿਆ ਅਗਰਵਾਲ ਖਿਲਾਫ਼ ਐੱਸਐੱਸਪੀ ਨੂੰ ਕੀਤੀ ਸ਼ਿਕਾਇਤ